ਜ਼ਿਲ੍ਹਾ ਫਾਜ਼ਿਲਕਾ ਦੇ ਸਰਕਾਰੀ ਸਕੂਲਾਂ ਵਿੱਚ ਮਨਾਇਆ ਗਿਆ ਸਿੱਖਿਆ ਦਾ ਮਹਾ ਜਸ਼ਨ
ਫਾਜ਼ਿਲਕਾ 30 ਮਈ..ਪੰਜਾਬ ਸਰਕਾਰ, ਸਿੱਖਿਆ ਵਿਭਾਗ ਤੇ ਐਸ.ਸੀ.ਈ.ਆਰ.ਟੀ. ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਅਜੈ ਸ਼ਰਮਾ ਦੀ ਅਗਵਾਈ ਹੇਠ ਜ਼ਿਲ੍ਹਾ ਫਾਜ਼ਿਲਕਾ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਹਾ ਜਸ਼ਨ ਮਨਾਇਆ ਗਿਆ। ਸਿੱਖਿਆ ਵਿਭਾਗ ਵੱਲੋਂ ਸਾਰੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਆਪਣੇ ਬੱਚਿਆਂ ਦੇ ਸਕੂਲ ਵਿੱਚ ਮੈਗਾ ਪੀ.ਟੀ.ਐਮ. (ਅਭਿਭਾਵਕ-ਅਧਿਆਪਕ ਮਿਲਣੀ) ਅਤੇ ਪੇਰੈਂਟਸ ਵਰਕਸ਼ਾਪ ਵਿੱਚ ਜ਼ਰੂਰ ਸ਼ਾਮਲ ਹੋਣ। ਅੱਜ ਜ਼ਿਲ੍ਹਾ ਫਾਜ਼ਿਲਕਾ ਦੇ ਸਰਕਾਰੀ ਸਕੂਲਾਂ ਵਿੱਚ ਬਹੁਤ ਵੱਡੀ ਗਿਣਤੀ ਵਿੱਚ ਪੇਰੈਂਟਸ ਪੀ.ਟੀ.ਐਮ. ਵਿੱਚ ਅਧਿਆਪਕਾਂ ਨੂੰ ਆ ਕੇ ਮਿਲੇ ਅਤੇ ਉਨ੍ਹਾਂ ਨੇ ਜਾਣਕਾਰੀ ਲਈ ਕਿਹਾ ਕਿ ਉਨ੍ਹਾਂ ਦਾ ਬੱਚਾ ਕਿਵੇਂ ਪੜ੍ਹ ਰਿਹਾ ਹੈ ਅਤੇ ਉਸ ਨੂੰ ਕਿੱਥੇ ਮਦਦ ਦੀ ਲੋੜ ਹੈ। ਇਸ ਵਰਕਸ਼ਾਪ ਵਿੱਚ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਆਪਣੇ ਬੱਚੇ ਦੀ ਪੜ੍ਹਾਈ ਜਾਰੀ ਰੱਖਣ ਦੇ ਸੌਖੇ ਤਰੀਕੇ ਵੀ ਜਾਣੇ।ਬੱਚਿਆਂ ਦੇ ਪੇਰੈਂਟਸ ਨੇ ਅਧਿਆਪਕਾਂ ਨੂੰ ਮਿਲ ਕੇ ਆਪਣੇ ਬੱਚਿਆਂ ਦੇ ਉੱਜਵਲ ਭਵਿੱਖ ਬਾਰੇ ਚਰਚਾ ਕੀਤੀ। ਸਕੂਲ ਆਫ ਐਮੀਨੈਂਸ, ...








