Tuesday, June 23
Shadow

Tag: hot news

ਐਸ.ਸੀ. ਕਮਿਸ਼ਨ  ਵਲੋਂ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

ਐਸ.ਸੀ. ਕਮਿਸ਼ਨ  ਵਲੋਂ ਰਾਜਾ ਵੜਿੰਗ ਦੇ ਬਿਆਨ ਦਾ ਲਿਆ ਸੂ ਮੋਟੋ ਨੋਟਿਸ

Breaking News, Punjab Politics
ਚੰਡੀਗੜ੍ਹ,  26 ਮਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਵਾਈਰਲ ਵੀਡੀਓ ਦਾ ਸੂ ਮੋਟੋ ਨੋਟਿਸ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕੈਬਨਿਟ ਮੰਤਰੀ ਬਲਜੀਤ ਕੌਰ ਵਲੋਂ ਕਮਿਸ਼ਨ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਵੋਟਾਂ ਦੇ ਪ੍ਰਚਾਰ ਦੌਰਾਨ ਦਲਿਤ ਜਾਤੀਆਂ ਪ੍ਰਤੀ ਜਾਤੀ ਸੂਚਕ ਸ਼ਬਦ ਵਰਤੇ ਗਏ ਹਨ । ਜਿਸ ਸਬੰਧੀ ਕਮਿਸ਼ਨ ਨੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਸਤਰ ਸਾਹਿਬ ਤੋਂ 29 ਮਈ 2026 ਨੂੰ ਐਸ.ਪੀ. ਸ਼੍ਰੀ ਮੁਕਤਸਰ ਸਾਹਿਬ ਰਾਹੀਂ ਰਿਪੋਰਟ ਤਲਬ ਕੀਤੀ ਹੈ ਅਤੇ ਨਾਲ ਹੀ ਪੁਲਿਸ ਨੂੰ ਹਦਾਇਤ ਕੀਤੀ ਹੈ ਕਿ  ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਆਵਾਜ਼ ਦੇ ਸੈਂਪਲ ਲੈ ਕੇ ਫੋਰੈਂਸਿਕ ਜਾਂਚ ਕਰਵਾ ਕਮਿਸ਼ਨ ਨੂੰ ਰਿਪੋਰਟ ਪੇਸ਼ ਕੀਤੀ ਜਾਵੇ।...
ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ

ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ

Breaking News, Crime news
ਚੰਡੀਗੜ੍ਹ/ਫਿਰੋਜ਼ਪੁਰ, 26 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਇੱਕ ਹਥਿਆਰ ਸਪਲਾਇਰ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ ਪੰਜ .30 ਬੋਰ ਗਲੌਕ ਪਿਸਤੌਲ ਨਾਲ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਵਾਸੀ ਪਿੰਡ ਖੇੜਾ ਕੇ ਉੱਤਰ, ਫਿਰੋਜ਼ਪੁਰ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਇੱਕ ਮਹੀਨਾ ਹੀ ਪਹਿਲਾਂ ਜੇਲ੍ਹ ਤੋਂ ਰਿਹਾਅ ਹੋਇਆ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਕਥਿਤ ਤੌਰ 'ਤੇ ਸਰਹੱਦ ਪਾਰੋਂ ਚੈਨਲਾਂ ਰਾਹੀਂ ਭਾਰਤ ਵਿੱਚ ਤਸਕਰੀ ਕੀਤੇ ਗਏ ਸਨ ਅਤੇ ਇਨ੍ਹਾਂ ਹਥਿਆਰਾਂ ਨੂੰ ਨੈੱਟਵਰਕ ਰਾ...
ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ, ਪੰਜਾਬ

ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ 13 ਜੂਨ ਨੂੰ ਹੋਣਗੀਆਂ: ਰਾਜ ਚੋਣ ਕਮਿਸ਼ਨ, ਪੰਜਾਬ

Breaking News
ਚੰਡੀਗੜ੍ਹ 26 ਮਈ 2026:- ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੁਆਰਾ ਪੰਜਾਬ ਮਿਊਂਸੀਪਲ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਨੋਟੀਫਿਕੇਸ਼ਨ ਨੰਬਰ 03/01/ਈਲੈਕਸ਼ਨਸ(ਐਸ-2)/ਐਮਈਬੀ/2026/78 ਮਿਤੀ 21.05.2026 ਅਨੁਸਾਰ ਰਾਜ ਚੋਣ ਕਮਿਸ਼ਨ ਪੰਜਾਬ ਨੇ ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ। ਚੋਣ ਸ਼ਡਿਊਲ ਅਨੁਸਾਰ, ਨਾਮਜ਼ਦਗੀ ਪੱਤਰ 30.05.2026 (ਸ਼ਨੀਵਾਰ) ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਸਬੰਧਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿਖੇ ਦਾਖਲ ਕੀਤੇ ਜਾਣੇ ਸ਼ੁਰੂ ਹੋਣਗੇ ਅਤੇ ਆਖਰੀ ਮਿਤੀ 03.06.2026 (ਬੁੱਧਵਾਰ) ਦੁਪਹਿਰ 03:00 ਵਜੇ ਤੱਕ ਦਾਖਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀਆਂ ਦੀ ਜਾਂਚ 04.06.2026 (ਵੀਰਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਮਿਤੀ 05.06.2026 (ਸ਼ੁੱਕਰਵਾਰ) ਦੁਪਹਿਰ 03:00 ਵਜੇ ਤੱਕ ਹੋਵੇਗੀ। ਇਨ੍ਹਾਂ ਨਗਰ ਕੌਂਸਲਾਂ ਦੀਆਂ ਚੋਣਾਂ 13.06.2026 (ਸ਼ਨੀਵਾਰ) ਨੂੰ ਸਵੇਰੇ 08:00 ਵਜੇ ਤੋਂ ...
ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਅਤੇ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਵੱਲੋਂ ਵੋਟਿੰਗ ਪ੍ਰਕਿਰਿਆ ਦਾ ਅਚਨਚੇਤ ਨਿਰੀਖਣ

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਅਤੇ ਐਸ.ਐਸ.ਪੀ ਭਾਗੀਰਥ ਸਿੰਘ ਮੀਨਾ ਵੱਲੋਂ ਵੋਟਿੰਗ ਪ੍ਰਕਿਰਿਆ ਦਾ ਅਚਨਚੇਤ ਨਿਰੀਖਣ

News of Punjab
ਮਾਨਸਾ, 26 ਮਈ: ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮਾਨਸਾ ਦੀਆਂ 3 ਨਗਰ ਕੌਂਸਲਾਂ ਮਾਨਸਾ, ਬੁਢਲਾਡਾ, ਬਰੇਟਾ ਅਤੇ 2 ਨਗਰ ਪੰਚਾਇਤਾਂ ਜੋਗਾ ਤੇ ਬੋਹਾ ਵਿੱਚ ਚੱਲ ਰਹੀ ਮਤਦਾਨ ਪ੍ਰਕਿਰਿਆ ਦਾ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਨਵਜੋਤ ਕੌਰ ਅਤੇ ਐੱਸ.ਐੱਸ.ਪੀ. ਭਾਗੀਰਥ ਸਿੰਘ ਮੀਨਾ ਨੇ ਅਚਨਚੇਤ ਜਾਇਜ਼ਾ ਲਿਆ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਕਿਹਾ ਕਿ ਪੋਲਿੰਗ ਬੂਥਾਂ 'ਤੇ ਵੋਟਰਾਂ ਦੀ ਸੁਵਿਧਾ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੋਲਿੰਗ ਬੂਥਾਂ ਅੰਦਰ ਬੈਠਣ ਦਾ ਅਤੇ ਪੀਣ ਵਾਲੇ ਸਾਫ ਪਾਣੀ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬਜ਼ੁਰਗ ਵੋਟਰਾਂ ਲਈ ਵ੍ਹੀਲ ਚੇਅਰ ਦਾ ਪ੍ਰਬੰਧ ਵੀ ਕੀਤਾ ਗਿਆ ਹੈ।ਉਨ੍ਹਾਂ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਤੋਂ ਬਾਹਰ ਨਿੱਕਲਣ ਅਤੇ ਆਪਣੀ ਵੋਟ ਦੇ ਅਧਿਕਾਰ ਦੀ ਲਾਜ਼ਮੀ ਵਰਤੋਂ ਕਰਨ। ਉਨ੍ਹਾਂ ਪਹਿਲੀ ਵਾਰ ਵੋਟ ਪਾ ਰਹੇ ਨਵੇਂ ਵੋਟਰਾਂ ਨੂੰ ਲੋਕਤੰਤਰ ਵਿਚ ਭਾਗੀਦਾਰੀ ਕਰਨ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਅੱਤ ਦੀ ਗਰਮੀ ਵਿਚ ਤਨ...
ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ: ਜ਼ਿਲ੍ਹਾ ਚੋਣਕਾਰ ਅਫ਼ਸਰ ਹਰਪ੍ਰੀਤ ਸਿੰਘ ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ

ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ: ਜ਼ਿਲ੍ਹਾ ਚੋਣਕਾਰ ਅਫ਼ਸਰ ਹਰਪ੍ਰੀਤ ਸਿੰਘ ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ

News of Punjab
ਬਰਨਾਲਾ, 26 ਮਈ-     ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ 2026 ਲਈ ਅੱਜ ਵੋਟਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਬਰਨਾਲਾ ਸਹਿਤ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਵੋਟਿੰਗ ਅਮਲ ਦਾ ਜਾਇਜ਼ਾ ਲਿਆ। ਓਹਨਾਂ ਨਗਰ ਨਿਗਮ ਬਰਨਾਲਾ, ਨਗਰ ਕੌਂਸਲ ਤਪਾ, ਨਗਰ ਕੌਂਸਲ ਧਨੌਲਾ, ਨਗਰ ਕੌਂਸਲ ਭਦੌੜ ਦੇ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ ਅਤੇ ਕਿਹਾ ਕਿ ਵੋਟਿੰਗ ਨਿਰਵਿਘਨ ਜਾਰੀ ਹੈ। ਓਹਨਾਂ ਕਿਹਾ ਕਿ ਵੋਟਰ ਗਰਮੀ ਦੇ ਬਾਵਜੂਦ ਉਤਸ਼ਾਹ ਨਾਲ ਵੋਟਾਂ ਪਾ ਰਹੇ ਹਨ ਅਤੇ ਵੋਟਰਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਓਹਨਾਂ ਦੱਸਿਆ ਕਿ ਦੁਪਹਿਰ 12 ਵਜੇ ਤੱਕ ਨਗਰ ਨਿਗਮ ਬਰਨਾਲਾ ਲਈ 35.60%,  ਨਗਰ ਕੌਂਸਲ ਤਪਾ 36.54 %, ਨਗਰ ਕੌਂਸਲ ਭਦੌੜ 41.95 %, ਨਗਰ ਕੌਂਸਲ ਧਨੌਲਾ  ਲਈ 36.96% ਫੀਸਦੀ ਵੋਟਿੰਗ ਹੋਈ। ਓਹਨਾਂ ਕਿਹਾ ਕਿ ਵੋਟਾਂ ਦਾ ਸਮਾਂ ਸ਼ਾਮ 5 ਵਜੇ ਤਕ ਹੈ। ਇਸੇ ਤਰ੍ਹਾਂ ਰਿਟਰਨਿੰਗ ਅਫ਼ਸਰ ਬਰਨਾਲਾ ਸ਼੍ਰੀ ਵਿਵੇਕ ਮੋਦੀ ਆਈ ਏ ਐੱਸ, ਰਿਟਰਨਿੰਗ ਅਫ਼ਸਰ ਤਪਾ ਸ਼੍ਰੀ ਆਯੂਸ਼ ਗੋਇਲ ਆਈ ਏ ਐੱਸ,...
ਪੋਲਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਵੱਲੋਂ ਵੱਖ-ਵੱਖ ਬੂਥਾਂ ਦਾ ਦੌਰਾ

ਪੋਲਿੰਗ ਦੌਰਾਨ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਵੱਲੋਂ ਵੱਖ-ਵੱਖ ਬੂਥਾਂ ਦਾ ਦੌਰਾ

News of Punjab
ਰੂਪਨਗਰ, 26 ਮਈ: ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਅੱਜ 26 ਮਈ ਨੂੰ ਹੋ ਰਹੀ ਪੋਲਿੰਗ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਅਤੇ ਐੱਸ.ਐੱਸ.ਪੀ. ਰੂਪਨਗਰ ਸ. ਮਨਿੰਦਰ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਚੋਣ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ। ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ਰੂਪਨਗਰ ਜ਼ਿਲ੍ਹੇ ਵਿੱਚ ਕੁੱਲ 138 ਪੋਲਿੰਗ ਬੂਥ ਬਣਾਏ ਗਏ ਹਨ ਅਤੇ ਸਾਰੇ ਬੂਥਾਂ ‘ਤੇ ਵੋਟਿੰਗ ਸ਼ਾਂਤੀਪੂਰਵਕ ਅਤੇ ਸੁਚੱਜੇ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਵੱਡੀ ਗਿਣਤੀ ਵਿੱਚ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪੋਲਿੰਗ ਕੇਂਦਰਾਂ ‘ਤੇ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਬਜ਼ੁਰਗ ਵੋਟਰਾਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਨੌਜਵਾਨ ਵੋਟਰਾਂ ਨੂੰ ਵੀ ਵੱਧ ਤੋਂ ਵੱਧ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਵੋਟ ਦਾ ਅਧਿਕਾਰ ਲੋਕਤੰਤਰ ਦਾ ਸਭ ਤੋਂ ਮਹੱਤਵਪੂਰਨ ਅਧਿਕਾਰ ਹੈ ਅਤੇ ਹਰ ਨਾਗਰਿਕ ਨੂੰ ਸੋਚ-ਸਮਝ ਕੇ ਆਪਣੀ...
ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾ ਕੇ ਭਾਜਪਾ ਨੇ ਦੇਸ਼ ਦੀ ਜਨਤਾ ਨੂੰ ਫਿਰ ਦਿੱਤਾ ਮਹਿੰਗਾਈ ਦਾ ਤੋਹਫ਼ਾ: ਬਲਤੇਜ ਪੰਨੂ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾ ਕੇ ਭਾਜਪਾ ਨੇ ਦੇਸ਼ ਦੀ ਜਨਤਾ ਨੂੰ ਫਿਰ ਦਿੱਤਾ ਮਹਿੰਗਾਈ ਦਾ ਤੋਹਫ਼ਾ: ਬਲਤੇਜ ਪੰਨੂ

Punjab Politics
ਚੰਡੀਗੜ੍ਹ, 25 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੈਟਰੋਲ-ਡੀਜ਼ਲ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਨੂੰ ਲੈ ਕੇ ਭਾਜਪਾ 'ਤੇ ਤਿੱਖਾ ਹਮਲਾ ਬੋਲਿਆ ਹੈ। ਪੰਨੂ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਭਾਜਪਾ ਨੇ ਅੱਜ ਫਿਰ ਮਹਿੰਗਾਈ ਦਾ ਇੱਕ ਬੇਰਹਿਮ ਤੋਹਫ਼ਾ ਦੇ ਦਿੱਤਾ ਹੈ। ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਡੀਜ਼ਲ ਦੀਆਂ ਕੀਮਤਾਂ ਵਿੱਚ 2.71 ਰੁਪਏ ਅਤੇ ਪੈਟਰੋਲ ਵਿੱਚ 2.61 ਰੁਪਏ ਪ੍ਰਤੀ ਲੀਟਰ ਦਾ ਵੱਡਾ ਵਾਧਾ ਕਰ ਦਿੱਤਾ ਹੈ। ਉਨ੍ਹਾਂ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ਮਹਿਜ਼ 10 ਦਿਨਾਂ ਦੇ ਅੰਦਰ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 7.50 ਰੁਪਏ ਪ੍ਰਤੀ ਲੀਟਰ ਦਾ ਵੱਡਾ ਵਾਧਾ ਕੀਤਾ ਜਾ ਚੁੱਕਾ ਹੈ। ਭਾਜਪਾ ਦੀਆਂ ਇਹ ਲੋਕ-ਵਿਰੋਧੀ ਨੀਤੀਆਂ ਨਾ ਸਿਰਫ਼ ਸਾਡੀ ਕਿਸਾਨੀ ਲਈ ਘਾਤਕ ਹਨ, ਬਲਕਿ ਵਪਾਰ ਜਗਤ ਦਾ ਵੀ ਲੱਕ ਤੋੜ ਰਹੀਆਂ ਹਨ। ਅੱਜ ਦੇਸ਼ ਦਾ ਹਰ ਆਮ ਆਦਮੀ ਇਸ ਲੱਕ-ਤੋੜ ਮਹਿੰਗਾਈ ਦੇ ਬੋਝ ਹੇਠ ਦੱਬਿਆ ਗਿਆ ਹੈ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ 'ਤੇ ਨਿਸ਼ਾਨਾ ਸਾਧਦਿਆਂ ਬਲਤੇਜ ਪੰਨੂ ਨੇ ਸਵਾਲ ਕੀਤਾ ਕਿ ਜਾਖੜ ਸਾਹਿਬ ਆਖਰ...
ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

News of Punjab
*ਚੰਡੀਗੜ੍ਹ / ਅੰਮ੍ਰਿਤਸਰ / ਜਲੰਧਰ; 25 ਮਈ , 2026*- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸਮੇਤ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂਆਂ ਨੇ ਪਿਛਲੇ 10 ਦਿਨਾਂ ਦੌਰਾਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਏ ਲਗਾਤਾਰ ਵਾਧੇ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਚਾਰ ਵਾਰ ਕੀਤੇ ਵਾਧੇ ਤੋਂ ਬਾਅਦ ਪੈਟਰੋਲ ਅਤੇ ਡੀਜ਼ਲ ਕਰੀਬ ₹8 ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ, ਜਿਸ ਨਾਲ ਕਿਸਾਨ, ਟਰਾਂਸਪੋਰਟਰ, ਵਪਾਰੀ ਅਤੇ ਮੱਧ ਵਰਗੀ ਪਰਿਵਾਰ ਹੋਰ ਵੀ ਡੂੰਘੇ ਆਰਥਿਕ ਸੰਕਟ ਵਿੱਚ ਫਸ ਗਏ ਹਨ। ਉਨ੍ਹਾਂ ਖੁਲਾਸਾ ਕੀਤਾ ਕਿ ਜਿੱਥੇ ਇੱਕ ਪਾਸੇ ਮਹਿੰਗਾਈ ਲਗਾਤਾਰ ਵਧ ਰਹੀ ਹੈ, ਉੱਥੇ ਹੀ ਮੋਦੀ ਸਰਕਾਰ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਲਈ ਆਮ ਲੋਕਾਂ 'ਤੇ ਬੋਝ ਪਾ ਰਹੀ ਹੈ। ਆਗੂਆਂ ਨੇ ਕਿਹਾ ਕਿ ਝੋਨੇ ਦੀ ਬਿਜਾਈ ਦੇ ਸੀਜ਼ਨ ਦੌਰਾਨ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ ਸਿੱਧਾ ਕਿਸਾਨਾਂ 'ਤੇ ਮਾਰ ਕਰੇਗਾ ਅਤੇ ਇਸ ਨਾਲ ਦੇਸ਼ ਭਰ ਵਿੱਚ ਟਰਾਂਸਪੋਰਟ ਅਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਹੋਰ ਵਧਣਗੀਆਂ...
ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

News of Punjab
ਚੰਡੀਗੜ੍ਹ, 25 ਮਈ , 2026- ਪੰਜਾਬ ਵਿੱਚ ਸ਼ਿਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ। ਉੱਥੇ ਹੀ ਆਮ ਆਦਮੀ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਸੋਮਵਾਰ ਨੂੰ ਅਕਾਲੀ ਦਲ ਦੇ ਦਿੱਗਜ ਆਗੂ, ਸਾਬਕਾ ਰਾਜ ਸਭਾ ਮੈਂਬਰ, ਸਾਬਕਾ ਵਿਧਾਇਕ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਮੁਖੀ ਰਾਜਮਹਿੰਦਰ ਸਿੰਘ ਮਜੀਠਾ 'ਆਪ' ਵਿੱਚ ਸ਼ਾਮਲ ਹੋ ਗਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਮਹਿੰਦਰ ਸਿੰਘ ਮਜੀਠਾ ਅਤੇ ਉਨ੍ਹਾਂ ਦੇ ਸਾਥੀਆਂ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਕੀਤਾ। ਉਨ੍ਹਾਂ ਦੇ ਨਾਲ ਹਲਕਾ ਮਜੀਠਾ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਵਿਕਾਸ ਅਤੇ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਅਤੇ ਆਗੂ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਰਾਜਮਹਿੰਦਰ ਸਿੰਘ ਮਜੀਠਾ ਦੇ ਨਾਲ-ਨਾਲ ਇਲਾਕੇ ਦੀਆਂ ਕਈ ਹੋਰ ਜਾਣੀਆਂ-ਪਛਾਣੀਆਂ ਸ਼ਖ਼ਸੀਅਤਾਂ ਵੀ 'ਆਪ' ਵਿੱਚ ਸ਼ਾਮਲ ਹੋਈਆਂ। ਇਨ੍ਹਾਂ ਵਿੱਚ ਸਾਬਕਾ ਆਰਟੀਆਈ ਕਮਿਸ਼ਨਰ ਹੇਮਇੰਦਰ ਸਿੰਘ ਮਜੀਠਾ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰ ਸੁਖਦੀਪ ਸਿੰਘ ਮਜੀਠ...
ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 25 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 125ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 519 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ 125ਵੇਂ ਦਿਨ ਪੁਲਿਸ ਟੀਮਾਂ ਨੇ 258 ਵਿਅਕਤੀਆਂ ਨੂੰ ਨੌਂ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 31,957 ਹੋ ਗਈਆਂ। ਇਸ ਤੋਂ ਇਲਾਵਾ 62 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 22 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ...