ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਚੋਣਾਂ ਲਈ ਵੋਟਾਂ ਭਲਕੇ; ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ
ਮਾਲੇਰਕੋਟਲਾ, 25 ਮਈ : ਨਗਰ ਕੌਂਸਲ ਮਾਲੇਰਕੋਟਲਾ, ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਚੋਣਾਂ ਲਈ ਵੋਟਾਂ 26 ਮਈ 2026 ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ। ਚੋਣ ਪ੍ਰਕਿਰਿਆ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੀਆਂ ਲੋੜੀਂਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਜ਼ਿਲ੍ਹੇ ਦੇ 61 ਵਾਰਡਾਂ ਲਈ ਸਥਾਪਿਤ 141 ਪੋਲਿੰਗ ਬੂਥਾਂ ’ਤੇ ਵੋਟਿੰਗ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਅੰਜ਼ਾਮ ਦੇਣ ਲਈ ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ, ਰਿਟਰਨਿੰਗ ਅਫਸਰ-ਕਮ-ਐਸ.ਡੀ.ਐਮ ਅਮਰਗੜ੍ਹ ਹਰੰਬਸ ਸਿੰਘ, ਰਿਟਰਨਿੰਗ ਅਫਸਰ-ਕਮ-ਕਾਰਜਕਾਰੀ ਇੰਜੀਨੀਅਰ ਪੰਜਾਬ ਸਟੇਟ ਟਿਊਵੈਲ ਕਾਰਪੋਰੇਸ਼ਨ ਇੰਜ. ਹਰਮਿੰਦਰ ਸਿੰਘ ਦੀ ਦੇਖ-ਰੇਖ ’ਚ ਪੋਲਿੰਗ ਪਾਰਟੀਆਂ ਨੂੰ ਚੋਣ ਸਮੱਗਰੀ ਸਮੇਤ ਰਵਾਨਾ ਕਰ ਦਿੱਤਾ ਗਿਆ ਹੈ, ਜੋ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ’ਤੇ ਪੁੱਜ ਚੁੱਕੀਆਂ ਹਨ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਤਿੜਕੇ ਨੇ ਜ਼ਿਲ੍ਹਾ ਵਾਸੀਆਂ ਨੂੰ ਅਪ...








