ਗੈਂਗਸਟਰਾਂ ‘ਤੇ ਵਾਰ ਦਾ 189ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 366 ਕਾਬੂ
ਚੰਡੀਗੜ੍ਹ, 28 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 189ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 593 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
189ਵੇਂ ਦਿਨ ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 366 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 53,891 ਹੋ ਗਈਆਂ।
ਇਸ ਤੋਂ ਇਲਾਵਾ 203 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂ...








