ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ ਕੰਢੀ ਇਲਾਕੇ ਦੀ ਖ਼ੁਸ਼ਕੀ ਚੱਕੀ
ਚੰਡੀਗੜ੍ਹ; 19 ਮਈ 2026: ਦਹਾਕਿਆਂ ਦੀ ਉਡੀਕ ਮਗਰੋਂ, ਪੰਜਾਬ ਦੇ ਕੰਢੀ ਇਲਾਕੇ ਦੇ ਖੇਤਾਂ ਤੱਕ ਅਖੀਰ ਨਹਿਰੀ ਪਾਣੀ ਪਹੁੰਚ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਇਸ ਖੇਤਰ ਦੀ ਨੁਹਾਰ ਬਦਲ ਰਹੀ ਹੈ ਜੋ ਲੰਮੇ ਸਮੇਂ ਤੋਂ ਪਾਣੀ ਦੀ ਕਿੱਲਤ ਅਤੇ ਗ਼ੈਰਯਕੀਨੀ ਖੇਤੀਬਾੜੀ ਨਾਲ ਜੂਝ ਰਿਹਾ ਸੀ। ਬਿਸਤ ਦੋਆਬ ਨਹਿਰ ਨਾਲ ਜੁੜਿਆ ਇਹ ਪ੍ਰੋਜੈਕਟ ਉਨ੍ਹਾਂ ਇਲਾਕਿਆਂ ਨੂੰ ਨਹਿਰੀ ਸਿੰਚਾਈ ਦੀ ਯਕੀਨਨ ਸਹੂਲਤ ਦੇ ਰਿਹਾ ਹੈ ਜੋ ਪਿਛਲੇ ਤਿੰਨ ਦਹਾਕਿਆਂ ਤੋਂ ਇਸ ਦੀ ਪਹੁੰਚ ਵਿਚ ਨਹੀਂ ਸਨ।
ਪੀੜ੍ਹੀਆਂ ਤੋਂ ਇਸ ਨੀਮ-ਪਹਾੜੀ ਇਲਾਕੇ ਦੇ ਕਿਸਾਨ ਗ਼ੈਰਯਕੀਨੀ ਮੀਂਹ ਅਤੇ ਤੇਜ਼ੀ ਨਾਲ ਡਿੱਗ ਰਹੇ ਪੱਧਰ ਵਾਲੇ ਜ਼ਮੀਨੀ ਪਾਣੀ ’ਤੇ ਨਿਰਭਰ ਸਨ। ਪਥਰੀਲੀ ਮਿੱਟੀ ਅਤੇ ਉੱਚੀ-ਨੀਵੀਂ ਜ਼ਮੀਨ ਕਾਰਨ ਟਿਊਬਵੈੱਲ ਰਾਹੀਂ ਸਿੰਚਾਈ ਲਾਹੇਵੰਦ ਨਾ ਹੋਣ ਕਾਰਨ ਲਗਭਗ ਨਾ-ਮੁਮਕਿਨ ਹੀ ਸੀ, ਜਿਸ ਕਰਕੇ ਜ਼ਮੀਨ ਦਾ ਵੱਡਾ ਹਿੱਸਾ ਸੋਕੇ ਦੀ ਮਾਰ ਹੇਠ ਆਉਣ ਕਾਰਨ ਫ਼ਸਲਾਂ ਮਰ ਜਾਂਦੀਆਂ ਸਨ। ਅੱਜ ਉਸ ਗ਼ੈਰਯਕੀਨੀ ਦੀ ਥਾਂ ਸਥਿਰਤਾ ਨੇ ਲੈ ਲਈ ਹੈ ਕਿਉਂਕਿ ਦਹਾਕਿਆਂ ਵਿੱਚ ਪਹਿਲੀ ਵਾਰ ਬਲ...








