ਸਾਇਲੈਂਟ ਕਿਲਰ’-ਹਾਈਪਰਟੈਨਸ਼ਨ ਵਿਰੁੱਧ ਪੰਜਾਬ ਦੀ ਲੜਾਈ ਹੋਈ ਹੋਰ ਮਜ਼ਬੂਤ — ਰੋਕਥਾਮ, ਸ਼ੁਰੂਆਤੀ ਪਛਾਣ ਅਤੇ ਨਕਦੀ ਰਹਿਤ ਇਲਾਜ ’ਤੇ ਦਿੱਤਾ ਜ਼ੋਰ
ਚੰਡੀਗੜ੍ਹ, 17 ਮਈ:
ਅੱਜ ਜਦੋਂ ਦੁਨੀਆਂ ਭਰ ਵਿੱਚ ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾਇਆ ਜਾ ਰਿਹਾ ਹੈ, ਉਸ ਸਮੇਂ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹਾਈਪਰਟੈਂਸ਼ਨ ਅਤੇ ਇਸ ਨਾਲ ਜੁੜੀਆਂ ਬੀਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਨੂੰ ਸਸਤੀਆਂ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾ ਕੇ ਵੱਡੀ ਰਾਹਤ ਦੇ ਰਹੀ ਹੈ।
ਆਮ ਤੌਰ ‘ਤੇ ਹਾਈ ਬਲੱਡ ਪ੍ਰੈਸ਼ਰ ਨੂੰ ਹਾਈਪਰਟੈਂਸ਼ਨ ਕਿਹਾ ਜਾਂਦਾ ਹੈ ਅਤੇ ਡਾਕਟਰ ਅਕਸਰ ਇਸਨੂੰ ’ਸਾਇਲੈਂਟ ਕਿਲਰ’ ਵੀ ਕਹਿੰਦੇ ਹਨ। ਇਹ ਬਿਨਾਂ ਕਿਸੇ ਸਪੱਸ਼ਟ ਚੇਤਾਵਨੀ ਦੇ ਸਟ੍ਰੋਕ, ਹਾਰਟ ਫੇਲਿਅਰ ਜਾਂ ਕਿਡਨੀ ਰੋਗ ਵਰਗੀਆਂ ਗੰਭੀਰ ਸਮੱਸਿਆਵਾਂ ਦਾ ਕਾਰਨ ਬਣ ਸਕਦਾ ਹੈ। ਇਹ ਬੀਮਾਰੀ ਲਗਭਗ ਹਰ ਉਮਰ ਵਰਗ ਵਿੱਚ ਦੇਖੀ ਜਾ ਰਹੀ ਹੈ।
ਸਭ ਉਮਰ ਵਰਗਾਂ ਵਿੱਚ ਵਧ ਰਹੇ ਹਾਈਪਰਟੈਂਸ਼ਨ ਦੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਇਸ ਬਿਮਾਰੀ ਦੀ ਰੋਕਥਾਮ, ਜਲਦੀ ਪਛਾਣ ਅਤੇ ਇਲਾਜ ‘ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਜਿੱਥੇ ਸੀ.ਐੱਮ. ਦੀ ਯੋਗਸ਼ਾਲਾ ਸਿਹਤਮੰਦ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰ ਰਹੀ ਹੈ, ਉੱਥੇ ਹੀ ਆਮ ਆਦਮੀ ਕਲੀਨਿਕ ਜਲਦੀ ਸਕ੍ਰੀਨਿੰਗ ਯ...








