Saturday, June 20
Shadow

Tag: hot news

ਸਪੀਕਰ ਸੰਧਵਾਂ ਨੇ ਪਿੰਡ ਸਿਰਸਿੜੀ, ਦੇਵੀਵਾਲਾ ਅਤੇ ਅਨੋਖਪੁਰ ਦੀਆਂ ਲੜਕੀਆਂ ਨਾਲ ਕੀਤੀ ਵਿਸ਼ੇਸ਼ ਗੱਲਬਾਤ

ਸਪੀਕਰ ਸੰਧਵਾਂ ਨੇ ਪਿੰਡ ਸਿਰਸਿੜੀ, ਦੇਵੀਵਾਲਾ ਅਤੇ ਅਨੋਖਪੁਰ ਦੀਆਂ ਲੜਕੀਆਂ ਨਾਲ ਕੀਤੀ ਵਿਸ਼ੇਸ਼ ਗੱਲਬਾਤ

local news
ਕੋਟਕਪੂਰਾ, 17 ਜੂਨ- ਸਪੀਕਰ ਪੰਜਾਬ ਵਿਧਾਨ ਸਭਾ ਸ ਕੁਲਤਾਰ ਸਿੰਘ ਸੰਧਵਾ ਨੇ ਪ੍ਰਿੰਸ ਹੋਟਲ ਕੋਟਕਪੂਰਾ ਵਿਖੇ ਪਿੰਡ ਸਿਰਸਿੜੀ, ਦੇਵੀਵਾਲਾ ਅਤੇ ਅਨੋਖਪੁਰ ਤੋਂ ਆਈਆਂ ਲੜਕੀਆਂ ਅਤੇ ਮਹਿਲਾਵਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ।  ਇਸ ਦੌਰਾਨ ਉਨ੍ਹਾਂ ਨੇ ਨੌਜਵਾਨ ਲੜਕੀਆਂ ਨੂੰ ਸਿੱਖਿਆ, ਸਵੈ-ਰੁਜ਼ਗਾਰ ਅਤੇ ਆਤਮ ਨਿਰਭਰਤਾ ਵੱਲ ਪ੍ਰੇਰਿਤ ਕਰਦਿਆਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਅਤੇ ਰੁਜ਼ਗਾਰ ਸਬੰਧੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਨੌਜਵਾਨਾਂ, ਖਾਸ ਕਰਕੇ ਧੀਆਂ ਅਤੇ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣਾ ਹੈ ਤਾਂ ਜੋ ਉਹ ਆਪਣੇ ਪੈਰਾਂ 'ਤੇ ਖੜ੍ਹੀਆਂ ਹੋ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਰਾਹੀਂ ਲੜਕੀਆਂ ਆਪਣਾ ਕਾਰੋਬਾਰ ਸ਼ੁਰੂ ਕਰ ਸਕਦੀਆਂ ਹਨ ਅਤੇ ਨੌਕਰੀ ਲੱਭਣ ਦੀ ਬਜਾਏ ਨੌਕਰੀਆਂ ਦੇਣ ਵਾਲੀਆਂ ਬਣ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਤਰੱਕੀ ਅਤੇ ਸਸ਼ਕਤੀਕਰਨ ਤੋਂ ਬਿਨਾਂ ਸਮਾਜ ਦੀ ਤਰੱਕੀ ਸੰਭਵ ਨਹੀਂ ਹੈ। ਇਸ ਲਈ ਸਰਕਾਰ ਵੱਲੋਂ ਮਹਿਲ...
ਹਕੀਮਪੁਰਾ (ਖਟੜਾ) ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਲਈ ਨਿਯੁਕਤ ਬੀ.ਐਲ.ਏ.-2 ਦੀ ਟਰੇਨਿੰਗ ਮੀਟਿੰਗ ਆਯੋਜਿਤ

ਹਕੀਮਪੁਰਾ (ਖਟੜਾ) ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਲਈ ਨਿਯੁਕਤ ਬੀ.ਐਲ.ਏ.-2 ਦੀ ਟਰੇਨਿੰਗ ਮੀਟਿੰਗ ਆਯੋਜਿਤ

local news
ਮਾਲੇਰਕੋਟਲਾ, 17 ਜੂਨ:                   "ਮਿਸ਼ਨ ਵਿਧਾਨ ਸਭਾ ਚੋਣਾਂ-2027" ਦੀਆਂ ਤਿਆਰੀਆਂ ਦੇ ਤਹਿਤ ਆਮ ਆਦਮੀ ਪਾਰਟੀ ਵੱਲੋਂ ਹਲਕਾ ਮਾਲੇਰਕੋਟਲਾ ਦੇ ਪਿੰਡ ਹਕੀਮਪੁਰਾ (ਖਟੜਾ) ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ਲਈ ਨਿਯੁਕਤ ਕੀਤੇ ਗਏ ਬਲਾਕ ਲੇਵਲ ਏਜੰਟਾਂ-2 (ਬੀ.ਐਲ.ਏ.-2) ਦੀ ਇੱਕ ਮਹੱਤਵਪੂਰਨ ਟਰੇਨਿੰਗ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੀ ਅਗਵਾਈ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵੱਲੋਂ ਕੀਤੀ ਗਈ।                  ਮੀਟਿੰਗ ਦੌਰਾਨ ਡਾ. ਜਮੀਲ ਉਰ ਰਹਿਮਾਨ ਨੇ ਬੀ.ਐਲ.ਏ.-2 ਅਤੇ ਹਾਜ਼ਰ ਪਾਰਟੀ ਵਰਕਰਾਂ ਨੂੰ ਵੋਟਰ ਸੂਚੀ ਦੀ ਵਿਸ਼ੇਸ਼ ਸੋਧ (ਐੱਸ.ਆਈ.ਆਰ.) ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਹਰ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿੱਚ ਦਰਜ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ...
ਵਧੀਕ ਡਿਪਟੀ ਕਮਿਸ਼ਨਰ ਨੇ ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਕਾਰਵਾਈ ਤੇ ਡਰੇਨਾਂ ਦੀ ਸਫ਼ਾਈ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਵਧੀਕ ਡਿਪਟੀ ਕਮਿਸ਼ਨਰ ਨੇ ਸਿੰਗਲ ਯੂਜ਼ ਪਲਾਸਟਿਕ ਖ਼ਿਲਾਫ਼ ਕਾਰਵਾਈ ਤੇ ਡਰੇਨਾਂ ਦੀ ਸਫ਼ਾਈ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

local news
ਰੂਪਨਗਰ, 17 ਜੂਨ: ਜ਼ਿਲ੍ਹਾ ਵਾਤਾਵਰਣ ਕਮੇਟੀ ਦੀ 37ਵੀਂ ਮੀਟਿੰਗ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੂਪਨਗਰ ਡਾ. ਅਕਸ਼ਿਤਾ ਗੁਪਤਾ ਦੀ ਅਗਵਾਈ ਹੇਠ ਮਿੰਨੀ ਸਕੱਤਰੇਤ ਰੂਪਨਗਰ ਦੇ ਕਮੇਟੀ ਹਾਲ ਵਿੱਚ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਕਾਰਜਕਾਰੀ ਅਧਿਕਾਰੀਆਂ (ਈ.ਓਜ਼), ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ (ਬੀ.ਡੀ.ਪੀ.ਓਜ਼) ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਵਾਤਾਵਰਣ ਸੁਰੱਖਿਆ ਅਤੇ ਸਫ਼ਾਈ ਨਾਲ ਸਬੰਧਿਤ ਅਹਿਮ ਮੁੱਦਿਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਸਿੰਗਲ ਯੂਜ਼ ਪਲਾਸਟਿਕ (ਐਸ.ਯੂ.ਪੀ.) ਦੀ ਵਰਤੋਂ ਨੂੰ ਰੋਕਣ ਲਈ ਸਬੰਧਤ ਵਿਭਾਗਾਂ ਨੂੰ ਹੋਰ ਸਖ਼ਤੀ ਨਾਲ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਲਾਸਟਿਕ ਪ੍ਰਦੂਸ਼ਣ ਨੂੰ ਰੋਕਣ ਲਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਯਕੀਨੀ ਬਣਾਏ ਜਾਣ ਤਾਂ ਜੋ ਜ਼ਿਲ੍ਹੇ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਬਣਾਇਆ ਜਾ ਸਕੇ। ਡਾ. ਅਕਸ਼ਿਤਾ ਗੁਪਤਾ ਨੇ ਉਦਯੋਗਿਕ ਇਕਾਈਆਂ ਅਤੇ ਸ਼ਹਿਰੀ ਖੇਤਰਾਂ ਵਿੱਚ ਸਥਾਪ...
ਡਿਊਟੀ ਦੌਰਾਨ ਸ਼ਹੀਦ ਹੋਏ ਪਿੰਡ ਬਿੰਦਰਖ ਦੇ ਫੌਜੀ ਜਵਾਨ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

ਡਿਊਟੀ ਦੌਰਾਨ ਸ਼ਹੀਦ ਹੋਏ ਪਿੰਡ ਬਿੰਦਰਖ ਦੇ ਫੌਜੀ ਜਵਾਨ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

local news
ਰੂਪਨਗਰ, 17 ਜੂਨ: ਮਾਤ ਭੂਮੀ ਦੀ ਰੱਖਿਆ ਕਰਦਿਆਂ ਸਿਆਚਨ ਗਲੇਸ਼ੀਅਰ ਵਿਖੇ ਡਿਊਟੀ ਦੌਰਾਨ ਸ਼ਹੀਦ ਹੋਏ 24 ਪੰਜਾਬ ਆਰਮਡ ਰੈਜੀਮੈਂਟ ਦੇ ਬਹਾਦਰ ਜਵਾਨ ਸਰਬਜੀਤ ਸਿੰਘ ਬਿੰਦਰਖ (27) ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਿੰਦਰਖ ਦੇ ਸ਼ਮਸ਼ਾਨ ਘਾਟ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ, ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਤਹਿਸੀਲਦਾਰ ਸੁਰਿੰਦਰਪਾਲ ਸਿੰਘ ਪੰਨੂ, ਫੌਜੀ ਅਧਿਕਾਰੀਆਂ, ਵੱਖ-ਵੱਖ ਸਮਾਜਿਕ ਆਗੂਆਂ ਸਮੇਤ ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਨਾਲ ਸ਼ਹੀਦ ਨੂੰ ਅੰਤਿਮ ਵਿਦਾਇਗੀ ਦਿੱਤੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਭਾਰਤੀ ਫੌਜ ਦੀ ਟੁਕੜੀ ਵੱਲੋਂ ਸ਼ਹੀਦ ਨੂੰ ਗਾਰਡ ਆਫ਼ ਆਨਰ ਦੇ ਕੇ ਸਲਾਮੀ ਵੀ ਦਿੱਤੀ ਗਈ। ਜ਼ਿਕਰਯੋਗ ਹੈ ਕਿ ਪਿੰਡ ਬਿੰਦਰਖ ਦੇ ਵਸਨੀਕ ਸਰਬਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਭਾਰਤੀ ਫੌਜ ਦੀ 24 ਪੰਜਾਬ ਆਰਮਡ ਰੈਜੀਮੈਂਟ ਵਿੱਚ ਸੇਵਾ ਨਿਭਾ ਰਹੇ ਸਨ ਅਤੇ ਪਿਛਲੇ ਕਰੀਬ ਇੱਕ ਸਾਲ ਤੋਂ ਸਿਆਚਨ ਦੇ ਉੱਚੇ ਅਤੇ ਬਹੁਤ ਹੀ ਮੁਸ਼ਕਲ ਇਲਾਕੇ ਵਿੱਚ ਤਾਇਨਾਤ ਸਨ। ਡਿਊਟੀ...
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ

News of Punjab
ਲੰਬੀ / ਸ੍ਰੀ ਮੁਕਤਸਰ ਸਾਹਿਬ 17 ਜੂਨ- ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਮਹਿਣਾ, ਸਿੰਘਵਾਲਾ, ਵੜਿੰਗ ਖੇੜਾ ਅਤੇ ਖੁੱਡੀਆਂ ਗੁਲਾਬ ਸਿੰਘ ਵਿਖੇ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਭਰੋਸਾ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵੱਡੇ ਪੱਧਰ 'ਤੇ ਕੰਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪਿੰਡ ਮਹਿਣਾ ਵਿੱਚ ਲਗਭਗ 1.5 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ, ਜਦਕਿ ਬਾਕੀ ਪਿੰਡਾਂ ਵਿੱਚ ਵੀ ਕਰੋੜਾਂ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟ ਮੁਕੰਮਲ ਕੀਤੇ ਗਏ ਹਨ। ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਸੜਕਾਂ ਦਾ ਨਿਰਮਾਣ ਅਤੇ ਮੁਰੰਮਤ ਕਰਵਾਈ ਗਈ ਹੈ। ਇਸ ਤੋਂ ਇਲਾਵਾ ਨਹਿਰਾਂ, ਸੂਏਆਂ ਅਤੇ ਕੱਸੀਆਂ ਦੀ ਸਫ਼ਾਈ, ਮੁਰੰਮਤ ਅਤੇ ਨਵੀਆਂ ਉਸਾਰੀਆਂ ਕਰਕੇ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਗਿਆ ਹੈ। ਉਨ੍...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

Breaking News
ਚੰਡੀਗੜ੍ਹ, 17 ਜੂਨ 2026: ਪੰਜਾਬ ਦੇ ਵਿੱਤ ਅਤੇ ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਮਿਥਾਈਲ ਅਲਕੋਹਲ (ਮੈਥਾਨੌਲ) ਨੂੰ ਨਿਯਮਤ ਅਤੇ ਨਿਗਰਾਨੀ ਕਰਨ ਲਈ ਤੁਰੰਤ ਅਤੇ ਫੈਸਲਾਕੁੰਨ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕੀਮਤੀ ਮਨੁੱਖੀ ਜਾਨਾਂ ਬਚਾਉਣ ਅਤੇ ਭਵਿੱਖ ਵਿੱਚ ਜ਼ਹਿਰੀਲੀ ਸ਼ਰਾਬ ਦੇ ਦੁਖਾਂਤ ਨੂੰ ਰੋਕਣ ਲਈ ਇੱਕ ਵਿਸ਼ੇਸ਼ ਕੇਂਦਰੀ ਕਾਨੂੰਨ ਬਣਾਉਣ ਦੀ ਤੁਰੰਤ ਲੋੜ 'ਤੇ ਜ਼ੋਰ ਦਿੱਤਾ। ਵਿੱਤ ਮੰਤਰੀ ਨੇ ਅੱਜ ਇੱਥੇ ਇਹ ਵਿਚਾਰ ਆਬਕਾਰੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਡੀ.ਕੇ. ਤਿਵਾੜੀ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਜਿਤੇਂਦਰ ਜੋਰਵਾਲ ਨਾਲ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪ੍ਰਗਟ ਕੀਤੇ। ਮੈਥਾਨੌਲ ਦੀ ਢੋਆ ਢੋਆਈ ਅਤੇ ਪ੍ਰਬੰਧਕੀ ਮੁਸ਼ਕਲਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ, ਆਬਕਾਰੀ ਮੰਤਰੀ ਚੀਮਾ ਨੇ ਕਿਹਾ ਕਿ ਭਾਰਤ ਵਿੱਚ ਵਰਤੀ ਜਾਣ ਵਾਲੀ ਲਗਭਗ 90 ਪ੍ਰਤੀਸ਼ਤ ਮੈਥਾਨੌਲ ਵਿਦੇਸ਼ਾਂ ਤੋਂ ਦਰਾਮਦ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਬੰਦਰਗਾਹਾਂ ਅਤੇ ਕਸਟਮ ਪੁਆਇੰਟਾਂ ਰਾਹੀਂ ਦੇਸ਼ ਵਿੱਚ ਦਾਖਲ ਹੋਣ ਤੋਂ ਬ...
ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

News of Punjab
ਚੰਡੀਗੜ੍ਹ, 17 ਜੂਨ: ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ  ਕਰਦਿਆਂ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ - 1, ਚੰਡੀਗੜ੍ਹ ਵਿਖੇ ‘ਛਬੀਲ' ਅਤੇ ਛੋਲਿਆਂ ਅਤੇ ਕੜਾਹ ਪ੍ਰਸ਼ਾਦ' ਦਾ ਲੰਗਰ ਲਗਾਇਆ ਗਿਆ। ਇਸ ਨੇਕ ਕਾਰਜ ਰਾਹੀਂ ਸੰਗਤ ਦੀ ਸੇਵਾ ਕਰਦਿਆਂ, ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਲਗਪਗ ਪੰਜ ਘੰਟਿਆਂ ਤੱਕ ਪੂਰੀ ਸ਼ਰਧਾ ਨਾਲ ਲੋਕਾਂ ਨੂੰ ਠੰਡਾ ਮਿੱਠਾ ਜਲ ਅਤੇ 'ਕੜਾਹ - ਛੋਲਿਆਂ ਦਾ ਪ੍ਰਸ਼ਾਦ' ਵਰਤਾਇਆ। ਲੋਕ ਭਲਾਈ ਦੇ ਇਸ ਕਾਰਜ ਵਿੱਚ ਵਿਭਾਗ ਦੀ ਅਗਵਾਈ ਵਿਸ਼ੇਸ਼ ਸਕੱਤਰ ਕਮ ਡਾਇਰੈਕਟਰ ਸ੍ਰੀ ਪੁਨੀਤ ਗੋਇਲ ਅਤੇ ਡਿਪਟੀ ਸਕੱਤਰ ਸ੍ਰੀ ਦੀਪਾਂਕਰ ਗਰਗ ਨੇ ਕੀਤੀ। ਇਸ ਮੌਕੇ ਵਿਭਾਗ ਦੇ ਵਧੀਕ ਡਾਇਰੈਕਟਰ ਰਣਦੀਪ ਸਿੰਘ ਆਹਲੂਵਾਲੀਆ, ਜੁਆਇੰਟ ਡਾਇਰੈਕਟਰ ਇਸ਼ਵਿੰਦਰ ਸਿੰਘ ਗਰੇਵਾਲ, ਪ੍ਰੀਤ ਕੰਵਲ ਸਿੰਘ ਅਤੇ ਮਨਵਿੰਦਰ ਸਿੰਘ, ਡਿਪਟੀ ਡਾਇਰੈਕਟਰ ਨਵਦੀਪ ਸਿੰਘ ਗਿੱਲ ਅਤੇ ਸ਼ੇਰਜੰਗ ਸਿੰਘ ਹੁੰਦਲ ਸਮੇਤ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੀ ਸ਼...
‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

Breaking News
ਚੰਡੀਗੜ੍ਹ; 17 ਜੂਨ: ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ ਪ੍ਰਣਾਲੀ ਨਾਗਰਿਕਾਂ ਤੱਕ ਸਰਕਾਰੀ ਸੇਵਾਵਾਂ ਪਹੁੰਚਾਉਣ ਦੇ ਢੰਗ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਹੈ। ਇਸ ਪਹਿਲ ਨੇ ਸੇਵਾਵਾਂ ਦੇਣ ਵਿੱਚ ਹੋਣ ਵਾਲੀ ਦੇਰੀ ਨੂੰ ਘਟਾਇਆ ਹੈ, ਵਿਚੋਲਿਆਂ ਉੱਤੇ ਨਿਰਭਰਤਾ ਘਟਾਈ ਹੈ ਅਤੇ ਸ਼ਾਸਨ ਨੂੰ ਹੋਰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਬਣਾਇਆ ਹੈ। ਤਕਨਾਲੋਜੀ-ਆਧਾਰਿਤ ਇਸ ਪ੍ਰਣਾਲੀ ਰਾਹੀਂ ਹੁਣ ਤੱਕ 3.10 ਲੱਖ ਤੋਂ ਵੱਧ ਸੇਵਾਵਾਂ ਨਾਗਰਿਕਾਂ ਤੱਕ ਪਹੁੰਚਾਈਆਂ ਜਾ ਚੁੱਕੀਆਂ ਹਨ। ਵੱਖ-ਵੱਖ ਵਿਭਾਗਾਂ ਵਿੱਚ ਲੰਬਿਤ ਮਾਮਲਿਆਂ ਦੀ ਦਰ ਘਟ ਕੇ ਕੇਵਲ 0.33 ਫੀਸਦੀ ਰਹਿ ਗਈ ਹੈ। ਹੁਣ ਨਾਗਰਿਕ 1076 ਹੈਲਪਲਾਈਨ 'ਤੇ ਕਾਲ ਕਰਕੇ ਜਾਂ ਵਟਸਐਪ, ਆਨਲਾਈਨ ਪੋਰਟਲ ਅਤੇ ਸੇਵਾ ਕੇਂਦਰਾਂ ਰਾਹੀਂ ਅਪਾਇੰਟਮੈਂਟ ਬੁੱਕ ਕਰਕੇ 437 ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਅਪਾਇੰਟਮੈਂਟ ਤੈਅ ਹੋਣ ਤੋਂ ਬਾਅਦ ਸਿਖਲਾਈ ਪ੍ਰਾਪਤ ਡੋਰਸਟੈਪ ਡਿਲੀਵਰੀ ਆਪਰੇਟਰ ਨਾਗਰਿਕਾਂ ਦੇ ਘਰ ਪਹੁੰਚਦੇ ਹਨ, ਲੋੜੀਂਦੇ ਦਸਤਾਵੇਜ਼ ਇਕੱਠੇ ਕਰਦੇ ਹਨ, ਅਰਜ਼ੀਆਂ ਭਰਨ ਵਿੱਚ ਸਹਾ...
ਪੰਜਾਬ ਉਦਯੋਗ ਲਈ ਆਲਮੀ ਹੱਬ ਬਣਨ ਦੀ ਰਾਹ ‘ਤੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਉਦਯੋਗ ਲਈ ਆਲਮੀ ਹੱਬ ਬਣਨ ਦੀ ਰਾਹ ‘ਤੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

News of Punjab
ਚੰਡੀਗੜ੍ਹ, 17 ਜੂਨ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ 1.74 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕਰਕੇ, ਪੰਜਾਬ ਨੇ ਇਤਿਹਾਸਕ ਮੀਲ ਮੀਲ ਪੱਥਰ ਸਥਾਪਤ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਵੱਡੇ ਪੱਧਰ ‘ਤੇ ਉਦਯੋਗਿਕ ਵਿਕਾਸ ਹੋਇਆ ਹੈ। ਇਸ ਵੱਡੇ ਪੂੰਜੀ ਨਿਵੇਸ਼ ਨੇ ਰੋਜ਼ਗਾਰ ਦੇ 5.89 ਲੱਖ ਨਵੇਂ ਮੌਕੇ ਪੈਦਾ ਕਰਕੇ ਸਥਾਨਕ ਨੌਜਵਾਨਾਂ ਨੂੰ ਸਸ਼ਕਤ ਬਣਾਇਆ ਹੈ, ਜਿਸ ਨਾਲ ਖਿੱਤੇ ਦੀ ਆਰਥਿਕਤਾ ਨੂੰ ਵੀ ਵੱਡਾ ਹੁਲਾਰਾ ਮਿਲਿਆ ਹੈ। ਸਪੀਕਰ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੀ ਉਪਜਾਊ ਜ਼ਮੀਨ ਹੁਣ ਉਦਯੋਗਿਕ ਵਿਕਾਸ ਲਈ ਵੀ ਖੇਤੀਬਾੜੀ ਜਿੰਨੀ ਹੀ ਲਾਹੇਵੰਦ ਸਿੱਧ ਹੋ ਰਹੀ ਹੈ। ਉਨ੍ਹਾਂ ਨੇ ਵੱਡੇ ਆਲਮੀ ਅਤੇ ਘਰੇਲੂ ਉਦਯੋਗਿਕ ਘਰਾਣਿਆਂ ਨੂੰ ਰਾਜ ਵਿੱਚ ਨਿਵੇਸ਼ ਕਰਨ ਦਾ ਨਿੱਘਾ ਸੱਦਾ ਦਿੱਤਾ। ਉੱਦਮਤਾ ਦੀ ਸਮਰੱਥਾ ਬਾਰੇ ਗੱਲ ਕਰਦਿਆਂ ਸਪੀਕਰ ਸੰਧਵਾਂ ਨੇ ਬੱਚਿਆਂ ਨੂੰ ਸਟਾਰਟਅੱਪ ਵੱਲ ਪ੍ਰੇਰਿਤ ਕਰਨ ਲਈ ਮਾਪਿਆਂ ਨੂੰ ਪੁਰਜ਼ੋਰ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਸਲ ਰਾਸ਼ਟਰੀ ਵਿਕਾਸ ਉਦਯੋਗੀਕਰਨ 'ਤੇ ਕਾਫ਼ੀ ਹੱਦ ਤੱਕ ਨਿਰਭਰ ਕਰਦਾ ਹੈ। ਉਨ੍ਹਾਂ ਨੇ ਨੌਜਵਾਨ...
ਗੈਂਗਸਟਰਾਂ ‘ਤੇ ਵਾਰ ਦਾ 148ਵਾਂ ਦਿਨ: ਪੰਜਾਬ ਪੁਲਿਸ ਵੱਲੋਂ 498 ਥਾਈਂ ਛਾਪੇਮਾਰੀ; 250 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 148ਵਾਂ ਦਿਨ: ਪੰਜਾਬ ਪੁਲਿਸ ਵੱਲੋਂ 498 ਥਾਈਂ ਛਾਪੇਮਾਰੀ; 250 ਗ੍ਰਿਫ਼ਤਾਰ

Crime news, News of Punjab
ਚੰਡੀਗੜ੍ਹ, 17 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 148ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 498 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 148ਵੇਂ ਦਿਨ ਪੁਲਿਸ ਟੀਮਾਂ ਨੇ 250 ਵਿਅਕਤੀਆਂ ਨੂੰ ਗ੍ਰਿਫ਼ਤਾਰ ਤੋਂ ਇਲਾਵਾ ਇੱਕ ਹਥਿਆਰ ਵੀ ਬਰਾਮਦ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 37,757 ਹੋ ਗਈਆਂ। ਇਸ ਤੋਂ ਇਲਾਵਾ 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਇੱਕ ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿ...