ਸੀ.ਈ.ਓ. ਅਨਿੰਦਿਤਾ ਮਿਤਰਾ ਵੱਲੋਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਬੀ.ਐਲ.ਏ. ਲਗਾਉਣ ਦੀ ਅਪੀਲ
ਚੰਡੀਗੜ੍ਹ, 15 ਮਈ: ਪੰਜਾਬ ਰਾਜ ਵਿੱਚ ਭਾਰਤੀ ਚੋਣ ਕਮਿਸ਼ਨ ਵਲੋਂ ਕਰਵਾਏ ਜਾ ਰਹੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਅੱਜ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਪੰਜਾਬ ਰਾਜ ਦੀਆਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਪੰਜਾਬ ਰਾਜ ਦੀਆਂ ਰਜਿਸਟਰਡ ਅਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਕਿ ਉਹ ਐਸ.ਆਈ.ਆਰ. ਸਬੰਧੀ ਬੂਥ ਲੈਵਲ ਏਜੰਟ (ਬੀ.ਐਲ.ਏ.) ਦੀਆਂ ਨਿਯੁਕਤੀਆਂ ਜਲਦ ਤੋਂ ਜਲਦ ਕਰ ਦੇਣ ਤਾਂ ਜੋ ਇਹਨਾਂ ਬੀ.ਐਲ.ਏਜ਼ ਨੂੰ ਬੀ.ਐਲ.ਓਜ਼ ਦੇ ਨਾਲ ਹੀ ਸਮਾਂ ਰਹਿੰਦਿਆਂ ਟ੍ਰੇਨਿੰਗ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਬੀ.ਐਲ.ਏਜ਼ ਦੀ ਭੂਮਿਕਾ ਬਹੁਤ ਅਹਿਮ ਹੈ ਅਤੇ ਐਸ.ਆਈ.ਆਰ. ਦੇ ਹਰੇਕ ਪੜਾਅ ਉੱਤੇ ਬੀ.ਐਲ.ਓ. ਵੱਲੋਂ ਬੀ.ਐਲ.ਏ. ਨਾਲ ਜਾਣਕਾਰੀਆਂ ਸਾਂਝੀਆਂ ਕੀਤੀਆਂ ਜਾਣਗੀਆਂ ਤਾਂ ਜੋ ਇਸ ਸਾਰੀ ਪ੍ਰਕਿਰਿਆ ਦੀ ਪਾਰਦਰਸ਼ਤਾ ਬਰਕਰਾਰ ਰਹੇ। ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਕਿਹਾ ਕਿ ਬੀ.ਐਲ.ਏ.-1 ਦੀ ਨਿਯੁਕਤੀ ਸਬੰਧੀ ਵੀ ਪ੍ਰਕਿਰਿਆ ਨੂੰ ਵੀ ਜਲ...








