ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪਿਹੋਵਾ ਦੇ ਅਰੁਣਾਏ ਵਿਖੇ “ਸੋਮਨਾਥ ਸਵਾਭਿਮਾਨ ਪਰਵ” ਰਾਜ ਪੱਧਰੀ ਸਮਾਗਮ ਵਿੱਚ ਕੀਤੀ ਸ਼ਿਰਕਤ
ਚੰਡੀਗੜ੍ਹ, 11 ਮਈ – ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਜ਼ਿਲ੍ਹਾ ਕੁਰੂਕਸ਼ੇਤਰ ਦੇ ਪਿਹੋਵਾ ਅਧੀਨ ਪੈਂਦੇ ਅਰੁਣਾਏ ਸਥਿਤ ਸ੍ਰੀ ਸੰਗਮੇਸ਼ਵਰ ਮਹਾਦੇਵ ਮੰਦਰ ਵਿਖੇ ਆਯੋਜਿਤ “ਸੋਮਨਾਥ ਸਵਾਭਿਮਾਨ ਪਰਵ” ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਮੰਤਰੀ ਨੇ ਮੰਦਰ ਦੇ ਗਰਭਗ੍ਰਹਿ ਵਿੱਚ ਵਿਧੀ-ਵਿਧਾਨ ਅਨੁਸਾਰ ਪੂਜਾ-ਅਰਚਨਾ ਕੀਤੀ ਅਤੇ ਸੂਬਾ ਵਾਸੀਆਂ ਲਈ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਮੁੱਖ ਮੰਤਰੀ ਨੇ ਸਮਾਗਮ ਦੌਰਾਨ ਅਰੁਣਾਏ ਵਿੱਚ 101 ਔਰਤਾਂ ਦੀ ਕਲਸ਼ ਯਾਤਰਾ ਨੂੰ ਰਵਾਨਾ ਕੀਤਾ। ਧਾਰਮਿਕ ਅਤੇ ਅਧਿਆਤਮਿਕ ਮਾਹੌਲ ਵਿੱਚ ਕੱਢੀ ਗਈ ਇਸ ਕਲਸ਼ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਹਿੱਸਾ ਲਿਆ।
ਇਸ ਮੌਕੇ ਮੁੱਖ ਮੰਤਰੀ ਨੇ 48 ਕੋਸ ਦੇ ਵੱਖ-ਵੱਖ ਤੀਰਥ ਅਸਥਾਨਾਂ ਤੋਂ ਪੁੱਜੇ ਸੰਤਾਂ-ਮਹਾਤਮਾਵਾਂ ਦਾ ਸਵਾਗਤ ਅਤੇ ਅਭਿਨੰਦਨ ਕੀਤਾ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਉਨ੍ਹਾਂ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਸੱਭ...








