ਪੰਜਾਬ ਪੁਲਿਸ ਦੇ ‘ਯੁਵਾ ਸਾਂਝ ਪ੍ਰੋਗਰਾਮ’ ਨੇ 2358 ਰਾਹ ਤੋਂ ਭਟਕੇ ਨੌਜਵਾਨਾਂ ਦੀ ਆਨਲਾਈਨ ਪਹਿਚਾਣ ਕਰਕੇ ਉਨ੍ਹਾਂ ਨੂੰ ਗੈਂਗਸਟਰਾਂ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ
ਚੰਡੀਗੜ੍ਹ , 6 ਮਈ:ਕਮਿਉਨਿਟੀ ਪੁਲਿਸਿੰਗ ਨੂੰ ਅਗਲੇ ਪੱਧਰ ’ਤੇ ਲਿਜਾਂਦਿਆਂ ਪੰਜਾਬ ਪੁਲਿਸ ਨੇ ਆਪਣੇ ‘ਯੁਵਾ ਸਾਂਝ ਪ੍ਰੋਗਰਾਮ’ ਤਹਿਤ ਰਾਹ ਤੋੰ ਭਟਕੇ ਹੋਏ ਨੌਜਵਾਨਾਂ ਤੱਕ ਪਹੁੰਚ ਨੂੰ ਹੋਰ ਤੇਜ਼ ਕੀਤਾ ਹੈ। ਇਹ ਪਹਿਲ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਹੇਠ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਕਾਰਵਾਈ ਦੇ ਨਾਲ-ਨਾਲ ਇੱਕ ਅਹਿਮ ਭੂਮਿਕਾ ਨਿਭਾ ਰਹੀ ਹੈ। ਜਨਵਰੀ ਤੋਂ ਹੁਣ ਤੱਕ, ਕਮਿਊਨਿਟੀ ਅਫੇਅਰਜ਼ ਡਿਵਿਜ਼ਨ (ਸੀ. ਏ. ਡੀ.) ਦੀ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ, ਗੁਰਪ੍ਰੀਤ ਕੌਰ ਦੇਓ ਦੀ ਅਗਵਾਈ ਹੇਠ ਕਈ ਮੀਟਿੰਗਾਂ ਕਰਵਾਈਆਂ ਗਈਆਂ ਹਨ, ਜਿਨ੍ਹਾਂ ਦਾ ਮਕਸਦ ਅਧਿਕਾਰੀਆਂ ਅਤੇ ਸਮੁਦਾਇਕ ਭਾਈਵਾਲਾਂ ਨੂੰ ਪ੍ਰੋਗਰਾਮ ਦੇ ਪ੍ਰਭਾਵਸ਼ਾਲੀ ਲਾਗੂ ਕਰਨ ਬਾਰੇ ਜਾਣੂ ਕਰਵਾਉਣਾ ਹੈ।
‘ਗੈਂਗਸਟਰਾਂ ’ਤੇ ਵਾਰ’ ਦੇ ਨਿਵਾਰਕ ਪੱਖ ਵਜੋਂ ਸਥਾਪਿਤ ਇਹ ਪ੍ਰੋਗਰਾਮ ਨੌਜਵਾਨਾਂ ਨੂੰ ਅੱਤਵਾਦ , ਗਨ ਕਲਚਰ , ਨਸ਼ਾਖੋਰੀ ਅਤੇ ਹੋਰ ਨਕਾਰਾਤਮਕ ਪ੍ਰਭਾਵਾਂ ਤੋਂ ਦੂਰ ਰੱਖਣ ਲਈ ਸਕਾਰਾਤਮਕ ਵਿਕਲਪ ਪ੍ਰਦਾਨ ਕਰਦਾ ਹੈ। ਪਿਛਲੇ ਚਾਰ ਮਹੀਨਿਆਂ ਵਿੱਚ ਪੰਜ ਸੰਵਾਦ ਸੈਸ਼ਨ ਕਰਵਾਏ ਗਏ ਹਨ ਅਤੇ ਅਗਲੇ ਅੱਠ ਮਹੀਨਿਆਂ ਵਿੱਚ ਹੋਰ 11 ਸ...








