ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ
ਸੰਗਰੂਰ; 30 ਅਪ੍ਰੈਲ:-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਗਰੂਰ ਵਿੱਚ ਇੱਕ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਸਮਰਪਿਤ ਕੀਤਾ, ਜੋ ਪੇਂਡੂ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਆਪਕ ਵਿਸਥਾਰ ਨੂੰ ਦਰਸਾਉਂਦਾ ਹੈ। ਇਸ ਸੈਂਟਰ ਨਾਲ 85 ਪਿੰਡਾਂ ਦੇ ਵਸਨੀਕਾਂ ਨੂੰ ਲਾਭ ਹੋਵੇਗਾ। ਆਜ਼ਾਦੀ ਤੋਂ ਲਗਭਗ 80 ਸਾਲ ਬਾਅਦ ਕੌਹਰੀਆ ਪਿੰਡ ਵਿੱਚ 24 ਘੰਟੇ ਐਮਰਜੈਂਸੀ ਸੇਵਾਵਾਂ, ਸਰਜੀਕਲ ਸਹੂਲਤਾਂ, ਗੰਭੀਰ ਬਿਮਾਰੀਆਂ ਦੇ ਇਲਾਜ ਅਤੇ ਬੱਚਿਆਂ ਲਈ ਮਾਹਰ ਦੇਖਭਾਲ ਨਾਲ ਲੈਸ 30 ਬੈੱਡਾਂ ਵਾਲਾ ਹਸਪਤਾਲ ਬਣਾਇਆ ਗਿਆ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਦਿੜਬਾ ਵਰਗੇ ਖੇਤਰਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਵਿਕਾਸ ਨੂੰ ਕੁਝ ਕੁ ਲੋਕਾਂ ਤੱਕ ਸੀਮਤ ਰੱਖਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਸਪਤਾਲਾਂ, ਸਕੂਲਾਂ, ਲਾਇਬ੍ਰੇਰੀਆਂ ਅਤੇ ਸੜਕਾਂ ਰਾਹੀਂ ਪਿੰਡਾਂ ਵਿੱਚ ਜਨਤਕ ਪੈਸਾ ਵਾਪਸ ਲੋਕਾਂ ਦੇ ਵਿਕਾਸ ਉੱਤੇ ਲਗਾ ਕੇ ਇਸ ਰਵਾਇਤ ਨੂੰ ਬਦਲ ਰਹੀ ਹੈ।
ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਲ...








