ਕਥਿਤ ਫੋਰੈਂਸਿਕ ਰਿਪੋਰਟ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਦੀ ਬਾਦਲ ਗੈਂਗ ਦੀ ਚਾਲ ਨਾਕਾਮ ਹੋਈ,ਜਥੇਦਾਰ ਨੂੰ ਅਕਾਲੀ ਦਲ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ: ਬਲਤੇਜ ਪੰਨੂ
ਚੰਡੀਗੜ੍ਹ, 15 ਜੂਨ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਿਆਸਤ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਜਦੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਾਹਿਬ ਖੁੱਲ੍ਹੇਆਮ ਇੱਕ ਖਾਸ ਸਿਆਸੀ ਪਾਰਟੀ ਦੇ ਪੱਖ ਵਿੱਚ ਖੜ੍ਹੇ ਹੋ ਕੇ ਰਾਜਨੀਤੀ ਕਰ ਰਹੇ ਹਨ।
ਸੋਮਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੁਨੀਆ ਭਰ ਦੇ ਸਿੱਖਾਂ ਦਾ ਸਰਵਉੱਚ ਅਤੇ ਪੂਜਣਯੋਗ ਅਸਥਾਨ ਹੈ, ਨਾ ਕਿ ਸੁਖਬੀਰ ਸਿੰਘ ਬਾਦਲ ਜਾਂ ਅਕਾਲੀ ਦਲ ਦੀ ਨਿੱਜੀ ਜਾਗੀਰ। ਉਹਨਾਂ ਕਿਹਾ ਕਿ ਜੱਥੇਦਾਰ ਸਾਹਿਬ ਨੂੰ ਅੱਧੀ ਰਾਤ ਨੂੰ ਸੁਖਬੀਰ ਬਾਦਲ ਦੇ ਇਸ਼ਾਰੇ 'ਤੇ, ਬਿਨਾਂ ਕਿਸੇ ਸਿੱਖ ਸੰਪਰਦਾ ਜਾਂ ਜਥੇਬੰਦੀ ਦੀ ਰਾਇ ਲਏ, ਇੱਕ ਅਜਿਹੀ ਜਗ੍ਹਾ 'ਤੇ ਜੱਥੇਦਾਰ ਥਾਪ ਦਿੱਤਾ ਗਿਆ ਸੀ ਜਿੱਥੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਤੱਕ ਨਹੀਂ ਸੀ।
ਅਜਿਹੇ ਵਿੱਚ ਉਹਨਾਂ ਦਾ ਬਾਦਲ ਪਰਿਵਾਰ ਪ੍ਰਤੀ ਵਫ਼ਾਦਾਰੀ ਨਿਭਾਉਣਾ ਅਤੇ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ...








