ਬਰਿੰਦਰ ਕੁਮਾਰ ਗੋਇਲ ਵੱਲੋਂ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ ‘ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ
*ਚੰਡੀਗੜ੍ਹ/ਅੰਮ੍ਰਿਤਸਰ, 28 ਅਪ੍ਰੈਲ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਨੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦੇ ਧੁੱਸੀ ਬੰਨ੍ਹ 'ਤੇ ਚਲ ਰਹੇ ਹੜ੍ਹ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਧਾਨ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਜਲ ਸਰੋਤ ਵਿਭਾਗ ਦੇ ਨਿਗਰਾਨ ਇੰਜੀਨੀਅਰ ਸ੍ਰੀ ਜਗਦੀਸ਼ ਰਾਜ, ਕਾਰਜਕਾਰੀ ਇੰਜੀਨੀਅਰ ਸ੍ਰੀ ਵਿਸ਼ਵਪਾਲ ਗੋਇਲ ਅਤੇ ਉੱਪ ਮੰਡਲ ਅਫ਼ਸਰ ਸ. ਸਤਨਾਮ ਸਿੰਘ ਵੀ ਮੌਜੂਦ ਸਨ।
ਦੱਸ ਦੇਈਏ ਕਿ ਪਿਛਲੇ ਸਾਲ ਆਏ ਹੜ੍ਹਾਂ ਕਾਰਨ ਬੀ.ਓ.ਪੀ. ਸ਼ਾਹਪੁਰ ਵਿਖੇ ਰਾਵੀ ਦਰਿਆ ਦਾ ਧੁੱਸੀ ਬੰਨ੍ਹ ਟੁੱਟ ਗਿਆ ਸੀ ਅਤੇ ਜਲ ਸਰੋਤ ਵਿਭਾਗ ਵੱਲੋਂ ਇਸ ਪਾੜ ਨੂੰ ਭਰਨ ਤੋਂ ਬਾਅਦ ਪੱਥਰ ਲਗਾ ਕੇ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਥਾਂ 'ਤੇ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਜਲ ਸਰੋਤ ਵਿਭਾਗ ਵੱਲੋਂ 4 ਕਰੋੜ ਰੁਪਏ ਖ਼ਰਚ ਕੀਤੇ ਜਾ ਰਹੇ ਹਨ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀ ਬਰਿੰਦਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਮਾਨਸੂਨ ਸੀਜ਼ਨ ਤੋਂ ਪਹਿਲਾਂ ਹੜ੍ਹਾਂ ਜਾਂ ਭਾਰੀ ਮੀ...








