ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ
ਚੰਡੀਗੜ੍ਹ, 22 ਜੁਲਾਈ : ਚੋਣ ਪ੍ਰਬੰਧਨ ਵਿੱਚ ਉੱਤਮਤਾ ਨੂੰ ਮਾਨਤਾ ਦੇਣ ਅਤੇ ਉਤਸ਼ਾਹਿਤ ਕਰਨ ਲਈ ਮੁੱਖ ਚੋਣ ਅਫ਼ਸਰ,ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ (ਈਆਰਓਜ਼) ਨੂੰ ਵਿਸ਼ੇਸ਼ ਗਹਿਰੀ ਸੋਧ (ਐਸ.ਆਈ.ਆਰ.) 2026 ਦੇ ਘਰੋ-ਘਰੀ ਗਣਨਾ ਪੜਾਅ ਨੂੰ ਨਿਰਧਾਰਤ ਸਮਾਂ-ਸੀਮਾਵਾਂ ਤੋਂ ਪਹਿਲਾਂ ਮੁਕੰਮਲ ਕਰਨ ਵਿੱਚ ਉਨ੍ਹਾਂ ਦੇ ਅਸਾਧਾਰਨ ਸਮਰਪਣ ਅਤੇ ਵਚਨਬੱਧਤਾ ਲਈ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।
ਇਹ ਅਹਿਮ ਪ੍ਰਾਪਤੀ, ਚੋਣ ਪ੍ਰਕਿਰਿਆ ਵਿੱਚ ਸ਼ੁੱਧਤਾ, ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹਿਕ ਯਤਨਾਂ ਦੀ ਪ੍ਰਤੱਖ ਪ੍ਰਮਾਣ ਹੈ। ਸ਼੍ਰੀ ਗੁਰਵਿੰਦਰ ਸਿੰਘ ਜੌਹਲ, ਦੀ ਅਗਵਾਈ ਹੇਠ ਧਰਮਕੋਟ ਵਿਧਾਨ ਸਭਾ ਹਲਕਾ (ਜ਼ਿਲ੍ਹਾ ਮੋਗਾ), ਘਰੋ-ਘਰੀ ਗਣਨਾ ਅਭਿਆਸ ਨੂੰ ਪੂਰਾ ਕਰਨ ਵਾਲਾ ਰਾਜ ਦਾ ਪਹਿਲਾ ਹਲਕਾ ਬਣ ਕੇ ਉਭਰਿਆ। ਇਸ ਤੋਂ ਬਾਅਦ ਸ਼੍ਰੀ ਸੁਨੀਲ ਫੋਗਾਟ, ਆਈ.ਏ.ਐਸ. ਬਲਾਚੌਰ (ਜ਼ਿਲ੍ਹਾ ਐਸ.ਬੀ.ਐਸ. ਨਗਰ); ਸ਼੍ਰੀ ਤਰਸੇਮ ਚੰਦ, ਪੀਸੀਐਸ, ਦਿੜ੍ਹਬਾ (ਜ਼ਿਲ੍ਹਾ ਸੰਗਰੂਰ); ਸ਼੍ਰੀ ਗਗਨਦੀਪ, ਪੀਸੀਐਸ, ਨ...








