ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਵਿਧਾਇਕ ਜਿੰਪਾ ਨੇ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 15 ਜੂਨ: ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਬਿਹਤਰ ਸਹੂਲਤ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਾਂਤੀ ਨਗਰ ਵਿੱਚ ਨਵੇਂ ਟਿਊਬਵੈੱਲ ਦੇ ਨਿਰਮਾਣ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਸਥਾਨਕ ਵਸਨੀਕਾਂ ਰਾਮ ਲਾਲ ਅਤੇ ਊਸ਼ਾ ਦੇਵੀ ਦਾ ਵਿਸ਼ੇਸ਼ ਧੰਨਵਾਦ ਕੀਤਾ, ਜਿਨ੍ਹਾਂ ਨੇ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਟਿਊਬਵੈੱਲ ਲਈ ਆਪਣੀ ਜ਼ਮੀਨ ਦਾਨ ਕੀਤੀ ਹੈ। ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸ਼ਾਂਤੀ ਨਗਰ ਵਿੱਚ ਲਗਭਗ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਪਾਣੀ ਦੀ ਟੈਂਕੀ, ਟਿਊਬਵੈੱਲ ਅਤੇ ਸੋਲਰ ਸਿਸਟਮ ਸਥਾਪਤ ਕੀਤਾ ਗਿਆ ਸੀ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਕਾਫ਼ੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਵੱਧ ਰਹੀ ਆਬਾਦੀ ਅਤੇ ਪਾਣੀ ਦੀ ਵਧਦੀ ਮੰਗ ਕਾਰਨ ਕੁਝ ਥਾਵਾਂ 'ਤੇ ਪੀਣ ਵਾਲੇ ਪਾਣੀ ਦੀ ਕਮੀ ਦੀ ਸਮੱਸਿਆ ਸਾਹਮਣੇ ਆਈ ਹੈ। ਲੋਕਾਂ ਦੀ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਨਵੇਂ ਟਿ...








