ਬੁਢਾਪਾ ਪੈਨਸ਼ਨ ਲਈ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ, ਬਜ਼ੁਰਗਾਂ ਦੀ ਆਰਥਿਕ ਸੁਰੱਖਿਆ ਹੋਈ ਮਜ਼ਬੂਤ : ਡਾ. ਬਲਜੀਤ ਕੌਰ
ਚੰਡੀਗੜ੍ਹ, 16 ਅਪ੍ਰੈਲ:- ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤੀ ਸਾਲ 2026-27 ਅਧੀਨ ਮਹੀਨਾ ਮਾਰਚ ਲਈ ਬੁਢਾਪਾ ਪੈਨਸ਼ਨ ਸਕੀਮ ਤਹਿਤ 352 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਅਤੇ ਆਰਥਿਕ ਸਹਾਇਤਾ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ।
ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਮਹੀਨੇ 23,51,338 ਬਜ਼ੁਰਗ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ 4000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਆਰਥਿਕ ਸਹਾਇਤਾ ਮਿਲਦੀ ਰਹੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਬਜ਼ੁਰਗਾਂ ਲਈ ਇਹ ਪੈਨਸ਼ਨ ਜੀਵਨ ਦੀ ਮਹੱਤਵਪੂਰਨ ਆਰਥਿਕ ਸਹਾਇਤਾ ਸਾਬਤ ਹੋ ਰਹੀ ਹੈ, ਜਿਸ ਨਾਲ ਉਹ ਆਪਣੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਪੂਰੀਆਂ ਕਰਦੇ ਹੋਏ ਆ...








