ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸਮਰਾਲਾ ਦੇ ਪਿੰਡ ਪੂਨੀਆ ਵਿੱਚ 1.10 ਕਰੋੜ ਰੁਪਏ ਦੀ ਲਾਗਤ ਵਾਲੀ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ
*ਚੰਡੀਗੜ੍ਹ/ਲੁਧਿਆਣਾ, 21 ਜੁਲਾਈ:* ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਜਲ ਸਰੋਤ, ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਸਮਰਾਲਾ ਦੇ ਪਿੰਡ ਪੂਨੀਆ ਵਿਖੇ 1.10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਕਿਸਾਨ ਦੇ ਖੇਤ ਤੱਕ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣਾਉਣ ਲਈ ਵਚਨਬੱਧ ਹੈ, ਤਾਂ ਜੋ ਭੂ-ਜਲ 'ਤੇ ਨਿਰਭਰਤਾ ਘਟਾਈ ਜਾ ਸਕੇ ਅਤੇ ਖੇਤੀ ਨੂੰ ਲੰਬੇ ਸਮੇਂ ਲਈ ਟਿਕਾਊ ਬਣਾਇਆ ਜਾ ਸਕੇ।
ਜਲ ਸਰੋਤ ਮੰਤਰੀ ਨੇ ਦੱਸਿਆ ਕਿ ਪਿੰਡ ਪੂਨੀਆ ਲੰਬੇ ਸਮੇਂ ਤੋਂ ਨਹਿਰੀ ਪਾਣੀ ਤੋਂ ਵਾਂਝਾ ਸੀ ਅਤੇ ਇੱਥੇ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਸੀ ਅਤੇ 1.10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਇਸ ਪ੍ਰੋਜੈਕਟ ਅਧੀਨ 8 ਕਿਲੋਮੀਟਰ ਲੰਬੀ ਪਾਈਪ ਲਾਈਨ ਵਿਛਾਈ ਗਈ ਹੈ, ਜਿਸ ਰਾਹੀਂ 767 ਏਕੜ ਖੇਤੀਯੋਗ ਜ਼ਮੀਨ ਨੂੰ ਨਹਿਰੀ ਪਾਣੀ ਦੀ ਸਹੂਲਤ ਮਿਲੀ ਹੈ। ਇਸ ਯੋਜਨਾ ਨਾਲ ਕਰੀਬ 120 ਕਿਸਾਨਾਂ ਨੂ...








