Tuesday, June 23
Shadow

Tag: latest news

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

News of Punjab
ਪਟਿਆਲਾ, 4 ਅਪ੍ਰੈਲ 2026- ਪਟਿਆਲਾ ਵਿਖੇ ਪੀ.ਆਰ.ਟੀ.ਸੀ. (PRTC) ਦੇ ਮੁੱਖ ਦਫ਼ਤਰ ਵਿੱਚ ੧ ਅਤੇ ੨ ਅਪ੍ਰੈਲ ਨੂੰ ਲਗਾਏ ਗਏ ਦੋ-ਰੋਜ਼ਾ ਸਿਹਤ ਕੈਂਪ ਰਾਹੀਂ ਪੰਜਾਬ ਦੇ ਟ੍ਰਾਂਸਪੋਰਟ ਮੁਲਾਜ਼ਮਾਂ ਨੂੰ ਸਿੱਧੇ ਤੌਰ 'ਤੇ ਮੁੱਖ ਮੰਤਰੀ ਸਿਹਤ ਯੋਜਨਾ (MMSY) ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ। ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਸਭ ਤੋਂ ਵੱਧ ਗਤੀਸ਼ੀਲ ਅਤੇ ਸਿਹਤ ਸਹੂਲਤਾਂ ਤੋਂ ਵਾਂਝੇ ਰਹਿਣ ਵਾਲੇ ਇਸ ਕਾਮਾ ਵਰਗ ਲਈ ਸਿਹਤ ਸੰਭਾਲ ਪਹੁੰਚ ਵਿੱਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਘਾਟ ਨੂੰ ਪੂਰਾ ਕਰਨ ਲਈ ਇਹ ਕਦਮ ਚੁੱਕਿਆ ਹੈ। ਬੱਸ ਡਰਾਈਵਰਾਂ, ਆਟੋ-ਰਿਕਸ਼ਾ ਚਾਲਕਾਂ, ਟੈਕਸੀ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੌਕੇ 'ਤੇ ਹੀ ਰਜਿਸਟਰ (ਐਨਰੋਲ) ਕੀਤਾ ਗਿਆ, ਜਿਸ ਨਾਲ ਇਹ ਯਕੀਨੀ ਬਣਾਇਆ ਗਿਆ ਕਿ ਪੰਜਾਬ ਦੀ ਰਫ਼ਤਾਰ ਨੂੰ ਬਰਕਰਾਰ ਰੱਖਣ ਵਾਲੇ ਇਹ ਲੋਕ ਹੁਣ ਸਮੇਂ ਸਿਰ ਅਤੇ ਸਸਤੀਆਂ ਸਿਹਤ ਸਹੂਲਤਾਂ ਪ੍ਰਾਪਤ ਕਰਨ ਵਿੱਚ ਪਿੱਛੇ ਨਾ ਰਹਿ ਜਾਣ। ਦੋ ਦਿਨਾਂ ਦੇ ਦੌਰਾਨ, ਪੀ.ਆਰ.ਟੀ.ਸੀ. (PRTC) ਮੈਂਬਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਸਮੇਤ ਕਈ ਵਿਅਕਤੀਆਂ ਨੂੰ ਰਜਿਸਟਰ ਕੀਤਾ ਗਿਆ ਅਤੇ ਮੌ...
ਭਗਵੰਤ ਮਾਨ ਸਰਕਾਰ ਨੇ ਬਕਾਇਆ ਰਾਸ਼ੀ ਦੀ ਵਸੂਲੀ ਲਈ ਓ.ਟੀ.ਐਸ. 2025 ਦੀ ਆਖਰੀ ਮਿਤੀ ਵਧਾ ਕੇ 31 ਮਈ ਕੀਤੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਬਕਾਇਆ ਰਾਸ਼ੀ ਦੀ ਵਸੂਲੀ ਲਈ ਓ.ਟੀ.ਐਸ. 2025 ਦੀ ਆਖਰੀ ਮਿਤੀ ਵਧਾ ਕੇ 31 ਮਈ ਕੀਤੀ: ਹਰਪਾਲ ਸਿੰਘ ਚੀਮਾ

News of Punjab
ਚੰਡੀਗੜ੍ਹ, 4 ਅਪ੍ਰੈਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 'ਬਕਾਇਆ ਰਾਸ਼ੀ ਦੀ ਵਸੂਲੀ ਲਈ ਪੰਜਾਬ ਯਕਮੁਸ਼ਤ  ਨਿਪਟਾਰਾ ਸਕੀਮ (ਓ.ਟੀ.ਐਸ.), 2025' ਵਿੱਚ ਦੋ ਮਹੀਨੇ ਦੇ ਵਾਧੇ ਦਾ ਅਧਿਕਾਰਤ ਐਲਾਨ ਕੀਤਾ ਹੈ। ਪਹਿਲਾਂ ਇਸਦੀ ਆਖਰੀ ਮਿਤੀ 31 ਮਾਰਚ 2026 ਤੈਅ ਕੀਤੀ ਗਈ ਸੀ, ਪਰ ਹੁਣ ਅਰਜ਼ੀਆਂ ਜਮ੍ਹਾਂ ਕਰਨ ਦੀ ਆਖਰੀ ਮਿਤੀ ਵਧਾ ਕੇ 31 ਮਈ 2026 ਕਰ ਦਿੱਤੀ ਗਈ ਹੈ। ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਇਹ ਐਲਾਨ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ ਇਹ ਵਾਧਾ ਯੋਗ ਟੈਕਸ ਦਾਤਿਆਂ ਨੂੰ ਆਪਣੇ ਬਕਾਏ ਨਿਪਟਾਉਣ ਅਤੇ ਵੱਡੀ ਵਿੱਤੀ ਰਾਹਤ ਪ੍ਰਾਪਤ ਕਰਨ ਦਾ ਇੱਕ ਅਹਿਮ ਅਤੇ ਆਖਰੀ ਮੌਕਾ ਪ੍ਰਦਾਨ ਕਰੇਗਾ। ਉਨ੍ਹਾਂ ਅੱਗੇ ਚੇਤਾਵਨੀ ਦਿੱਤੀ ਕਿ ਕਰ ਵਿਭਾਗ ਨੇ ਪਹਿਲਾਂ ਹੀ ਟੈਕਸ ਡਿਫਾਲਟਰਾਂ ਨਾਲ ਸਬੰਧਤ 8,000 ਜਾਇਦਾਦਾਂ ਦੀ ਪਛਾਣ ਕਰ ਲਈ ਹੈ, ਜੇਕਰ ਉਹ ਇਸ ਆਖਰੀ ਮੌਕੇ ਦਾ ਤੁਰੰਤ ਲਾਭ ਨਹੀਂ ਲੈਂਦੇ ਤਾਂ ਜਲਦੀ ਹੀ ਇਨ੍ਹਾਂ ਦੀ ਨਿਲਾਮੀ ਕੀਤੀ ਜਾਵੇਗੀ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਸ ਪਹਿਲਕਦਮੀ ਦੀ ਤਾਜ਼ਾ ਪ੍ਰਗ...
ਵਿਸ਼ੇਸ਼ ਸੁਧਾਈ ਰਿਵੀਜ਼ਨ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ: ਮੁੱਖ ਚੋਣ ਅਧਿਕਾਰੀ

ਵਿਸ਼ੇਸ਼ ਸੁਧਾਈ ਰਿਵੀਜ਼ਨ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ: ਮੁੱਖ ਚੋਣ ਅਧਿਕਾਰੀ

Breaking News
ਚੰਡੀਗੜ੍ਹ, 4 ਅਪ੍ਰੈਲ: ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਅੱਜ ਦੱਸਿਆ ਕਿ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਰਿਵੀਜ਼ਨ (ਐਸ.ਆਈ.ਆਰ.) ਲਈ ਪੂਰੀ ਤਿਆਰੀ ਹੈ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੁਆਰਾ ਐਸ.ਆਈ.ਆਰ. ਅਭਿਆਸ ਲਈ ਸ਼ਡਿਊਲ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਪਹਿਲਾਂ ਸਾਰੀਆਂ ਸ਼ੁਰੂਆਤੀ ਗਤੀਵਿਧੀਆਂ ਇੱਕ ਢਾਂਚਾਗਤ ਅਤੇ ਸਮਾਂਬੱਧ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ। ਹੁਣ ਤੱਕ ਦੀ ਪ੍ਰਗਤੀ ਬਾਰੇ ਉਨ੍ਹਾਂ ਨੇ ਦੱਸਿਆ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਇੱਕ ਵਿਆਪਕ ਪ੍ਰੀ-ਐਸ.ਆਈ.ਆਰ. ਮੈਪਿੰਗ ਅਭਿਆਸ ਕੀਤਾ ਗਿਆ ਹੈ। 4 ਅਪ੍ਰੈਲ ਨੂੰ ਸਵੇਰੇ 8:00 ਵਜੇ ਤੱਕ ਦੇ ਤਾਜ਼ਾ ਅੰਕੜਿਆਂ ਅਨੁਸਾਰ, ਪੰਜਾਬ ਵਿੱਚ 74.27 ਫ਼ੀਸਦ ਵੋਟਰਾਂ ਦੀ ਵਿਸ਼ੇਸ਼ ਸੁਧਾਈ ਰਿਵੀਜ਼ਨ ਰਿਕਾਰਡਾਂ ਨਾਲ ਮੈਪਿੰਗ ਕੀਤੀ ਗਈ ਹੈ। ਕੁੱਲ 2,14,57,521 ਵੋਟਰਾਂ ਵਿੱਚੋਂ ਸੂਬੇ ਭਰ ਵਿੱਚ 1,59,36,941 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ। ਪ੍ਰੀ-ਐਸਆਈਆਰ ਦੇ ਅਭਿਆਸ ਨੂੰ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਮੁਕੰਮਲ ਕਰਨਾ ਯਕੀਨੀ ਬਣਾਉਣ ਲਈ, ਹੈੱਡਕੁਆਰਟਰ ਪੱਧਰ 'ਤੇ ਚੋਣ ਰਜਿਸ...
10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Crime news, News of Punjab
ਚੰਡੀਗੜ੍ਹ 4 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੌਰਾਨ ਲੁਧਿਆਣਾ ਅਦਾਲਤ ਵਿੱਚ ਨਾਇਬ ਕੋਰਟ ਵਜੋਂ ਤਾਇਨਾਤ ਸਹਾਇਕ ਸਬ- ਇੰਸਪੈਕਟਰ ਤਰਲੋਚਨ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਚੰਡੀਗੜ੍ਹ ਰੋਡ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ  ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਇੱਕ ਕੇਸ ਦਰਜ ਸੀ ਅਤੇ ਗ੍ਰਿਫ਼ਤਾਰੀ ਦੌਰਾਨ ਸ਼ਿਕਾਇਤਕਰਤਾ ਦੀ ਲਾਇਸੈਂਸ-ਸ਼ੁਦਾ ਪਿਸਤੌਲ ਵੀ ਪੁਲਿਸ ਨੇ ਕਬਜ਼ੇ ਵਿੱਚ ਲੈ ਲਈ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸਦਾ ਲਾਇਸੈਂਸੀ ਪਿਸਤੌਲ ਵਾਪਸ ਲੈਣ ਸਬੰਧੀ ਕੇਸ ਵਿੱਚ ਉਸਦੀ ਮਦਦ ਕਰਨ ਦੇ ਬਦਲੇ ਦੋਸ਼ੀ ਨਾਇਬ ਕੋਰਟ ਨੇ 10,000 ਰੁਪਏ ਦੀ ਰਿਸ਼ਵਤ ਅਤੇ ਸਕੈਚਰ ਸ਼ੂਅਜ਼ ਦੀ ਮੰਗ ਕੀਤੀ । ਸ਼ਿਕਾਇਤਕਰਤਾ ਨੇ ਰਿਸ਼ਵਤ ਅਤੇ ਸਕੈਚਰ ਸ਼ੂਅਜ਼ ਮੰਗਣ ਵਾਲੀ ਸਾਰੀ ਗੱਲਬਾਤ ਰਿਕਾਰਡ ਕ...
ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ

Breaking News
ਮੋਗਾ, 4 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ਦੀ ਪੁਸ਼ਟੀ ਕਰਦਿਆਂ ਮੋਗਾ ਵਿੱਚ ਬਹੁ- ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਬੁਨਿਆਦੀ ਢਾਂਚੇ ਦੇ ਵਿਸਥਾਰ, ਕਿਸਾਨ ਸੁਰੱਖਿਆ ਅਤੇ ਪ੍ਰਸ਼ਾਸਕੀ ਸੁਧਾਰਾਂ ’ਤੇ ਕੇਂਦ੍ਰਿਤ ਇੱਕ ਸ਼ਾਸਨ ਮਾਡਲ ਦੀ ਰੂਪ-ਰੇਖਾ ਵੀ ਪੇਸ਼ ਕੀਤੀ। ਇੱਥੇ ਸੂਬਾ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ ਅਤੇ ਭਾਰੀ ਜਨਤਕ ਭਾਗੀਦਾਰੀ ਸਰਕਾਰ ਦੇ ਇਮਾਨਦਾਰ ਅਤੇ ਸਾਫ਼-ਸੁਥਰੀ ਰਾਜਨੀਤੀ ਵਿੱਚ ਵਧ ਰਹੇ ਲੋਕਾਂ ਦੇ ਭਰੋਸਾ ਦਾ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 47 ਕਿਲੋਮੀਟਰ ਤੋਂ ਵੱਧ ਮੁੱਖ ਸੜਕੀ ਨੈੱਟਵਰਕਾਂ ਨੂੰ ਅਪਗ੍ਰੇਡ ਕਰਨ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੋਂ ਲੈ ਕੇ 18.80 ਕਰੋੜ ਰੁਪਏ ਦੇ ਬਿਜਲੀ ਪ੍ਰਾਜੈਕਟ ਸ਼ੁਰੂ ਕਰਨ ਅਤੇ 13 ਅਪ੍ਰੈਲ ਤੋਂ ਤਕਸੀਮ ਮੁਹਿੰਮ ਸ਼ੁਰੂ ਕਰਨ ਤੱਕ ਸਰਕਾਰ ਜ਼ਮੀਨੀ ਪੱਧਰ ’ਤੇ ਠੋ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਦੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਨਚੇਤ ਦੌਰਾ, ਸਹੂਲਤਾਂ ਅਤੇ ਮਰੀਜ਼ਾਂ ਦੀ ਦੇਖਭਾਲ ਦਾ ਜਾਇਜ਼ਾ ਲਿਆ

Breaking News
ਬਠਿੰਡਾ, 4 ਅਪ੍ਰੈਲ: ਪੰਜਾਬ ਵਿੱਚ ਕੈਂਸਰ ਦੇਖਭਾਲ ਨੂੰ ਅਪਗ੍ਰੇਡ ਕਰਨ ਲਈ ਫੈਸਲਾਕੁੰਨ ਯਤਨ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀ.ਐਫ.ਯੂ.ਐਚ.ਐਸ.) ਵਿਖੇ ਐਡਵਾਂਸਡ ਕੈਂਸਰ ਇੰਸਟੀਚਿਊਟ ਦਾ ਅਚਾਨਕ ਨਿਰੀਖਣ ਕੀਤਾ ਅਤੇ ਉਨ੍ਹਾਂ ਬੁਨਿਆਦੀ ਢਾਂਚੇ, ਤਕਨਾਲੋਜੀ ਤੇ ਮਨੁੱਖੀ ਸ਼ਕਤੀ ਦੇ ਵਿਆਪਕ ਸੁਧਾਰ ਦੇ ਆਦੇਸ਼ ਦਿੱਤੇ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਇਲਾਜ ਦੇ ਮਿਆਰਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਤਬਦੀਲੀ ਲਈ ਸਪੱਸ਼ਟ ਦਿਸ਼ਾ ਨਿਰਧਾਰਤ ਕਰਦੇ ਹੋਏ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੰਸਥਾ ਨੂੰ ਵਿਸ਼ਵ ਪੱਧਰੀ ਸਿਹਤ ਸੰਭਾਲ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ, ਜਿਸ ਵਿੱਚ ਰੋਬੋਟਿਕ ਸਰਜਰੀ ਸਮੇਤ ਉੱਨਤ ਸਹੂਲਤਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਸਟਾਫ ਦੀ ਭਰਤੀ ਨੂੰ ਮਜ਼ਬੂਤ ਕਰਨ ਲਈ ਤੁਰੰਤ ਕਦਮ ਚੁੱਕੇ ਜਾਣਗੇ, ਜਿਸ ਦਾ ਮੰਤਵ ਮਾਲਵਾ ਖੇਤਰ ਵਿੱਚ ਮਰੀਜ਼ਾਂ ਦੀ ਦੇਖਭਾਲ ਨੂੰ ਮਹੱਤਵਪੂਰਨ ਢੰਗ ਨਾਲ ਵਧਾਉਣਾ ਹੈ। ਹਸਪਤਾਲ ਦੇ ਅਚਾਨਕ ਦੌਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਸਥਾ ਦੇ ਕੰਮਕਾਜ ਦਾ ਜਾਇਜ਼ਾ ...
“ਖੇਤਾਂ ਤੋਂ ਪਲੇਟ ਤੱਕ” – ਪੰਜਾਬ ਦੀ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ

“ਖੇਤਾਂ ਤੋਂ ਪਲੇਟ ਤੱਕ” – ਪੰਜਾਬ ਦੀ ਖੇਤੀਬਾੜੀ ਨੂੰ ਮਜ਼ਬੂਤ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ

Breaking News
ਚੰਡੀਗੜ੍ਹ, ਅਪ੍ਰੈਲ 4: ਟਿਕਾਊ ਖੇਤੀਬਾੜੀ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਆਰ ਈ: ਜੈਨਰੇਟਿੰਗ ਪੰਜਾਬ ਦੇ ਸਹਿਯੋਗ ਨਾਲ “ਮਿੱਟੀ ਤੋਂ ਥਾਲੀ” ਪਹਿਲਕਦਮੀ ਦੀ ਸ਼ੁਰੂਆਤ ਕੀਤੀ, ਜਿਸਦਾ ਉਦੇਸ਼ ਰਾਜ ਭਰ ਵਿੱਚ ਮਿੱਟੀ ਦੀ ਸਿਹਤ ਨੂੰ ਬਹਾਲ ਕਰਨਾ ਅਤੇ ਖੇਤੀ ਪ੍ਰਣਾਲੀ ਨੂੰ ਮਜ਼ਬੂਤ ਬਣਾਉਣਾ ਹੈ। ਇਸ ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਨੇ ਮਿੱਟੀ ਦੀ ਘੱਟਦੀ ਉਪਜਾਊ ਸ਼ਕਤੀ, ਭੂਮੀਗਤ ਪਾਣੀ ਦੀ ਕਮੀ ਅਤੇ ਵਾਤਾਵਰਣੀ ਚੁਣੌਤੀਆਂ ਨਾਲ ਨਜਿੱਠਣ ਲਈ ਸਾਂਝੀ ਪਹੁੰਚ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਸੈਮੀਨਾਰ ਦਾ ਅਰੰਭ ਕਰਦਿਆਂ  ਮਿਸ  ਸੁਮਿਤ ਸੰਧੂ (ਦਿੱਲੀ), ਸੰਸਥਾਪਕ ਸਟੀਵਰਡ, ਆਰ ਈ: ਜੈਨਰੇਟਿੰਗ ਪੰਜਾਬ ਨੂੰ ਏਜੰਡਾ ਪੇਸ਼ ਕਰਨ ਲਈ ਸੱਦਾ ਦਿੱਤਾ। ਸੈਮੀਨਾਰ ਵਿੱਚ ਪੰਜਾਬ, ਯੂਐਸਏ ਅਤੇ ਯੂਕੇ ਤੋਂ ਆਏ ਲਗਭਗ ਡੇਢ ਦਰਜਨ ਮਾਹਿਰਾਂ ਅਤੇ ਚੁਣਵੇਂ ਕਿਸਾਨਾਂ ਨੇ ਭਾਗ ਲਿਆ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਚਰਚਾ ਦੌਰਾਨ ਔਰਗੈਨਿਕ ਖੇਤੀ, ਬਦਲਵਾਂ ਫਸਲੀ ਚੱਕਰ, ਗੰਡੋਇਆ ਅਧਾਰਿਤ ਖਾਦ, ਮਿੱਟੀ ਵਿੱਚ ਜੈਵਿਕ ਕਾਰਬਨ, ਪਾ...
ਕਿਉਂ ਅਦਾਲਤੀ ਚਾਰਾਜੋਈਆਂ ਮੂਹਰੇ ਨਹੀਂ ਟਿਕ ਰਹੇ ਨਸ਼ਾ ਤਸਕਰ : ਪੰਜਾਬ ਦਾ ਪੁਲਿਸਿੰਗ ਮਾਡਲ ਦੇਸ਼ ਭਰ ਵਿਚ ਨਸ਼ਾ ਵਿਰੋਧੀ ਮਾਮਲਿਆਂ ਵਿੱਚ ਸ਼ਜ਼ਾ ਦਿਵਾਉਣ ’ਚ ਮੋਹਰੀ

ਕਿਉਂ ਅਦਾਲਤੀ ਚਾਰਾਜੋਈਆਂ ਮੂਹਰੇ ਨਹੀਂ ਟਿਕ ਰਹੇ ਨਸ਼ਾ ਤਸਕਰ : ਪੰਜਾਬ ਦਾ ਪੁਲਿਸਿੰਗ ਮਾਡਲ ਦੇਸ਼ ਭਰ ਵਿਚ ਨਸ਼ਾ ਵਿਰੋਧੀ ਮਾਮਲਿਆਂ ਵਿੱਚ ਸ਼ਜ਼ਾ ਦਿਵਾਉਣ ’ਚ ਮੋਹਰੀ

Breaking News
ਚੰਡੀਗੜ੍ਹ ,4 ਅਪ੍ਰੈਲ : ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਨਾ ਸਿਰਫ਼ ਨਸ਼ਾ ਤਸਕਰਾਂ ਦੀਆਂ ਗ੍ਰਿਫ਼ਤਾਰੀਆਂ ਦੇ ਆਧਾਰ ’ਤੇ ਸਗੋਂ ਅਦਾਲਤਾਂ ਵੱਲੋਂ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦੇਣ ਵਿੱਚ ਲਿਆਂਦੀ ਜਾ ਰਹੀ ਤੇਜ਼ੀ ਦੇ ਰੂਪ ਵਿੱਚ ਪਰਿਭਾਸ਼ਿਤ ਕੀਤਾ ਜਾ ਰਿਹਾ ਹੈ, ਜੋ ਨਸ਼ਿਆਂ ਵਿਰੁੱਧ ਰਣਨੀਤਕ ਪਹੁੰਚ ਰਾਹੀਂ ਸੂਬੇ ਵਿੱਚ ਆ ਰਹੀ  ਫੈਸਲਾਕੁੰਨ ਤਬਦੀਲੀ ਦਾ ਸਪੱਸ਼ਟ ਸੰਕੇਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਨ ਸਰਕਾਰ ਦੇ ਸਮਰਥਨ ਨਾਲ  ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲਾਗੂ ਕਰਨ ਵਾਲੀਆਂ ਏਜੰਸੀਆਂ ਹੁਣ ਕਾਨੂੰਨੀ ਤੌਰ ’ਤੇ ਮਜ਼ਬੂਤ ਕੇਸ ਬਣਾਉਣ ’ਤੇ ਧਿਆਨ ਕੇਂਦਰਿਤ ਕਰ ਰਹੀਆਂ ਹਨ ਤਾਂ ਜੋ ਤਸਕਰਾਂ ਨੂੰ ਕਾਬੂ ਕਰਕੇ ਸਖ਼ਤ ਸਜ਼ਾ ਦਿੱਤੀ ਜਾਣੀ ਯਕੀਨੀ ਬਣਾਈ ਜਾ ਸਕੇੇ। ਪੁਲਿਸ ਅਧਿਕਾਰੀ, ਐਨਡੀਪੀਐਸ ਐਕਟ ਤਹਿਤ ਮਾਮਲਿਆਂ ਵਿੱਚ ਪੰਜਾਬ ਦੀ 88 ਫੀਸਦੀ ਸਜ਼ਾ ਦਰ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਧ ਹੈ, ਦਾ ਕਾਰਨ ਬਿਹਤਰ ਅਤੇ ਯੋਜਨਾਬੱਧ ਪੁਲਿਸਿੰਗ ਨੂੰ ਮੰਨਦੇ ਹਨ। ਇਸ ਵਿੱਚ ਮੁਕੱਦਮੇ ਦੀ ਅਗਵਾਈ ਵਾਲੀ ਜਾਂਚ, ਵਿਗਿਆਨਕ ਢੰਗ ਨਾਲ ਸਬੂਤ ਇਕੱਠਾ ਕਰਨਾ, ਨਸ਼...
ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਅਪ੍ਰੈਲ ਨੂੰ ਜੈਤੋ ਵਿਖੇ ਕਰੀਬ 30.68 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਣਗੇ: ਵਿਧਾਇਕ ਅਮੋਲਕ ਸਿੰਘ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਅਪ੍ਰੈਲ ਨੂੰ ਜੈਤੋ ਵਿਖੇ ਕਰੀਬ 30.68 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਣਗੇ: ਵਿਧਾਇਕ ਅਮੋਲਕ ਸਿੰਘ

local news
ਫ਼ਰੀਦਕੋਟ, 4 ਅਪ੍ਰੈਲ ()ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ 5 ਅਪ੍ਰੈਲ 2026 ਨੂੰ ਜੈਤੋ ਵਿਖੇ ਕਰੀਬ 30 ਕਰੋੜ 68 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਜਾਵੇਗਾ। ਇਹ ਜਾਣਕਾਰੀ ਹਲਕਾ ਜੈਤੋ ਦੇ ਵਿਧਾਇਕ ਸ. ਅਮੋਲਕ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਜੈਤੋ ਸ਼ਹਿਰ ਵਿੱਚ ਵਾਟਰ ਸਪਲਾਈ ਅਤੇ ਸੀਵਰੇਜ ਪ੍ਰਣਾਲੀ ਨੂੰ ਸੁਧਾਰਨ ਲਈ ਲਗਭਗ 12 ਕਰੋੜ ਰੁਪਏ ਦੀ ਲਾਗਤ ਨਾਲ ਡੀ.ਆਈ.ਕੇ-7 ਪਾਈਪ ਰਾਈਜਿੰਗ ਮੇਨ ਪਾਉਣ ਦਾ ਪ੍ਰਾਜੈਕਟ ਤਿਆਰ ਕੀਤਾ ਗਿਆ ਹੈ, ਜਿਸ ਨਾਲ ਡਰੇਨਜ ਅਤੇ ਸੀਵਰੇਜ ਓਵਰਫਲੋ ਦੀ ਸਮੱਸਿਆ ਦਾ ਹੱਲ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਨਗਰ ਕੌਂਸਲ ਜੈਤੋ ਅਧੀਨ ਕਰੀਬ 5 ਕਰੋੜ 67 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਾਰਡਾਂ ਵਿੱਚ ਇੰਟਰਲਾਕਿੰਗ ਟਾਇਲਾਂ, ਰੋਡ ਗਲੀ ਚੈਂਬਰਾਂ ਦੀ ਉਸਾਰੀ, ਸੜਕਾਂ ਦੀ ਸੁਧਾਰ ਅਤੇ ਸੀਸੀਟੀਵੀ ਕੈਮਰਿਆਂ ਦੀ ਸਥਾਪਨਾ ਸਮੇਤ ਕਈ ਵਿਕਾਸ ਕਾਰਜ ਕਰਵਾਏ ਗਏ ਹਨ। ਇਸ ਤੋਂ ...
ਮਹਿਲਾਵਾਂ ਨੂੰ ਜਲਦ ਹੀ ਮੁਹੱਈਆ ਕਰਵਾਈ ਜਾਵੇਗੀ 1500 ਅਤੇ 1000 ਰੁਪਏ ਦੀ ਸਨਮਾਨ ਰਾਸ਼ੀ- ਖੁੱਡੀਆਂ

ਮਹਿਲਾਵਾਂ ਨੂੰ ਜਲਦ ਹੀ ਮੁਹੱਈਆ ਕਰਵਾਈ ਜਾਵੇਗੀ 1500 ਅਤੇ 1000 ਰੁਪਏ ਦੀ ਸਨਮਾਨ ਰਾਸ਼ੀ- ਖੁੱਡੀਆਂ

News of Punjab
ਲੰਬੀ/ਸ੍ਰੀ ਮੁਕਤਸਰ ਸਾਹਿਬ, 04 ਅਪ੍ਰੈਲ ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਆਪਣੇ ਗ੍ਰਹਿ ਨਿਵਾਸ ਪਿੰਡ ਖੁੱਡੀਆਂ ਵਿਖੇ ਮਹਿਲਾ ਵਿੰਗ ਦੇ ਅਹੁਦੇਦਾਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮਹਿਲਾਵਾਂ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਸਤਾਰ ਨਾਲ ਚਰਚਾ ਕੀਤੀ ਗਈ ਅਤੇ ਉਹਨਾਂ ਦੇ ਸੁਝਾਅ ਵੀ ਧਿਆਨ ਨਾਲ ਸੁਣੇ ਗਏ। ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਉਨ੍ਹਾਂ ਨੂੰ ਮਹੀਨਾਵਾਰ 1500 ਰੁਪਏ ਅਤੇ 1000 ਰੁਪਏ ਦੀ ਆਰਥਿਕ ਸਹਾਇਤਾ ਦੇਣ ਲਈ ਵਿਉਂਤਬੰਦੀ ਤਿਆਰ ਕੀਤੀ ਜਾ ਰਹੀ ਹੈ। ਇਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ 13 ਅਪ੍ਰੈਲ ਤੋਂ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ ਅਤੇ ਇਹ ਫੈਸਲਾ ਮਹਿਲਾਵਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਲਈ ਲਗਾਤਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ...