ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਭੈਣੀ ਸਾਹਿਬ ਵਿੱਚ ਬੀ.ਡੀ.ਪੀ.ਓ ਦਫਤਰ ਦਾ ਕੀਤਾ ਗਿਆ ਉਦਘਾਟਨ
ਭੈਣੀ ਸਾਹਿਬ (ਲੁਧਿਆਣਾ), 3 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਬਲਾਕ ਕੂੰਮ ਕਲਾਂ ਨਵਾਂ ਬਣਾਇਆ ਗਿਆ ਹੈ। ਇਸ ਬਲਾਕ ਦਾ ਬਲਾਕ ਵਿਕਾਸ ਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ) ਕੂੰਮ ਕਲਾਂ ਦਾ ਦਫਤਰ ਸ੍ਰੀ ਭੈਣੀ ਸਾਹਿਬ ਦੀ ਪਵਿੱਤਰ ਧਰਤੀ 'ਤੇ ਖੋਲਿਆ ਗਿਆ ਹੈ। ਇਸ ਦਫਤਰ ਦਾ ਉਦਘਾਟਨ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਅਤੇ ਕੈਬਨਿਟ ਮੰਤਰੀ ਸ੍ਰੀ ਤਰਨਪ੍ਰੀਤ ਸਿੰਘ ਸੌਂਦ ਨੇ ਕੀਤਾ।
ਹਲਕਾ ਸਾਹਨੇਵਾਲ ਦੇ ਵਿਧਾਇਕ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਭੈਣੀ ਸਾਹਿਬ ਵਿਖੇ ਸਤਿਗੁਰੂ ਰਾਮ ਸਿੰਘ ਜੀ ਦੀ ਵਰਸੋਈ ਪਵਿੱਤਰ ਧਰਤੀ 'ਤੇ ਪੰਜਾਬ ਸਰਕਾਰ ਵੱਲੋਂ ਬੀ.ਡੀ.ਪੀ.ਓ ਦਫਤਰ ਕੂੰਮ ਕਲਾਂ ਖੋਲਣ 'ਤੇ ਵੱਡੀ ਗਿਣਤੀ ਵਿੱਚ ਪਹੁੰਚੀਆਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਹਿਲਾਂ ਪੰਚਾਇਤਾਂ ਨੂੰ ਪਿੰਡ ਦੇ ਕੰਮਾਂ ਲਈ ਲੁਧਿਆਣੇ ਜਾਣਾ ਪੈਂਦਾ ਸੀ ਪਰ ਹੁਣ ਨਵਾਂ ਬਲਾਕ ਕੂੰਮ ਕਲਾਂ ਬਣਨ ਨਾਲ ਪੰਚਾਇਤਾਂ ਨੂੰ ਕੰਮ ਕਰਵਾਉਣ ਵਿੱਚ ਸੌਖ ਹੋਵੇਗੀ ਅਤੇ ਸਮੇਂ ਦੀ ਬੱਚਤ ਵੀ ਹੋਵੇਗੀ।
ਉਨ੍ਹਾਂ ਬੀ.ਡੀ.ਪੀ.ਓ ਕੂੰਮ ਕਲਾਂ ਰਾਜਵਿੰਦਰ ਸਿੰਘ ਨੂੰ...








