4 ਸਾਲਾਂ ਵਿੱਚ ਸਿੱਖਿਆ ਬਜਟ ਵਧਾ ਕੇ 19,279 ਕਰੋੜ ਰੁਪਏ ਕੀਤਾ, 60 ਸਕੂਲ ਆਫ਼ ਐਮੀਨੈਂਸ ਖੋਲ੍ਹੇ, 740 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ ਅਤੇ 1284 ਨੇ ਨੀਟ ਪ੍ਰੀਖਿਆ ਪਾਸ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 30 ਮਾਰਚ 2026:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ "ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ" ਲੜੀ ਤਹਿਤ ਪੰਜਾਬ ਸਰਕਾਰ ਦੀ "ਸਿੱਖਿਆ ਕ੍ਰਾਂਤੀ" ਦਾ ਚਾਰ ਸਾਲਾਂ ਦਾ ਵਿਸਥਾਰਤ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਰਿਪੋਰਟ ਕਾਰਡ ਵਿੱਚ ਦੱਸਿਆ ਗਿਆ ਕਿ ਕਿਵੇਂ ਨਿਰੰਤਰ ਸੁਧਾਰਾਂ ਸਦਕਾ ਸਰਕਾਰੀ ਸਕੂਲਾਂ ਮਾਡਲ ਸੰਸਥਾਵਾਂ ਵਿੱਚ ਬਦਲ ਰਹੀਆਂ ਹਨ ਜਿਸ ਦੇ ਦੇਸ਼ ਭਰ ਵਿੱਚ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ। 'ਸਿੱਖਿਆ ਕ੍ਰਾਂਤੀ' ਨੂੰ ਪੰਜਾਬ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕੌਮੀ ਮੁਲਾਂਕਣ ਵਿੱਚ ਚੋਟੀ ਦੀਆਂ ਦਰਜਾਬੰਦੀਆਂ, ਰਿਕਾਰਡ ਅਕਾਦਮਿਕ ਨਤੀਜੇ, ਜ਼ੀਰੋ ਪੇਪਰ ਲੀਕ ਅਤੇ ਬੁਨਿਆਦੀ ਢਾਂਚੇ ਅਤੇ ਅਧਿਆਪਕ ਸਿਖਲਾਈ ਵਿੱਚ ਕੀਤੇ ਬੇਮਿਸਾਲ ਨਿਵੇਸ਼ 'ਤੇ ਚਾਨਣਾ ਪਾਇਆ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਵਿਆਪਕ ਵਿੱਤੀ ਪ੍ਰਬੰਧ ਕੀਤੇ ਗਏ ਹਨ। ਸਾਲ 2021-22 ਵਿੱਚ ਸਿੱਖਿਆ ਬਜਟ 12,657 ਕਰੋੜ ਰੁਪਏ ਸੀ ਜੋ 2026-27 ਵਿੱਚ ਵਧਾ ਕੇ 19,279 ਕਰੋੜ ਰੁਪਏ ਕੀਤਾ ਗਿਆ ਹੈ ਜੋ 'ਆਪ' ਸਰਕਾਰ ਵੱਲੋਂ ਇਸ ਖੇਤਰ ਨੂੰ ਦਿੱਤੀ...








