ਅੱਤਵਾਦ ਅਤੇ ਨਕਸਲਵਾਦ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਰਕਾਰ ਵਚਨਬੱਧ – ਮੁੱਖ ਮੰਤਰੀ
ਚੰਡੀਗੜ੍ਹ, 22 ਮਾਰਚ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪਿਛਲੇ 11 ਸਾਲਾਂ ਵਿੱਚ ਦੇਸ਼ ਵਿੱਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਅੱਤਵਾਦ ਅਤੇ ਨਕਸਲਵਾਦ ਨੂੰ ਜੜ੍ਹੋਂ ਖ਼ਤਮ ਕਰਨ ਦੀ ਦਿਸ਼ਾ ਵਿੱਚ ਲਗਾਤਾਰ ਅੱਗੇ ਵਧ ਰਹੀ ਹੈ। ਦੰਤੇਵਾੜਾ ਵਰਗੀਆਂ ਘਟਨਾਵਾਂ ਸਾਨੂੰ ਇਹ ਯਾਦ ਦਿਵਾਉਂਦੀਆਂ ਹਨ ਕਿ ਇਹ ਲੜਾਈ ਅਜੇ ਜਾਰੀ ਹੈ, ਪਰ ਸਾਡੇ ਬਹਾਦਰ ਜਵਾਨ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਹਮੇਸ਼ਾ ਤਿਆਰ ਹਨ। ਹਰਿਆਣਾ ਵੀਰਾਂ ਦੀ ਧਰਤੀ ਹੈ, ਇੱਥੋਂ ਦੇ ਨੌਜਵਾਨਾਂ ਵਿੱਚ ਦੇਸ਼ ਸੇਵਾ ਦਾ ਜਜ਼ਬਾ ਕੁੱਟ-ਕੁੱਟ ਕੇ ਭਰਿਆ ਹੋਇਆ ਹੈ।
ਮੁੱਖ ਮੰਤਰੀ ਐਤਵਾਰ ਨੂੰ ਗੁਰੂਗ੍ਰਾਮ ਵਿੱਚ ਹੋਮ ਡਿਵੈਲਪਰਜ਼ ਐਸੋਸੀਏਸ਼ਨ ਵੱਲੋਂ ਛੱਤੀਸਗੜ੍ਹ ਦੇ ਦੰਤੇਵਾੜਾ ਵਿੱਚ ਸੀਆਰਪੀਐਫ (CRPF) ਦੇ ਸ਼ਹੀਦ ਜਵਾਨਾਂ ਦੇ ਸਨਮਾਨ ਵਿੱਚ ਆਯੋਜਿਤ ਸ਼ਹੀਦੀ ਦਿਵਸ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਮੁੱਖ ਮੰਤਰੀ ਨੇ ਲੇਜ਼ਰਵੈਲੀ ਪਾਰਕ ਵਿੱਚ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾਉਣ ਦਾ ਐਲਾਨ ਕੀਤਾ। ਉਨ੍ਹਾਂ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦ...








