Monday, June 22
Shadow

Tag: latest news

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਈਦ-ਉੱਲ-ਫ਼ਿਤਰ ਮੌਕੇ ਲੋਕਾਂ ਨੂੰ ਮੁਬਾਰਕਬਾਦ; ਅਮਨ, ਭਾਈਚਾਰੇ ਅਤੇ ਏਕਤਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਈਦ-ਉੱਲ-ਫ਼ਿਤਰ ਮੌਕੇ ਲੋਕਾਂ ਨੂੰ ਮੁਬਾਰਕਬਾਦ; ਅਮਨ, ਭਾਈਚਾਰੇ ਅਤੇ ਏਕਤਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼

News of Punjab
ਲਹਿਰਾਗਾਗਾ, 21 ਮਾਰਚਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਈਦ-ਉੱਲ-ਫ਼ਿਤਰ ਦੇ ਪਵਿੱਤਰ ਮੌਕੇ ਲਹਿਰਾਗਾਗਾ, ਬੱਲਰਾਂ ਅਤੇ ਕੋਟੜਾ ਲਿਹਲ ਵਿਖੇ ਸਮਾਗਮਾਂ ਵਿੱਚ ਸ਼ਿਰਕਤ ਕਰਦੇ ਹੋਏ ਇਲਾਕਾ ਵਾਸੀਆਂ ਨੂੰ ਦਿਲੋਂ ਮੁਬਾਰਕਬਾਦ ਦਿੱਤੀ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨਾਲ ਈਦ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਸਮਾਜ ਵਿੱਚ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਵੱਖ-ਵੱਖ ਧਰਮਾਂ ਅਤੇ ਸਭਿਆਚਾਰਾਂ ਦੀ ਸਾਂਝ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਾਡੇ ਸਾਰੇ ਤਿਉਹਾਰ ਸਾਂਝੇ ਹਨ ਅਤੇ ਇਹ ਸਾਨੂੰ ਇਕੱਠੇ ਰਹਿਣ, ਪ੍ਰੇਮ, ਸਹਿਯੋਗ ਅਤੇ ਸਦਭਾਵਨਾ ਨਾਲ ਜੀਵਨ ਬਤੀਤ ਕਰਨ ਦਾ ਸੰਦੇਸ਼ ਦਿੰਦੇ ਹਨ। ਈਦ-ਉੱਲ-ਫ਼ਿਤਰ ਦਾ ਤਿਉਹਾਰ ਵੀ ਸਾਨੂੰ ਭਾਈਚਾਰੇ, ਸਬਰ ਅਤੇ ਸ਼ੁਕਰਾਨੇ ਦੀ ਸਿੱਖਿਆ ਦਿੰਦਾ ਹੈ। ਉਨ੍ਹਾਂ ਹੋਰ ਕਿਹਾ ਕਿ ਅਜਿਹੇ ਪਵਿੱਤਰ ਮੌਕਿਆਂ 'ਤੇ ਸਾਨੂੰ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਨੂੰ ਸਮਝਦੇ ਹੋਏ ਲੋੜਵੰਦਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ ਅਤੇ ਆਪਸੀ ਰਿਸ਼ਤਿਆਂ ਨੂੰ ਹੋਰ ਮਜ਼...
ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 1.91 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ₹219 ਕਰੋੜ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 21 ਮਾਰਚ:ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਾਸ਼ੀਆਗ੍ਰਸਤ ਵਰਗਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਅਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸੇ ਦਿਸ਼ਾ ਵਿੱਚ ਅੱਗੇ ਵਧਦਿਆਂ ਹੋਇਆ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਮੌਜੂਦਾ ਵਿੱਤੀ ਸਾਲ ਦੌਰਾਨ 1,91,429 ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ₹219 ਕਰੋੜ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਹ ਮਾਨ ਸਰਕਾਰ ਦੀ ਅਨੁਸੂਚਿਤ ਜਾਤੀਆਂ ਅਤੇ ਹੋਰ ਪਿੱਛੜੇ ਵਰਗਾਂ ਦੀ ਭਲਾਈ ਅਤੇ ਸਸ਼ਕਤੀਕਰਨ ਪ੍ਰਤੀ ਮਜ਼ਬੂਤ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸਕੀਮ ਦੇ ਮਨੁੱਖੀ ਪੱਖ ਨੂੰ ਉਜਾਗਰ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ, “ਪੋਸਟ ਮੈਟ੍ਰਿਕ ਸਕਾਲਰਸ਼ਿਪ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਹਜ਼ਾਰਾਂ ਪਰਿਵਾਰਾਂ ਲਈ ਉਮੀਦ ਦੀ ਇੱਕ ਕਿਰਨ ਹੈ। ਕਈ ਘਰਾਂ ਲਈ ...
ਬਠਿੰਡਾ ਅਧਾਰਤ ਕਾਰੋਬਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਦੋ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਬਠਿੰਡਾ ਅਧਾਰਤ ਕਾਰੋਬਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਦੋ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

Crime news, News of Punjab
ਚੰਡੀਗੜ੍ਹ/ਬਠਿੰਡਾ, 21 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ  ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਗੈਰ-ਕਾਨੂੰਨੀ ਦੇਸੀ .32 ਬੋਰ ਪਿਸਤੌਲਾਂ ਸਮੇਤ ਮੈਗਜ਼ੀਨ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨI ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜੈਕੀ ਕੁਮਾਰ ਉਰਫ਼ ਜੈਕੀ ਵਾਸੀ  ਪਰਸਰਾਮ ਨਗਰ, ਬਠਿੰਡਾ ਅਤੇ ਵਿਕਾਸ ਅਰੋੜਾ ਵਾਸੀ ਵਿਸ਼ਾਲ ਨਗਰ,ਬਠਿੰਡਾ , ਵਜੋਂ ਹੋਈ ਹੈ। ਵਿਕਾਸ ਅਰੋੜਾ ਅਪਰਾਧਿਕ ਪਿਛੋਕੜ ਵਾਲਾ ਦੋਸ਼ੀ ਹੈ, ਜੋ ਘਰੇਲੂ ਹਿੰਸਾ ਦੇ ਇੱਕ ਮਾਮਲੇ ਵਿੱਚ ਵੀ ਸ਼ਾਮਲ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ 'ਬਠਿੰਡਾ ਵਿੱਚ ਇੱਕ ਵਪਾਰੀ ਨੂੰ ਲੁੱਟਣ ਦੀ ਯੋਜਨਾ ਬਣਾ ਰਹੇ ਸਨ। ਉਹਨਾਂ ਕਿਹਾ ਕ...
ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 6.5 ਕਿਲੋਗ੍ਰਾਮ ਹੈਰੋਇਨ ਬਰਾਮਦ

Crime news, News of Punjab
ਚੰਡੀਗੜ੍ਹ/ਫਿਰੋਜ਼ਪੁਰ, 21 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਤਾਲਮੇਲ ਕਰਕੇ ਬਾਰਡਰ ਆਊਟਪੋਸਟ (ਬੀਓਪੀ) ਜੀਜੀ-2, ਪਿੰਡ ਮਹਿਤਮ ਨਗਰ, ਫਾਜ਼ਿਲਕਾ ਨੇੜੀਓਂ 6.5 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਕੇ ਸਰਹੱਦ ਪਾਰੋਂ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਅਧਾਰਤ ਤਸਕਰ ਜ਼ੀਰੋ ਲਾਈਨ ਪਾਰ ਕਰਕੇ ਸਰਹੱਦ ‘ਤੇ ਲੱਗੀ ਕੰਡਿਆਲੀ ਵਾੜ ਨੇੜੇ ਪਹੁੰਚ ਗਏ ਅਤੇ  ਹਨ੍ਹੇਰੇ ਦਾ ਫਾਇਦਾ ਉਠਾ ਕੇ ਉਨ੍ਹਾਂ ਨੇ ਭਾਰਤ ਦੇ ਖੇਤਰ ਵਿੱਚ ਨਸ਼ੀਲੇ ਪਦਾਰਥ ਭੇਜਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਘੁਸਪੈਠ ਨੂੰ ਰੋਕਣ ਲਈ ਚੌਕਸ ਬੀਐਸਐਫ ਦੇ ਜਵਾਨਾਂ ਨੇ ਕਈ ਰਾਊਂਡ ਗੋਲੀਆਂ ਚਲਾਈਆਂ, ਜਿਸ ਤੋਂ ਬਾ...
ਨੁੰਹ, ਰਿਵਾੜੀ, ਹਿਸਾਰ, ਜੀਂਦ, ਰੋਹਤਕ ਅਤੇ ਚਰਖੀ ਦਾਦਰੀ ਦੇ ਸਿਵਲ ਹਸਪਤਾਲਾਂ ਵਿੱਚ ਪੀਪੀਪੀ ਮੋਡ ‘ਤੇ ਜਲਦੀ ਸ਼ੁਰੂ ਹੋਵੇਗੀ ਐਮਆਰਆਈ ਸਕੈਨ ਸੇਵਾਵਾਂ – ਸਿਹਤ ਮੰਤਰੀ ਆਰਤੀ ਸਿੰਘ ਰਾਓ

ਨੁੰਹ, ਰਿਵਾੜੀ, ਹਿਸਾਰ, ਜੀਂਦ, ਰੋਹਤਕ ਅਤੇ ਚਰਖੀ ਦਾਦਰੀ ਦੇ ਸਿਵਲ ਹਸਪਤਾਲਾਂ ਵਿੱਚ ਪੀਪੀਪੀ ਮੋਡ ‘ਤੇ ਜਲਦੀ ਸ਼ੁਰੂ ਹੋਵੇਗੀ ਐਮਆਰਆਈ ਸਕੈਨ ਸੇਵਾਵਾਂ – ਸਿਹਤ ਮੰਤਰੀ ਆਰਤੀ ਸਿੰਘ ਰਾਓ

Haryana News
ਚੰਡੀਗੜ੍ਹ, 20 ਮਾਰਚ - ਹਰਿਆਣਾ ਦੀ ਸਿਹਤ ਮੰਤਰੀ ਆਰਤੀ ਸਿੰਘ ਰਾਓ ਦੀ ਅਗਵਾਈ ਹੇਠ ਸਪੈਸ਼ਲ ਹਾਈ ਪਾਵਰਡ ਪਰਚੇਜ਼ ਕਮੇਟੀ (SHPPC) ਦੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਰਾਜ ਦੇ ਸਿਵਲ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਨੂੰ ਮਜਬੂਤ ਕਰਨ ਦੇ ਉਦੇਸ਼ ਨਾਲ ਕਈ ਮਹਤੱਵਪੂਰਣ ਪ੍ਰਸਤਾਵਾਂ ਨੂੰ ਮੰਜੂਰੀ ਦਿੱਤੀ ਗਈ।           ਮੀਟਿੰਗ ਦੌਰਾਨ ਸਿਵਲ ਹਸਪਤਾਲ ਮਾਂਡੀਖੇੜਾ (ਨੁੰਹ) ਅਤੇ ਰਿਵਾੜੀ ਵਿੱਚ ਸੀਟੀ ਸਕੈਨ ਸੇਵਾਵਾਂ ਨੂੰ ਹਾਇਰ ਕਰਨ ਦੀ ਮੰਜੂਰੀ ਦਿੱਤੀ ਗਈ। ਇਸ ਦੇ ਨਾਲ ਹੀ ਮਾਂਡੀਖੇੜਾ (ਨੁੰਹ), ਰਿਵਾੜੀ, ਹਿਸਾਰ, ਜੀਂਦ, ਰੋਹਤਕ ਅਤੇ ਚਰਖੀ ਦਾਦਰੀ ਦੇ ਸਿਵਲ ਹਸਪਤਾਲਾਂ ਵਿੱਚ ਪਬਲਿਕ-ਪ੍ਰਾਈਵੇਟ ਪਾਰਟਨਰਸ਼ਿਪ (PPP) ਦੇ ਆਧਾਰ 'ਤੇ ਐਮਆਰਆਈ ਸਕੈਨ ਸੇਵਾਵਾਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ।           ਇਸ ਤੋਂ ਇਲਾਵਾ, ਕੁਰੂਕਸ਼ੇਤਰ, ਗੁਰੂਗ੍ਰਾਮ ਅਤੇ ਜੀਂਦ ਦੇ ਜਿਲ੍ਹਾ ਸਿਵਲ ...
ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਫਰੀਦਾਬਾਦ ਦੇ ਜਿਲ੍ਹਾ ਹਸਪਤਾਲ ਵਿੱਚ ਹਾਰਟ ਸੈਂਟਰ ਦਾ ਕੀਤਾ ਉਦਘਾਟਨ, ਕਿਫਾਇਤੀ ਦਰਾਂ ‘ਤੇ ਮਿਲੇਗਾ ਦਿੱਲ ਦਾ ਇਲਾਜ

ਕੈਬਨਿਟ ਮੰਤਰੀ ਵਿਪੁਲ ਗੋਇਲ ਨੇ ਫਰੀਦਾਬਾਦ ਦੇ ਜਿਲ੍ਹਾ ਹਸਪਤਾਲ ਵਿੱਚ ਹਾਰਟ ਸੈਂਟਰ ਦਾ ਕੀਤਾ ਉਦਘਾਟਨ, ਕਿਫਾਇਤੀ ਦਰਾਂ ‘ਤੇ ਮਿਲੇਗਾ ਦਿੱਲ ਦਾ ਇਲਾਜ

Haryana News
ਚੰਡੀਗੜ੍ਹ, 20 ਮਾਰਚ - ਹਰਿਆਣਾ ਦੇ ਮਾਲ ਅਤੇ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਵਿਪੁਲ ਗੋਇਲ ਨੇ ਅੱਜ ਫਰੀਦਾਬਾਦ ਦੇ ਜਿਲ੍ਹਾ ਹਸਪਤਾਲ (ਬੀਕੇ ਹਸਪਤਾਲ) ਵਿੱਚ ਹਾਰਟ ਸੈਂਟਰ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਕਿਹਾ ਕਿ ਹੁਣ ਦਿੱਲ ਦੇ ਰੋਗਾਂ ਦਾ ਆਧੁਨਿਕ ਇਲਾਜ ਆਮ ਜਨਤਾ ਨੂੰ ਘੱਟ ਖਰਚ ਵਿੱਚ ਉਪਲਬਧ ਹੋਵੇਗਾ। ਨਿਜੀ ਹਸਪਤਾਲਾਂ ਵਿੱਚ ਜਿੱਥੇ ਸਟੰਟ ਦਾ ਖਰਚ ਕਰੀਬ 2 ਲੱਖ ਰੁਪਏ ਤੱਕ ਹੁੰਦਾ ਹੈ, ਉੱਥੇ ਹੀ ਇੱਥੇ ਇਹ ਸਹੂਲਤ ਕਿਫਾਇਤੀ ਦਰਾਂ 'ਤੇ ਦਿੱਤੀ ਜਾਵੇਗੀ ਅਤੇ ਜਾਂਚਾਂ ਵੀ ਘੱਟ ਫੀਸ 'ਤੇ ਹੋਵੇਗੀ।           ਉਨ੍ਹਾਂ ਨੇ ਦਸਿਆ ਕਿ ਇੱਕ ਸਾਲ ਦੇ ਅੰਦਰ ਹਸਪਤਾਲ ਦਾ ਵਿਸਤਾਰ ਕੀਤਾ ਜਾਵੇਗਾ ਅਤੇ 200 ਤੋਂ 400 ਬੈਡ ਦਾ ਨਵਾਂ ਆਧੁਨਿਕ ਹਸਪਤਾਲ ਵੀ ਸਥਾਪਿਤ ਕੀਤਾ ਜਾਵੇਗਾ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੂਬਾ ਸਰਕਾਰ ਸਿਹਤ ਸੇਵਾਵਾਂ ਨੂੰ ਮਜਬੂਤ ਕਰਨ ਲਈ ਪ੍ਰਤੀਬੱਧ ਹੈ। ਬੀਕੇ ਹਸਪਤਾਲ ਨੂੰ ਖੇਤਰ ਦੇ ਲੱਖਾਂ ਲੋਕਾਂ ਦੀ ਜੀਵਨ ਰੇਖਾ ਦੱਸਦੇ ਹੋਏ ਉਨ੍ਹਾਂ ਨੇ ਸਹੂਲਤਾ...
ਅੰਤੋਂਦੇਯ ਦੇ ਟੀਚੇ ਦੇ ਨਾਲ ਹਰ ਵਰਗ ਦੇ ਉਥਾਨ ਲਈ ਪ੍ਰਤੀਬੱਧ ਸਰਕਾਰ – ਮੁੱਖ ਮੰਤਰੀ

ਅੰਤੋਂਦੇਯ ਦੇ ਟੀਚੇ ਦੇ ਨਾਲ ਹਰ ਵਰਗ ਦੇ ਉਥਾਨ ਲਈ ਪ੍ਰਤੀਬੱਧ ਸਰਕਾਰ – ਮੁੱਖ ਮੰਤਰੀ

Haryana News
ਚੰਡੀਗੜ੍ਹ, 20 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਨਾਇਕ ਸਮਾਜ ਸਦੀਆਂ ਤੋਂ ਮਿਹਨਤ, ਇਮਾਨਦਾਰੀ ਅਤੇ ਸਮਾਜਿਕ ਸਮਰਸਤਾ ਦਾ ਪ੍ਰਤੀਕ ਰਿਹਾ ਹੈ। ਇਸ ਸਮਾਜ ਨੇ ਹਰ ਮੁਸ਼ਕਲ ਹਾਲਾਤ ਵਿੱਚ ਆਪਣੀ ਪਹਿਚਾਣ ਅਤੇ ਸਭਿਆਚਾਰ ਨੂੰ ਬਣਾਏ ਰੱਖਿਆ ਹੈ।           ਮੁੱਖ ਮੰਤਰੀ ਸ਼ੁਕਰਵਾਰ ਨੂੰ ਚੰਡੀਗੜ੍ਹ ਸਥਿਤ ਸੰਤ ਕਬੀਰ ਕੁਟੀਰ 'ਤੇ ਸੰਤ ਮਹਾਪੁਰਸ਼ ਸਨਮਾਨ ਅਤੇ ਵਿਚਾਰ ਪ੍ਰਸਾਰ ਯੋਜਨਾ ਦੇ ਤਹਿਤ ਆਯੋਜਿਤ ਸੰਤ ਸ਼ਿਰੋਮਣੀ ਸ਼੍ਰੀ ਗੁਰੂ ਲਾਧੂਨਾਥ ਜੀ ਮਹਾਰਾਜ ਦੇ ਜੈਯੰਤੀ ਸਮਾਰੋਹ 'ਤੇ ਸੰਬੋਧਿਤ ਕਰ ਰਹੇ ਸਨ।           ਮੁੱਖ ਮੰਤਰੀ ਨੇ ਇਸ ਦੌਰਾਨ ਸੰਤ ਸ਼ਿਰੋਮਣੀ ਸ਼੍ਰੀ ਲਾਧੂਨਾਥ ਮਹਾਰਾਜ ਜੀ ਦੀ ਪ੍ਰਤਿਮਾ 'ਤੇ ਪੁਸ਼ਪ ਅਰਪਿਤ ਕਰ ਉਨ੍ਹਾਂ ਨੂੰ ਨਮਨ ਵੀ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਜਨਸਿਹਤ ਇੰਜੀਨੀਅਰਿੰਗ ਅਤੇ ਲੋਕਨਿਰਮਾਣ ਮੰਤਰੀ ਸ੍ਰੀ ਰਣਬੀਰ ਗੰਗਵਾ ਵੀ ਮੌਜੂਦ ਰਹੇ। ਪ੍ਰੋਗਰਾਮ ਵਿ...
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਫੋਰਮ 1 ਵਿੱਚ ਸੀ.ਐਮ.ਜੀ.ਜੀ.ਏ. ਦੇ ਫੀਲਡ ਕਾਰਜਾਂ ਦੀ ਸਮੀਖਿਆ ਕੀਤੀ, ਨਵੇਂ ਫੋਕਸ ਖੇਤਰ ਘੋਸ਼ਿਤ ਕੀਤੇ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਫੋਰਮ 1 ਵਿੱਚ ਸੀ.ਐਮ.ਜੀ.ਜੀ.ਏ. ਦੇ ਫੀਲਡ ਕਾਰਜਾਂ ਦੀ ਸਮੀਖਿਆ ਕੀਤੀ, ਨਵੇਂ ਫੋਕਸ ਖੇਤਰ ਘੋਸ਼ਿਤ ਕੀਤੇ

Haryana News
ਚੰਡੀਗੜ੍ਹ, 20 ਮਾਰਚ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਨੂੰ ਪੰਚਕੂਲਾ ਸਥਿਤ ਸਵਰਨ ਜਯੰਤੀ ਹਰਿਆਣਾ ਵਿੱਤੀ ਪ੍ਰਬੰਧਨ ਸੰਸਥਾਨ, ਸੈਕਟਰ-3 ਪੰਚਕੂਲਾ ਵਿੱਚ ਮੁੱਖ ਮੰਤਰੀ ਸੁਸ਼ਾਸਨ ਸਹਿਯੋਗੀ (ਸੀ.ਐਮ.ਜੀ.ਜੀ.ਏ.) ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਮੁੱਖ ਮੰਤਰੀ ਦੇ ਉਪ ਪ੍ਰਧਾਨ ਸਕੱਤਰ ਸ੍ਰੀ ਯਸ਼ਪਾਲ, ਸਵਰਨ ਜਯੰਤੀ ਹਰਿਆਣਾ ਵਿੱਤੀ ਪ੍ਰਬੰਧਨ ਸੰਸਥਾਨ ਦੇ ਡਾਇਰੈਕਟਰ ਜਨਰਲ ਡਾ. ਰਾਜ ਨਹਿਰੂ, ਜੀ.ਵੀ.ਐਫ. ਦੇ ਸੀ.ਈ.ਓ. ਸ੍ਰੀ ਸੁਮਿਤ ਕੁਮਾਰ, ਰਿਸ਼ੀਹੁਡ ਯੂਨੀਵਰਸਿਟੀ ਦੇ ਸੀ.ਈ.ਓ. ਸ੍ਰੀ ਸਾਹਿਲ ਅਗਰਵਾਲ ਅਤੇ ਹੈੱਡ ਆਫ ਪ੍ਰੋਗਰਾਮਸ ਸੁਸ਼੍ਰੀ ਵਸੁੰਧਰਾ ਹਾਜ਼ਰ ਰਹੇ।  ਸਮੀਖਿਆ ਦੌਰਾਨ ਮੁੱਖ ਮੰਤਰੀ ਨੇ ਸੀ.ਐਮ.ਜੀ.ਜੀ. ਸਹਿਯੋਗੀਆਂ ਵੱਲੋਂ ਪਿਛਲੇ ਮਹੀਨੇ ਦੋ ਮੌਡਿਊਲ - ਠੋਸ ਵੇਸਟ ਪ੍ਰਬੰਧਨ ਅਤੇ ਮਨੁੱਖੀ ਸਰੋਤ - ਦੇ ਅਧੀਨ ਕੀਤੇ ਗਏ ਫੀਲਡ ਕਾਰਜਾਂ ਦਾ ਮੁਲਾਂਕਣ ਕੀਤਾ। ਉਨ੍ਹਾਂ ਨੇ ਹੁਣ ਤੱਕ ਸਹਿਯੋਗੀਆਂ ਵੱਲੋਂ ਕੀਤੇ ਗਏ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਫਿੱਡੇ ਕਲਾਂ ਵਿਖੇ ਬਕਾਇਆ ਇੰਤਕਾਲ ਨਿਪਟਾਰੇ ਮੁਹਿੰਮ ਦਾ ਆਗਾਜ਼

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਫਿੱਡੇ ਕਲਾਂ ਵਿਖੇ ਬਕਾਇਆ ਇੰਤਕਾਲ ਨਿਪਟਾਰੇ ਮੁਹਿੰਮ ਦਾ ਆਗਾਜ਼

Punjab Politics
ਕੋਟਕਪੂਰਾ 20 ਮਾਰਚ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਹਲਕੇ ਦੇ ਪਿੰਡ ਫਿੱਡੇ ਕਲਾਂ ਦੀ ਸੱਥ ਵਿੱਚ ਬਕਾਇਆ ਇੰਤਕਾਲਾਂ ਦੇ ਨਿਪਟਾਰੇ ਸਬੰਧੀ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਦੇ ਜਮੀਨੀ ਮਾਮਲਿਆਂ ਨੂੰ ਲੰਬਿਤ ਨਹੀਂ ਰੱਖਿਆ ਜਾਵੇਗਾ ਅਤੇ ਇੰਤਕਾਲਾਂ ਦੇ ਕੇਸਾਂ ਦਾ ਨਿਪਟਾਰਾ ਤੁਰੰਤ ਕੀਤਾ ਜਾਵੇਗਾ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪ੍ਰਕਿਰਿਆਵਾਂ ਨੂੰ ਆਸਾਨ ਅਤੇ ਪਾਰਦਰਸ਼ੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਬਕਾਇਆ ਇੰਤਕਾਲਾਂ ਦੇ ਮਾਮਲਿਆਂ ਦਾ ਜਲਦੀ ਨਿਪਟਾਰਾ ਕਰਨ ਲਈ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਕੁਝ ਇੰਤਕਾਲ ਬਾਕੀ ਹਨ, ਜੋ ਨਹੀਂ ਕੀਤੇ ਗਏ ਅਤੇ ਹੁਣ ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਪਿੰਡਾਂ ਦੀਆਂ ਸੱਥਾਂ ਵਿੱਚ ਆ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਹਿਲਾ ਵੀ 400 ਦੇ ਕਰੀਬ ਇ...
ਵਿਧਾਇਕ ਸ਼ੈਰੀ ਕਲਸੀ ਨੇ ਕਾਹਨੂੰਵਾਨ ਚੌਂਕ ਬਟਾਲਾ ਨੇੜੇ ਜ਼ਮੀਨੀ ਪੱਧਰ ਦੇ ਉੱਪਰ ਪਹੁੰਚ ਕੇ ਐਲ.ਪੀ.ਜੀ ਸਿਲੰਡਰ ਸਪਲਾਈ ਦਾ ਜਾਇਜ਼ਾ ਲਿਆ

ਵਿਧਾਇਕ ਸ਼ੈਰੀ ਕਲਸੀ ਨੇ ਕਾਹਨੂੰਵਾਨ ਚੌਂਕ ਬਟਾਲਾ ਨੇੜੇ ਜ਼ਮੀਨੀ ਪੱਧਰ ਦੇ ਉੱਪਰ ਪਹੁੰਚ ਕੇ ਐਲ.ਪੀ.ਜੀ ਸਿਲੰਡਰ ਸਪਲਾਈ ਦਾ ਜਾਇਜ਼ਾ ਲਿਆ

local news
ਬਟਾਲਾ, 20 ਮਾਰਚ (     )ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਕਾਹਨੂੰਵਾਨ ਚੌਂਕ ਬਟਾਲਾ ਨੇੜੇ ਜ਼ਮੀਨੀ ਪੱਧਰ ਦੇ ਉੱਪਰ ਪਹੁੰਚ ਕੇ ਐਲ.ਪੀ.ਜੀ ਸਿਲੰਡਰ ਸਪਲਾਈ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਪਲਾਈ ਵਿੱਚ ਦਰਪੇਸ਼ ਆਉਂਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਐੱਸ.ਡੀ.ਐੱਮ. ਬਟਾਲਾ ਸਾਰੰਗਪ੍ਰੀਤ ਸਿੰਘ, ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਅਤੇ ਨਾਇਬ ਤਹਿਸੀਲਦਾਰ ਨਿਤਿਨ ਸਹੋਤਾ ਵੀ ਮੌਜੂਦ ਸਨ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਵਾਸੀਆਂ ਨੂੰ ਐਲ.ਪੀ.ਜੀ ਗੈਸ ਸਿਲੰਡਰ ਦੇ ਲਈ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐਲ.ਪੀ.ਜੀ ਸਿਲੰਡਰਾਂ ਦੀ ਜਮਾਂਖੋਰੀ, ਗ਼ੈਰਕਾਨੂੰਨੀ ਵਰਤੋਂ ਅਤੇ ਕਾਲਾਬਾਜ਼ਾਰੀ ਰੋਕਣ ਲਈ ਸਬੰਧਤ ਅਧਿਕਾਰੀਆਂ ਵੱਖ-ਵੱਖ ਥਾਂਵਾਂ ‘ਤੇ ਚੈਕਿੰਗ ਕਰਨ ਲਈ ਪਹਿਲਾਂ ਤੋਂ ਹੀ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਸਟਾਕ ਸਥਿਤੀਆਂ ਦੀ ਜਾਂਚ ਕਰਨ ਸਮੇਤ ਖਪਤਕਾਰਾਂ ਨੂੰ ਐਲ.ਪੀ.ਜੀ ਸਿਲੰਡਰਾਂ ਦੀ ਸੁਚਾਰੂ ਸਪਲਾਈ ਯਕੀਨ...