Monday, June 22
Shadow

Tag: latest news

ਡੀ.ਆਈ.ਜੀ. ਦੀ ਅਗਵਾਈ ਵਿਚ ਡਰੱਗ ਸਪੋਟ ਏਰੀਆ ਦੀ ਚੈਕਿੰਗ, ਨਸ਼ੀਲੇ ਪਦਾਰਥ ਬਰਾਮਦ

ਡੀ.ਆਈ.ਜੀ. ਦੀ ਅਗਵਾਈ ਵਿਚ ਡਰੱਗ ਸਪੋਟ ਏਰੀਆ ਦੀ ਚੈਕਿੰਗ, ਨਸ਼ੀਲੇ ਪਦਾਰਥ ਬਰਾਮਦ

local news
ਮਾਨਸਾ, 19 ਮਾਰਚ: ਸ਼ਪੈਸ਼ਲ ਡਾਇਰੈਕਟਰ ਜਨਰਲ ਪੁਲਿਸ, ਲਾਅ ਐਂਡ ਆਰਡਰ ਪੰਜਾਬ ਦੇ ਅਦੇਸ਼ਾਂ ਅਨੁਸਾਰ ਜ਼ਿਲ੍ਹਾ ਮਾਨਸਾ ਅੰਦਰ ਸ੍ਰੀ ਹਰਜੀਤ ਸਿੰਘ ਆਈ.ਪੀ.ਐੱਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਵਿੱਚ ਮਾਨਸਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹੇ ਦੇ ਨਸ਼ਾ ਪ੍ਰਭਾਵਿਤ ਏਰੀਆ ਦੀ ਚੈਕਿੰਗ ਕੀਤੀ ਗਈ। ਐੱਸ.ਐੱਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ ਵੱਖ ਥਾਣਿਆਂ ਦੇ ਅਧੀਨ ਆਉਂਦੇ ਇਲਾਕਿਆਂ ਵਿਚ ਅਸਰਦਾਰ ਢੰਗ ਨਾਲ ਨਾਕਾ ਬੰਦੀ ਕਰਕੇ ਸੁਭਾ 11.00 ਵਜੇ ਤੋ ਦੁਪਹਿਰ 02.00 ਵਜੇ ਤੱਕ ਸਰਚ ਕੀਤੀ ਗਈ ।ਇਸ ਸਰਚ ਅਪਰੇਸ਼ਨ ਦੌਰਾਨ 21 ਪੁਲਿਸ ਪਾਰਟੀਆਂ ਜਿੰਨਾ ਵਿਚ 02 ਐਸ.ਪੀ, 07 ਡੀ.ਐਸ.ਪੀ, 12 ਮੁੱਖ ਅਫਸਰਾਂ ਸਮੇਤ ਕੁੱਲ 246 ਪੁਲਿਸ ਕਰਮਚਾਰੀਆ ਨੇ ਭਾਗ ਲਿਆ। ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਕਿ ਇਸ ਅਪਰੇਸ਼ਨ ਦੌਰਾਨ ਸ਼ੱਕੀ ਵਿਅਕਤੀਆ ਦੀ ਚੈਕਿੰਗ਼ ਕੀਤੀ ਗਈ, ਚੈਕਿੰਗ਼ ਦੌਰਾਨ 06 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਵਿਰੱਧ ਐਨ.ਡੀ.ਪੀ.ਐਸ ਐਕਟ/ਬੀ.ਐਨ.ਐਸ ਤਹਿਤ 05 ਮੁਕੱਦਮੇ ਦਰਜ ਕਰਕੇ 14.50 ਗ੍ਰਾਮ ਹੈਰੋਇਨ, 54 ਨਸ਼ੀਲੀਆ ...
ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਕੋਟਕਪੂਰਾ ਵਿੱਚ ਵਪਾਰ ਮਿਲਣੀ ਆਯੋਜਿਤ

ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਕੋਟਕਪੂਰਾ ਵਿੱਚ ਵਪਾਰ ਮਿਲਣੀ ਆਯੋਜਿਤ

local news
ਕੋਟਕਪੂਰਾ, 19 ਮਾਰਚ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੋਗਾ ਰੋਡ ਨਜ਼ਦੀਕ ਬਾਬਾ ਮਿਲਕ ਕੋਟਕਪੂਰਾ ਵਿਖੇ ਵਪਾਰ ਮਿਲਣੀ ਪ੍ਰੋਗਰਾਮ ਤਹਿਤ ਸ਼ਹਿਰ ਦੇ ਵਪਾਰੀਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਐਸ.ਡੀ.ਐਮ. ਕੋਟਕਪੂਰਾ ਸ. ਸੁਖਰਾਜ ਸਿੰਘ ਢਿੱਲੋਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਵਪਾਰੀਆਂ ਵੱਲੋਂ ਦਰਪੇਸ਼ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਉਨ੍ਹਾਂ ਦੇ ਜਲਦ ਹੱਲ ਲਈ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੇਂ-ਬੱਧ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਇਸ ਸਬੰਧੀ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਵਪਾਰੀਆਂ ਨੂੰ ਭਰੋਸਾ ਦਿਵਾਇਆ ਕਿ ਇਲਾਕੇ ਵਿੱਚ ਬੁਨਿਆਦੀ ਸਹੂਲਤਾਂ ਜਿਵੇਂ ਸੜਕਾਂ ਦੀ ਮੁਰੰਮਤ, ਸਫਾਈ ਪ੍ਰਬੰਧ, ਪਾਰਕਿੰਗ ਦੀ ਸੁਵਿਧਾ ਅਤੇ ਬਿਜਲੀ ਸਪਲਾਈ ਨਾਲ ਜੁੜੀਆਂ ਸਮੱਸਿਆਵਾਂ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਮੰਗਾਂ ਨੂੰ ਸਰਕਾਰ ਤਰਜੀਹ ਦੇ ਅਧ...
ਫਾਰਮਰ ਆਈ.ਡੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਅਭਿਆਨ ਸਿਖਰਾਂ ਤੇ- ਡਾ. ਤੇਜਬੀਰ ਸਿੰਘ ਭੰਗੂ

ਫਾਰਮਰ ਆਈ.ਡੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਅਭਿਆਨ ਸਿਖਰਾਂ ਤੇ- ਡਾ. ਤੇਜਬੀਰ ਸਿੰਘ ਭੰਗੂ

local news
ਤਰਨ ਤਾਰਨ, 19 ਮਾਰਚ :       ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਗੁਰਜੀਤ ਸਿੰਘ ਬਰਾੜ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ, ਤਰਨ ਤਾਰਨ ਡਾ. ਤੇਜਬੀਰ ਸਿੰਘ ਭੰਗੂ ਨੇ ਜ਼ਿਲ੍ਹੇ ਦੇ ਸਮੂਹ ਕਿਸਾਨ ਭਾਈਚਾਰੇ ਨਾਲ ਅਹਿਮ ਸੂਚਨਾ ਸਾਂਝੀ ਕਰਦਿਆਂ ਦੱਸਿਆ ਕਿ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨ ਹਿੱਤ ਵਿਚ ਚਲਾਈਆਂ ਜਾ ਰਹੀਆਂ ਹੋਰ ਸਕੀਮਾਂ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ 'ਫਾਰਮਰ ਰਜਿਸਟਰੀ ਕੈਂਪ ਵਿਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ। ਮੁੱਖ ਖੇਤੀਬਾੜੀ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਖਡੂਰ ਸਾਹਿਬ ਡਾ. ਭੁਪਿੰਦਰ ਸਿੰਘ ਦੀ ਅਗਵਾਈ ਹੇਠ ਪਿੰਡ ਵੜਿੰਗ ਸੂਬਾ ਸਿੰਘ ਵਿਖੇ ਫਾਰਮਰ ਰਜਿਸਟਰੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਡਾ. ਯਾਦਵਿੰਦਰ ਸਿੰਘ ਨੇ ਸਪੱਸ਼ਟ ਕੀਤਾ ਕਿ ਭਵਿੱਖ ਵਿਚ ਕੇਵਲ ਉਨ੍ਹਾਂ ਕਿਸਾਨਾਂ ਨੂੰ ਹੀ ਪੀ.ਐਮ ਕਿਸਾਨ ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, ਜਿਨ੍ਹਾਂ ਨੇ ਆਪ...
ਫੂਡ ਸੇਫਟੀ ਵਿੰਗ ਵੱਲੋਂ ਵੱਖ-ਵੱਖ ਥਾਵਾਂ ‘ਤੇ ਫਾਸਟ ਫੂਡ ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ

ਫੂਡ ਸੇਫਟੀ ਵਿੰਗ ਵੱਲੋਂ ਵੱਖ-ਵੱਖ ਥਾਵਾਂ ‘ਤੇ ਫਾਸਟ ਫੂਡ ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ

local news
ਤਰਨ ਤਾਰਨ, 19 ਮਾਰਚ :          ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਡਾ.  ਸਿਵਲ ਸਰਜਨ ਗੁਰਪ੍ਰੀਤ ਸਿੰਘ ਰਾਏ ਦੇ ਨਿਰਦੇਸ਼ਾਂ ਅਨੁਸਾਰ ਫੂਡ ਸੇਫਟੀ ਵਿੰਗ ਤਰਨਤਾਰਨ ਦੀ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਦੀ ਅਗਵਾਈ ਵਾਲੀ ਸਾਂਝੀ ਟੀਮ ਨੇ ਸਟ੍ਰੀਟ ਫੂਡ ਵਿਕਰੇਤਾਵਾਂ, ਖਾਸ ਕਰਕੇ ਗਾਹਕਾਂ ਨੂੰ ਤਿਆਰ ਫਾਸਟ ਫੂਡ ਵਸਤੂਆਂ ਵੇਚਣ ਵਿਚ ਲੱਗੇ ਲੋਕਾਂ ਦਾ ਨਿਰੀਖਣ ਕੀਤਾ। ਇਹ ਵਿਸ਼ੇਸ਼ ਜਾਂਚ ਮੁਹਿੰਮ ਐਫ.ਐਸ.ਓ ਸਾਕਸ਼ੀ ਖੋਸਲਾ ਅਤੇ ਜੇ.ਈ.ਪੀ.ਪੀ.ਸੀ.ਪੀ ਜਸਵਿੰਦਰ ਸਿੰਘ ਦੁਆਰਾ ਚਲਾਈ ਗਈ। ਟੀਮ ਨੇ ਸ਼ੇਖ ਚੱਕ, ਫਤਿਹਾਬਾਦ ਅਤੇ ਗੋਇੰਦਵਾਲ ਸਾਹਿਬ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ ਅਤੇ ਐਫ.ਬੀ.ਓਜ਼ ਨੂੰ ਐਫ.ਐਸ.ਐਸ.ਏ.ਆਈ ਦੁਆਰਾ ਐਫ.ਬੀ.ਓਜ਼ ਲਈ ਪ੍ਰਦਾਨ ਕੀਤੀ ਗਈ ਸਹੀ ਚੈੱਕ ਸੂਚੀ ਅਨੁਸਾਰ ਸਫ਼ਾਈ ਬਾਰੇ ਹਦਾਇਤਾਂ ਦਿੱਤੀਆਂ। ਇਸ ਦੌਰਾਨ ਮੋਮੋਜ਼, ਨੂਡਲਜ਼, ਸਪਰਿੰਗ ਰੋਲ ਅਤੇ ਚਾਪ ਦੇ 5 ਨਮੂਨੇ ਖਰੜ ਲੈਬ ਨੂੰ ਭੇਜਣ ਲਈ ਲਏ ਗਏ। ਇਸ ਮੌਕੇ ਸਾਰੇ ਫੂਡ ਕਾਰੋਬਾਰ ਸੰਚਾਲਕਾਂ, ਖਾਸ ਕਰਕੇ ਸਟ੍ਰੀਟ ਫੂਡ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ। ਤਿਆਰ ਭੋਜਨ ਵਸਤੂਆਂ ਵੇਚਣ ਵਾਲੇ ਵਿਕਰੇਤਾਵਾਂ ਨੂੰ ਕਾਰਟ/...
ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ

Crime news, News of Punjab
ਚੰਡੀਗੜ੍ਹ, 19 ਮਾਰਚ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਫਰਵਰੀ ਮਹੀਨੇ ਵਿੱਚ 14 ਵੱਖ-ਵੱਖ ਟਰੈਪ ਕੇਸਾਂ ਤਹਿਤ 17 ਸਰਕਾਰੀ ਅਧਿਕਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 26 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ  ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇੰਕੁਆਈਰੀਜ਼ ਵੀ ਦਰਜ ਕੀਤੀਆਂ ਗਈਆਂ ਹਨ। ਬੁਲਾਰੇ ਨੇ ਅੱਗੇ ਕਿਹਾ ਕਿ 35 ਮੁਲਜ਼ਮਾਂ ਵਿਰੁੱਧ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ,ਜਿਨ੍ਹਾਂ ਵਿੱਚ 11 ਸਰਕਾਰੀ ਮੁਲਾਜ਼ਮ ਸ਼ਾਮਲ ਹਨ। ਇਸ ਸਬੰਧੀ ਹੋਰ ਵੇਰਵੇ...
ਭਗਵੰਤ ਮਾਨ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ, ਮਹੀਨਾਵਾਰ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਸਹਾਇਤਾ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ, ਮਹੀਨਾਵਾਰ ਸਹਾਇਤਾ ਵਧਾ ਕੇ 10000 ਰੁਪਏ ਕੀਤੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 19 ਮਾਰਚ:ਤੇਜ਼ਾਬ ਹਮਲੇ ਦੇ ਪੀੜਤਾਂ ਲਈ ਵਿੱਤੀ ਸੁਰੱਖਿਆ ਅਤੇ ਸਮਾਜਿਕ ਮਾਣ-ਸਨਮਾਨ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪਿਛਲੇ ਸਾਲ ਦੌਰਾਨ ਤੇਜ਼ਾਬ ਹਮਲੇ ਦੇ ਪੀੜਤਾਂ ਲਈ ਚੱਲ ਰਹੀ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ ਗਿਆ ਹੈ।  ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਪਿਛਲੇ ਸਾਲ ਦੌਰਾਨ, ਤੇਜ਼ਾਬੀ ਹਮਲੇ ਦੇ ਪੀੜਤਾਂ ਲਈ ਚੱਲ ਰਹੀ ਯੋਜਨਾ ਨੂੰ ਲਿੰਗ-ਨਿਰਪੱਖ ਬਣਾਇਆ ਗਿਆ ਹੈ। ਇਹ ਯੋਜਨਾ ਪਹਿਲਾਂ ਸਿਰਫ ਔਰਤਾਂ ਤੱਕ ਹੀ ਸੀਮਤ ਸੀ,ਪਰ ਹੁਣ ਪੁਰਸ਼ ਅਤੇ ਟ੍ਰਾਂਸਜੈਂਡਰ ਪੀੜਤਾਂ ਨੂੰ ਵੀ ਇਸਦਾ ਲਾਭ ਮਿਲੇਗਾ । ਇਸ ਤੋਂ ਇਲਾਵਾ ਇਸ ਯੋਜਨਾ ਤਹਿਤ ਮਾਸਿਕ ਵਿੱਤੀ ਸਹਾਇਤਾ 8,000 ਤੋਂ ਵਧਾ ਕੇ 10,000 ਰੁਪਏ ਕਰ ਦਿੱਤੀ ਗਈ ਹੈ, ਜੋ ਪੀੜਤਾਂ ਦੀ ਰੋਜ਼ੀ-ਰੋਟੀ ਅਤੇ ਮੁੜ ਵਸੇਬੇ ਲਈ ਬਹੁਤ ਮਹੱਤਵਪੂਰਨ ਸਿੱਧ ਹੋਵੇਗੀ ।” ਹਿੰਸਾ ਪੀੜਤਾਂ ਪ੍ਰਤੀ ਭਗਵੰਤ ...
ਮੁੱਖ ਮੰਤਰੀ ਸਿਹਤ ਯੋਜਨਾ ਨੇ ਬਜ਼ੁਰਗਾਂ ਲਈ ਵਿੱਤੀ ਬੋਝ ਤੋਂ ਬਿਨਾਂ ਸਨਮਾਨਜਨਕ ਅਤੇ ਨਕਦੀ ਰਹਿਤ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਡਾ. ਬਲਬੀਰ ਸਿੰਘ

ਮੁੱਖ ਮੰਤਰੀ ਸਿਹਤ ਯੋਜਨਾ ਨੇ ਬਜ਼ੁਰਗਾਂ ਲਈ ਵਿੱਤੀ ਬੋਝ ਤੋਂ ਬਿਨਾਂ ਸਨਮਾਨਜਨਕ ਅਤੇ ਨਕਦੀ ਰਹਿਤ ਸਿਹਤ ਸੇਵਾਵਾਂ ਯਕੀਨੀ ਬਣਾਈਆਂ : ਡਾ. ਬਲਬੀਰ ਸਿੰਘ

News of Punjab
ਚੰਡੀਗੜ੍ਹ/ਮੋਗਾ, 19 ਮਾਰਚ :ਮਿਆਰੀ ਅਤੇ ਸਨਮਾਨਜਨਕ ਸਿਹਤ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦੇ ਲੋੜਵੰਦ ਨਾਗਰਿਕਾਂ ਨੂੰ ਵੀ ਬਿਨਾਂ ਕਿਸੇ ਵਿੱਤੀ ਬੋਝ ਦੇ ਸਮੇਂ ਸਿਰ ਡਾਕਟਰੀ ਇਲਾਜ ਮਿਲ ਸਕੇ। ਇਸੇ ਤਹਿਤ ਮੋਗਾ ਦੀ ਇੱਕ 98 ਸਾਲਾ ਬਜ਼ੁਰਗ ਔਰਤ ਨੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਕੈਂਸਰ ਦਾ ਨਕਦੀ ਰਹਿਤ ਇਲਾਜ ਕਰਵਾ ਕੇ ਲਾਭ ਪ੍ਰਾਪਤ ਕੀਤਾ ਹੈ। ਇਸ ਯੋਜਨਾ ਦੇ ਸਭ ਤੋਂ ਬਜ਼ੁਰਗ ਲਾਭਪਾਤਰੀਆਂ ਵਿੱਚੋਂ ਇੱਕ, ਮੁਖਤਿਆਰ ਕੌਰ ਦਾ ਸਿਹਤ ਕਾਰਡ ਰਾਹੀਂ ਕੀਮੋਥੈਰੇਪੀ ਨਾਲ ਸਬੰਧਤ ਵਿਸ਼ੇਸ਼ ਇਲਾਜ ਪੂਰੀ ਤਰ੍ਹਾਂ ਮੁਫ਼ਤ ਕੀਤਾ ਗਿਆ। ਉਮਰ ਦੇ ਇਸ ਪੜਾਅ ’ਤੇ ਜਿੱਥੇ ਲਗਾਤਾਰ ਡਾਕਟਰੀ ਸਹਾਇਤਾ ਦੀ ਬਹੁਤ ਲੋੜ ਹੁੰਦੀ ਹੈ, ਉੱਥੇ ਨਕਦ-ਰਹਿਤ ਇਲਾਜ ਦੀ ਸਹੂਲਤ ਨੇ ਇਹ ਯਕੀਨੀ ਬਣਾਇਆ ਕਿ ਵਿੱਤੀ ਤੰਗੀਆਂ-ਤੁਰਸ਼ੀਆਂ ਕਾਰਾਨ ਕੋਈ ਵੀ ਮਰੀਜ਼ ਲੋੜੀਂਦੇ ਡਾਕਟਰੀ ਇਲਾਜ ਤੋਂ ਵਾਂਝਾ ਨਾ ਰਹੇ । ਇਸ ਇਲਾਜ ਵਿੱਚ ਕੀਮੋਥੈਰੇਪੀ ਪ੍ਰਣਾਲੀ ਦੇ ਹਿੱਸੇ ਵਜੋਂ ਉੱਨਤ ਦਵਾਈਆਂ ਅਤੇ ਸਹਾਇਕ ਥੈਰੇਪੀ ਸ਼ਾਮਲ ...
ਸਰਹੱਦ ਪਾਰੋਂ ਚਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ

ਸਰਹੱਦ ਪਾਰੋਂ ਚਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ ਛੇ ਦੋਸ਼ੀ ਅੰਮ੍ਰਿਤਸਰ ਵਿੱਚ ਕਾਬੂ; ਸੱਤ ਆਧੁਨਿਕ ਪਿਸਤੌਲ ਵੀ ਕੀਤੇ ਬਰਾਮਦ

Crime news, News of Punjab
ਚੰਡੀਗੜ੍ਹ/ਅੰਮ੍ਰਿਤਸਰ, 19 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ  ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਬਾਲਗ ਸਮੇਤ ਛੇ ਮੁਲਜ਼ਮਾਂ ਨੂੰ ਸੱਤ ਆਧੁਨਿਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚਲ ਰਹੇ ਇੱਕ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।   ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਬੁਰਜ ਦੇ ਗੁਰਪ੍ਰੀਤ ਸਿੰਘ ਉਰਫ਼ ਗੋਪੀ (27), ਬਟਾਲਾ ਦੇ ਸੁੰਦਰ ਨਗਰ ਦੇ ਮਨੀਸ਼ ਕੁਮਾਰ ਉਰਫ਼ ਜੈਰੀ (24), ਅੰਮ੍ਰਿਤਸਰ ਦੇ ਪਿੰਡ ਚੂਚਕਵਾਲ ਦੇ ਸਰੂਪ ਸਿੰਘ ਉਰਫ਼ ਰੂਪ (27), ਅੰਮ੍ਰਿਤਸਰ ਦੇ ਪਿੰਡ ਫਤਿਹਪੁਰ ਰਾਜਪੂਤਾ ਦੇ ਚਮਕੌਰ ਸਿੰਘ (20) ਅਤੇ ਤਰਨਤਾਰਨ ਦੇ ਭਿਖੀਵਿੰਡ ਦੇ ਵੰਸ਼ ਸ਼ਰਮਾ (23) ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਪੰਜ 9 ਐਮ.ਐਮ. ਗਲੌਕ ਪਿਸਤੌਲ ਅਤੇ ਦੋ .30 ਬੋਰ ਪਿਸਤੌਲ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱ...
ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

News of Punjab
ਚੰਡੀਗੜ੍ਹ, 19 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੂਬੇ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦੀ ਨੁਹਾਰ ਬਦਲਣ ਲਈ ਵੱਡਾ ਯਤਨ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਪੂਰਥਲਾ ਵਿੱਚ ਨਵੇਂ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਦਾ ਐਲਾਨ ਕੀਤਾ। ਹੁਸ਼ਿਆਰਪੁਰ ਵਿੱਚ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਤੋਂ ਬਾਅਦ ਇਸ ਮਹੀਨੇ ਐਲਾਨ ਕੀਤਾ ਜਾਣ ਵਾਲਾ ਇਹ ਦੂਜਾ ਅਜਿਹਾ ਸੰਸਥਾਨ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼, ਦੇ ਰੂਪ ਵਿੱਚ ਇਹ ਨਵੀਂ ਸਹੂਲਤ ਕਪੂਰਥਲਾ ਦੇ ਮੌਜੂਦਾ ਜ਼ਿਲ੍ਹਾ ਹਸਪਤਾਲ ਕੰਪਲੈਕਸ ਵਿੱਚ ਬਣਾਈ ਜਾਵੇਗੀ। ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਟੈਂਡਰਿੰਗ ਪ੍ਰਕਿਰਿਆ ਸਮੇਤ ਸਾਰੀਆਂ ਰਸਮੀ ਕਾਰਵਾਈਆਂ ਪੂਰੀਆਂ ਹੋ ਗਈਆਂ ਹਨ ਅਤੇ ਕਾਰਜਕਾਰੀ ਏਜੰਸੀਆਂ ਨੂੰ ਕੰਮ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਸਾਰੀ 25 ਮਾਰਚ, 2026 ਨੂੰ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਮਾਰਚ 2028 ਤੱਕ 24 ਮਹੀਨਿਆਂ ਦੇ ਅੰਦਰ-ਅੰਦਰ ਪੂਰੀ ਕਰਨ ਦਾ ਟ...
ਓਪੀਐਸ ਸਾਈਲੈਂਟ ਟ੍ਰਿਗਰ: ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਓਪੀਐਸ ਸਾਈਲੈਂਟ ਟ੍ਰਿਗਰ: ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

Crime news, News of Punjab
ਚੰਡੀਗੜ੍ਹ, 19 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਸਪੈਸ਼ਲ ਟਾਸਕ ਫੋਰਸ, ਹਰਿਆਣਾ (ਕਰਨਾਲ ਯੂਨਿਟ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਅੱਜ ਕੈਥਲ ਵਿੱਚ ਸੰਖੇਪ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਆਧੁਨਿਕ ਹਥਿਆਰ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਨ ਉਰਫ਼ ਪੀਯੂਸ਼ ਪਹਿਲਵਾਨ ਵਾਸੀ ਫਿਰੋਜ਼ਪੁਰ ਅਤੇ ਪ੍ਰੀਤਮ ਸ਼ਾਹ ਵਾਸੀ ਨਵਾਂਸ਼ਹਿਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ .30 ਬੋਰ ਦਾ ਪੀਐਕਸ-5 ਪਿਸਤੌਲ, .30 ਕੈਲੀਬਰ ਦਾ ਚੀਨੀ ਪਿਸਤੌਲ ਅਤੇ .32 ਕੈਲੀਬਰ ਦੇ ਪਿਸਤੌਲ ਸਮੇਤ ਗੋਲੀ-ਸਿੱਕਾ ਸ਼ਾਮਲ ਹੈ। ਜਾਣਕਾਰੀ ਅਨੁਸਾਰ, ਬੁੱਧਵਾਰ ਨੂੰ ਚੰਡੀਗੜ੍...