ਪੰਜਾਬ ਵਿੱਚ ਨਿਵੇਸ਼ ਕਰੋ, ਸਰਕਾਰ ਤੁਹਾਨੂੰ ਪੂਰਾ ਸਹਿਯੋਗ ਅਤੇ ਰਿਆਇਤਾਂ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਐਸ.ਏ.ਐਸ. ਨਗਰ (ਮੋਹਾਲੀ), 15 ਮਾਰਚ*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਤਿੰਨ-ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਆਖਰੀ ਦਿਨ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਉਦਯੋਗ ਲਈ ਸਰਕਾਰ ਦੀ ਤਰਫ਼ੋਂ ਪੂਰਾ ਸਹਿਯੋਗ ਅਤੇ ਰਿਆਇਤਾਂ ਦਾ ਭਰੋਸਾ ਦਿੱਤਾ। ਆਲਮੀ ਅਤੇ ਕੌਮੀ ਨਿਵੇਸ਼ਕਾਂ ਦੀ ਮਜ਼ਬੂਤ ਭਾਈਵਾਲੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸੰਮੇਲਨ ਨੇ ਉਦਯੋਗਿਕ ਵਿਕਾਸ ਲਈ ਅਜਿਹਾ ਮਾਹੌਲ ਸਿਰਿਜਆ, ਜੋ ਸੂਬੇ ਦੀ ਆਰਥਿਕ ਤਰੱਕੀ ਨੂੰ ਹੋਰ ਰਫ਼ਤਾਰ ਦੇਵੇਗਾ। ਉਨ੍ਹਾਂ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਸੰਮੇਲਨ ਦੌਰਾਨ ਦਿੱਤੇ ਗਏ ਨਿਵੇਸ਼ ਪ੍ਰਸਤਾਵਾਂ ਅਤੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਛੇ ਮਹੀਨਿਆਂ ਬਾਅਦ ਸਮੀਖਿਆ ਸੈਸ਼ਨ ਕਰੇਗੀ।ਇਤਿਹਾਸਕ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਸਮਾਪਤੀ ਵਾਲੇ ਦਿਨ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸੰਮੇਲਨ ਵਿੱਚ ਸ਼ਾਮਲ ਹੋਣ ਅਤੇ ਸੂਬੇ ਦੀ ਆਰਥਿਕ ਤਰੱਕੀ ਵਿੱਚ ਸਰਗਰਮ ਭਾਈਵਾਲ ਬਣਨ...








