ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੀ ਪ੍ਰਭੂਸੱਤਾ ਨੂੰ ਸੱਟ ਮਾਰੀ: ਹਰਭਜਨ ਸਿੰਘ ਈ. ਟੀ. ਓ.
ਚੰਡੀਗੜ੍ਹ, 12 ਮਾਰਚ:ਅਮਰੀਕਾ ਇਜ਼ਰਾਈਲ ਵਲੋਂ ਇਰਾਨ ਉਤੇ ਕੀਤੇ ਗਏ ਹਮਲੇ ਕਾਰਨ ਪੈਦਾ ਹੋਈ ਸਥਿਤੀ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਮਤੇ ਉਤੇ ਬੋਲਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੀ ਪ੍ਰਭੂਸੱਤਾ ਨੂੰ ਸੱਟ ਮਾਰੀ ਹੈ।ਉਨ੍ਹਾਂ ਕਿਹਾ ਕਿ ਜਦੋਂ ਭਾਰਤ ਅਤੇ ਪਾਕਿਸਤਾਨ ਦਰਮਿਆਨ ਬੀਤੇ ਵਰ੍ਹੇ ਯੁੱਧ ਦੇ ਹਾਲਾਤ ਬਣੇ ਸਨ ਤਾਂ ਅਮਰੀਕਾ ਦੇ ਰਾਸ਼ਟਰਪਤੀ ਨੇ ਆਪਣੇ ਪੱਧਰ ਤੇ ਹੀ ਐਲਾਨ ਕਰ ਦਿੱਤਾ ਸੀ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਹੋ ਗਈ ਹੈ।ਉਨ੍ਹਾਂ ਕਿਹਾ ਕਿ ਹੁਣ ਜਦੋਂ ਅਮਰੀਕਾ ਇਜ਼ਰਾਈਲ ਨੇ ਸਾਂਝੇ ਤੌਰ ਤੇ ਇਰਾਨ ਤੇ ਹਮਲਾ ਕਰਨ ਕਾਰਨ ਤੇਲ ਅਤੇ ਗੈਸ ਦੀ ਸਪਲਾਈ ਰੁਕ ਗਈ ਤਾਂ ਅਮਰੀਕਾ ਨੇ ਭਾਰਤ ਨੂੰ ਰੂਸ ਤੋਂ 30 ਦਿਨ ਲਈ ਤੇਲ ਖਰੀਦਣ ਦੀ ਆਗਿਆ ਦੇਣ ਦੀ ਗੱਲ ਕਹਿ ਕੇ ਸਾਡੇ ਦੇਸ਼ ਗਣਤੰਤਰ ਹੋਣ ਦੀ ਭਾਵਨਾ ਨੂੰ ਸੱਟ ਮਾਰੀ ਗਈ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਆਰਥਿਕ ਤੌਰ 'ਤੇ ਭਾਰਤ ਦੇਸ਼ ਨੂੰ ਅੰਦਰੂਨੀ ਤੌਰ ਤੇ ਗੰਭੀਰ ਸੱਟ ਮਾਰਨ ਲਈ ਦੇਸ਼ ਦੇ ਸਾਰੀਆਂ ਵੱਡੀਆਂ ਸੰਸਥਾਵਾਂ ਚਹੇਤੇ ਉਦਯੋਗਿਕ ਘਰਾਣਿਆਂ ਨੂੰ ਦੇ ਦਿੱਤੀਆ...








