Monday, June 22
Shadow

Tag: latest news

ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

News of Punjab
ਚੰਡੀਗੜ੍ਹ, 11 ਮਾਰਚ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੁਆਰਾ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕੀਤੀਆਂ ਅਤਿ ਅਪਮਾਨਜਨਕ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦਿਆਂ ਉਨ੍ਹਾਂ ਨੂੰ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ। ਵਿੱਤ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਵੀ ਅਪੀਲ ਕੀਤੀ ਕਿ ਜੇਕਰ ਸੁਖਪਾਲ ਖਹਿਰਾ ਆਪਣੀ ਭੱਦੀ ਸ਼ਬਦਾਵਲੀ ਅਤੇ ਗੈਰ-ਸੰਸਦੀ ਭਾਸ਼ਾ ਲਈ ਜਨਤਕ ਤੌਰ 'ਤੇ ਮੁਆਫ਼ੀ ਨਹੀਂ ਮੰਗਦੇ ਤਾਂ ਉਨ੍ਹਾਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ। ਸਦਨ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀਆਂ ਮਹਿਲਾਵਾਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਹਨ ਅਤੇ ਜਦੋਂ ਮੈਂ ਉਨ੍ਹਾਂ ਦੀਆਂ ਟਿੱਪਣੀਆਂ 'ਤੇ ਇਤਰਾਜ਼ ਜਤਾਉਣ ਲਈ ਖੜ੍ਹਾ ਹੋਇਆ ਤਾਂ ਮੈਨੂੰ 'ਬੰਦੂਆ ਮਜ਼ਦੂਰ' ਕਹਿ ਕੇ ਉਨ੍ਹਾਂ ਨੇ ਮੇਰੇ ‘ਤੇ ਵੀ ਨਿੱਜੀ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਸ਼ਬਦਾਵਲੀ ਕਿਸੇ ਵੀ ਹੀਲੇ ਬਰਦਾਸ਼ਤ ਯੋਗ ਨਹੀਂ ਹੈ, ਅਤੇ ਇੱਕ ਵਿਧਾਇਕ ਨੂੰ ਬਿਲਕੁਲ ਵੀ ਸ...
ਖਹਿਰਾ ਦੀਆਂ ਮਹਿਲਾਵਾਂ ਖ਼ਿਲਾਫ਼ ਟਿੱਪਣੀਆਂ ਸ਼ਰਮਨਾਕ ਅਤੇ ਅਸਵੀਕਾਰਯੋਗ: ਡਾ. ਬਲਜੀਤ ਕੌਰ

ਖਹਿਰਾ ਦੀਆਂ ਮਹਿਲਾਵਾਂ ਖ਼ਿਲਾਫ਼ ਟਿੱਪਣੀਆਂ ਸ਼ਰਮਨਾਕ ਅਤੇ ਅਸਵੀਕਾਰਯੋਗ: ਡਾ. ਬਲਜੀਤ ਕੌਰ

News of Punjab
ਚੰਡੀਗੜ੍ਹ, 11 ਮਾਰਚ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਵੱਲੋਂ ਮਹਿਲਾਵਾਂ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਦੀ ਕੜੀ ਨਿੰਦਾ ਕੀਤੀ ਹੈ। ਸਦਨ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਮੌਕੇ ਪੇਸ਼ ਕੀਤਾ ਗਿਆ ਬਜਟ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਵੱਲ ਇਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ₹1500 ਮਹੀਨਾ ਦੇਣ ਦੀ ਘੋਸ਼ਣਾ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਆਰਥਿਕ ਨਿਰਭਰਤਾ ਨੂੰ ਮਜ਼ਬੂਤ ਕਰਨ ਲਈ ਇਕ ਇਤਿਹਾਸਕ ਫੈਸਲਾ ਹੈ। ਕੈਬਨਿਟ ਮੰਤਰੀ ਨੇ ਖਹਿਰਾ ਦੀਆਂ ਟਿੱਪਣੀਆਂ ‘ਤੇ ਹੈਰਾਨੀ ਜਤਾਉਂਦਿਆਂ ਕਿਹਾ ਕਿ ਇਸ ਤਰ੍ਹਾਂ ਮਹਿਲਾਵਾਂ ਦੀ ਇਜ਼ਤ ਅਤੇ ਸਮਰੱਥਾ ‘ਤੇ ਸਵਾਲ ਖੜੇ ਕਰਨਾ ਬਹੁਤ ਦੁੱਖਦਾਈ ਹੈ। ਉਨ੍ਹਾਂ ਪੁੱਛਿਆ ਕਿ ਕੀ ਗਰੀਬ ਘਰਾਂ ਦੀਆਂ ਮਹਿਲਾਵਾਂ ਜਾਂ ਸਰਕਾਰ ਦੀ ਇਸ ਪਹਿਲ ‘ਤੇ ਖੁਸ਼ੀ ਮਨਾਉਣ ਵਾਲੀਆਂ...
ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

ਲਿਵਾਸਾ ਹਸਪਤਾਲ ਵੱਲੋਂ ਲੁਧਿਆਣਾ ਵਿੱਚ 360 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ: ਸੰਜੀਵ ਅਰੋੜਾ

Breaking News
ਚੰਡੀਗੜ੍ਹ, 11 ਮਾਰਚ 2026:ਸੂਬੇ ਦੇ ਮਜ਼ਬੂਤ ਮੈਡੀਕਲ ਬੁਨਿਆਦੀ ਢਾਂਚੇ ਅਤੇ ਤੀਜੇ ਦਰਜੇ ਦੇ ਹਸਪਤਾਲਾਂ ਦੀ ਵਧ ਰਹੀ ਗਿਣਤੀ ਸਦਕਾ ਪੰਜਾਬ ਉੱਤਰੀ ਭਾਰਤ ਵਿੱਚ ਇੱਕ ਪ੍ਰਮੁੱਖ ਸਿਹਤ ਸੰਭਾਲ ਕੇਂਦਰ ਵਜੋਂ ਉੱਭਰ ਰਿਹਾ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਲਿਵਾਸਾ ਹਸਪਤਾਲ ਵੱਲੋਂ 360 ਕਰੋੜ ਰੁਪਏ ਦੇ ਨਿਵੇਸ਼ ਨਾਲ ਲੁਧਿਆਣਾ ਵਿਖੇ ਨਵਾਂ ਮਲਟੀ-ਸਪੈਸ਼ਲਿਟੀ ਹਸਪਤਾਲ ਬਣਾਇਆ ਜਾਵੇਗਾ। ਇਹ ਪੰਜਾਬ ਦੀ ਸਿਹਤ ਸੰਭਾਲ ਸਮਰੱਥਾ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਮੀਲ ਪੱਥਰ ਹੈ। ਉਨ੍ਹਾਂ ਕਿਹਾ ਕਿ ਲਿਵਾਸਾ ਹਸਪਤਾਲਾਂ ਵੱਲੋਂ ਲੁਧਿਆਣਾ ਵਿਖੇ 368 ਬੈੱਡਾਂ ਵਾਲਾ ਮਲਟੀ-ਸਪੈਸ਼ਲਿਟੀ ਤੀਜੇ ਦਰਜੇ ਦੀ ਦੇਖਭਾਲ ਵਾਲਾ ਹਸਪਤਾਲ ਬਣਾਉਣ ਲਈ ਪ੍ਰਾਈਮਵਾਕ ਇਨਫਰਾ ਪ੍ਰਾਈਵੇਟ ਲਿਮਟਿਡ ਨਾਲ ਲੰਬੇ ਸਮੇਂ ਲਈ ਸਮਝੌਤਾ ਸਹੀਬੱਧ ਕੀਤਾ ਗਿਆ ਹੈ। ਇਹ ਹਸਪਤਾਲ ਨੈਸ਼ਨਲ ਹਾਈਵੇ 'ਤੇ ਸਥਿਤ ਸ਼ੇਰਪੁਰ ਚੌਂਕ ਵਿਖੇ ਬਣਾਇਆ ਜਾ ਰਿਹਾ ਹੈ ਤਾਂ ਜੋ ਲੁਧਿਆਣਾ ਅਤੇ ਨੇੜਲੇ ਜ਼ਿਲ੍ਹਿਆਂ ਦੇ ਮਰੀਜ਼ਾਂ ਦੀ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਹਸਪਤਾਲ ਇਸ ਸਮੇਂ ਨਿਰਮਾਣ ਅਧੀਨ ਹੈ ਅਤੇ ਅਗਲੇ ...
ਅਮਨ ਅਰੋੜਾ ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਉਮਰ ਦੇ ਆਧਾਰ ‘ਤੇ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਦੀ ਵਕਾਲਤ

ਅਮਨ ਅਰੋੜਾ ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਉਮਰ ਦੇ ਆਧਾਰ ‘ਤੇ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਦੀ ਵਕਾਲਤ

Breaking News
ਚੰਡੀਗੜ੍ਹ, 11 ਮਾਰਚ :-ਡਿਜੀਟਲ ਦੁਨੀਆਂ ਵਿੱਚ ਬੱਚਿਆਂ ਦੀ ਲੋੜ ਤੋਂ ਵੱਧ ਦਿਲਚਸਪੀ ਸਬੰਧੀ ਆਲਮੀ ਫ਼ਿਕਰਾਂ ਦਰਮਿਆਨ ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨਾਬਾਲਗਾਂ ਦੁਆਰਾ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਨਿਯਮ ਬਣਾਉਣ ਵਾਸਤੇ ਮਾਮਲਾ ਕੇਂਦਰ ਸਰਕਾਰ ਕੋਲ ਚੁੱਕੇਗੀ। ਇਸ ਤੋਂ ਇਲਾਵਾ ਸੂਬਾ ਸਰਕਾਰ ਬੱਚਿਆਂ ਦੇ ਹਿੱਤਾਂ ਦੀ ਰਾਖੀ ਲਈ ਆਲਮੀ ਪੱਧਰ ‘ਤੇ ਪ੍ਰਚਲਿਤ ਚੰਗੀਆਂ ਰੀਤਾਂ ਦਾ ਵੀ ਮੁਲਾਂਕਣ ਕਰੇਗੀ। ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਪੇਸ਼ ਕੀਤੇ ਗਏ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ  ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਡਿਜੀਟਲ ਸਮੱਗਰੀ ਦੀ ਵਰਤੋਂ ਉਮਰ-ਅਧਾਰਤ ਹੋਣੀ ਚਾਹੀਦੀ ਹੈ। ਸਾਨੂੰ ਇਹ ਨਿਰਧਾਰਤ ਕਰਨਾ ਚਾਹੀਦਾ ਹੈ ਕਿ ਕਿਹੜੀ ਸਮੱਗਰੀ 8 ਤੋਂ 12 ਸਾਲ ਦੀ ਉਮਰ ਦੇ ਬੱਚਿਆਂ ਲਈ ਢੁੱਕਵੀਂ ਹੈ, 13 ਤੋਂ 16 ਸਾਲ ਦੀ ਉਮਰ ਦੇ ਬੱਚਿਆਂ ਲਈ ਕਿਹੜੀ ਅਤੇ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਲਈ ਕਿਹੜੀ ਸਮੱਗਰੀ ਢੁਕਵੀਂ ਹੈ। ਉਨ੍ਹਾਂ ਕਿਹਾ ਕਿ ਮੁਕੰਮਲ ਪਾਬੰਦੀ ਲਾਉਣਾ ਅਕਸਰ ...
ਪੰਜਾਬ ਦਾ ਬਜਟ ਲੋਕ ਭਲਾਈ, ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਨਿਆਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਲਾਲਜੀਤ ਸਿੰਘ ਭੁੱਲਰ

ਪੰਜਾਬ ਦਾ ਬਜਟ ਲੋਕ ਭਲਾਈ, ਮਹਿਲਾ ਸਸ਼ਕਤੀਕਰਨ ਅਤੇ ਸਮਾਜਿਕ ਨਿਆਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਲਾਲਜੀਤ ਸਿੰਘ ਭੁੱਲਰ

Breaking News
ਚੰਡੀਗੜ੍ਹ, 11 ਮਾਰਚ:ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਬਜਟ 2026–27 ’ਤੇ ਹੋ ਰਹੀ ਚਰਚਾ ਵਿੱਚ ਹਿੱਸਾ ਲੈਂਦਿਆਂ ਇਸ ਬਜਟ ਨੂੰ ਤਰੱਕੀਪਸੰਦ, ਦੂਰਦਰਸ਼ੀ ਅਤੇ ਆਮ ਲੋਕਾਂ ਦੀ ਭਲਾਈ ਉੱਤੇ ਕੇਂਦਰਿਤ ਕਰਾਰ ਦਿੱਤਾ। ਚਰਚਾ ਵਿੱਚ ਹਿੱਸਾ ਲੈਂਦਿਆਂ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਬਜਟ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਨੂੰ ਪੂਰਾ ਕਰਨ ਅਤੇ ਸੂਬੇ ਵਿੱਚ ਸਮਾਂਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਭੁੱਲਰ ਨੇ ਕਿਹਾ ਕਿ ਇਹ ਬਜਟ ਖਾਸ ਤੌਰ ’ਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ, ਮਹਿਲਾਵਾਂ ਅਤੇ ਹਾਸ਼ੀਏ ’ਤੇ ਰਹਿੰਦੇ ਵਰਗਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਲੋਕ ਭਲਾਈ ਯੋਜਨਾਵਾਂ ਨੂੰ ਵਧਾਉਣ ਅਤੇ ਸਰਕਾਰੀ ਸਕੀਮਾਂ ਦੇ ਲਾਭ ਹਰ ਘਰ ਤੱਕ ਪਹੁੰਚਾਉਣ ਲਈ ਕਈ ਮਹੱਤਵਪੂਰਨ ਕਦਮ ਚੁੱਕੇ ਹਨ। ਸਿਹਤ ਖੇਤਰ...

ਗੁਰਦਾਸਪੁਰ ਸ਼ਹਿਰ ਅੰਦਰ ਹਾਈਵੇ ਤੋਂ ਦੋਵੇਂ ਪਾਸੇ ਦੀ ਐਂਟਰੀ ‘ਤੇ ਸ਼ਾਨਦਾਰ ਅਤੇ ਖੂਬਸੂਰਤ ਗੇਟਾਂ ਦੀ ਉਸਾਰੀ ਕਰਵਾਈ ਜਾਵੇਗੀ- ਚੇਅਰਮੈਨ ਰਾਜੀਵ ਸ਼ਰਮਾ

local news
ਗੁਰਦਾਸਪੁਰ, 10 ਮਾਰਚ -ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਲਈ ਉਪਰਾਲੇ ਕੀਤੇ ਗਏ ਹਨ, ਇਸੇ ਕੜੀ ਦੇ ਤਹਿਤ ਗੁਰਦਾਸਪੁਰ ਸ਼ਹਿਰ ਵਿਖੇ ਗੁਰਦਾਸਪੁਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ਼੍ਰੀ ਰਾਜੀਵ ਸ਼ਰਮਾ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਸੁਚੱਜੇ ਸਹਿਯੋਗ ਸਦਕਾ ਗੁਰਦਾਸਪੁਰ ਸ਼ਹਿਰ ਨੂੰ ਹਰ ਤਰਫੋਂ ਨਵੀਂ ਦਿੱਖ ਦੇਣ ਲਈ ਸਫਲ ਉਪਰਾਲੇ ਕੀਤੇ ਜਾ ਰਹੇ ਹਨ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਰਾਜੀਵ ਸ਼ਰਮਾ ਨੇ ਦੱਸਿਆ ਕਿ ਉਨਾਂ ਵੱਲੋਂ ਜਿੱਥੇ ਹੁਣ ਤੱਕ ਨਗਰ ਸੁਧਾਰ ਟਰੱਸਟ ਦੀਆਂ ਸਕੀਮਾਂ ਵਿੱਚ ਵੱਡੇ ਪੱਧਰ 'ਤੇ ਕਈ ਯੋਜਨਾਵਾਂ ਉਲੀਕ ਕੇ ਉਹਨਾਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ ਅਤੇ ਉਹ ਦਿਨ ਰਾਤ ਗੁਰਦਾਸਪੁਰ ਅੰਦਰ ਵਿਕਾਸ ਕੰਮ ਕਰਵਾਉਣ ਲਈ ਯਤਨਸ਼ੀਲ ਹਨ। ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਸ਼ਹਿਰ ਅੰਦਰ ਹਾਈਵੇ ਤੋਂ ਦੋਵੇਂ ਪਾਸੇ ਦੀ ਐਂਟਰੀ 'ਤੇ ਸ਼ਾਨਦਾਰ ਅਤੇ ਖੂਬਸੂਰਤ ਗੇਟ ਉਸਾਰਨ ਲਈ ਇਕ ਅਨੋਖੀ ਅਤੇ ਨਿਵਕਲੀ ਪਹਿਲਕਦਮੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਗੇਟ ਜਿੱਥੇ ਸ਼ਹਿਰ ਦੇ ਸੁਹੱਪਣ ਨੂੰ ਸ਼ਾਨਦ...
ਨਗਰ ਨਿਗਮ ਵੱਲੋਂ ਲੋਕ ਸਮੱਸਿਆਵਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰਾਂ ਦੀ ਨਿਯੁਕਤੀ

ਨਗਰ ਨਿਗਮ ਵੱਲੋਂ ਲੋਕ ਸਮੱਸਿਆਵਾਂ ਦੇ ਨਿਪਟਾਰੇ ਲਈ ਨੋਡਲ ਅਫ਼ਸਰਾਂ ਦੀ ਨਿਯੁਕਤੀ

local news
ਹੁਸ਼ਿਆਰਪੁਰ, 10 ਮਾਰਚ : ਨਗਰ ਨਿਗਮ ਕਮਿਸ਼ਨਰ ਜਯੋਤੀ ਬਾਲਾ ਮੱਟੂ ਨੇ ਦੱਸਿਆ ਕਿ ਨਿਗਮ ਵੱਲੋਂ ਲੋਕ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਵਾਰਡ ਵਾਈਜ ਨੋਡਲ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ ਤਾਂ ਜੋ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮਾਮਲੇ ਅਸਰਦਾਰ ਅਤੇ ਸਮਾਂਬੱਧ ਢੰਗ ਨਾਲ ਹੱਲ ਕੀਤੇ ਜਾ ਸਕਣ। ਉਨ੍ਹਾਂ ਦੱਸਿਆ ਕਿ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਾਰਡ ਵਾਸੀ ਸਬੰਧਤ ਨੋਡਲ ਅਫ਼ਸਰ ਨਾਲ ਰਾਬਤਾ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਵਾਰਡ ਨੰਬਰ 1 ਤੋਂ 5 ਤੱਕ ਲਈ ਸਹਾਇਕ ਨਿਗਮ ਇੰਜੀਨੀਅਰ ਪ੍ਰਸ਼ਾਂਤ ਕੁਮਾਰ (81468-79684), ਵਾਰਡ ਨੰਬਰ 6 ਤੋਂ 10 ਸਹਾਇਕ ਨਿਗਮ ਇੰਜੀਨੀਅਰ ਹਰਦੀਪ ਕੁਮਾਰ (87289-91859), ਵਾਰਡ ਨੰਬਰ 11 ਤੋਂ 15 ਸਹਾਇਕ ਨਿਗਮ ਇੰਜੀਨੀਅਰ ਲਵਦੀਪ ਸਿੰਘ (98760-40117), ਵਾਰਡ ਨੰਬਰ 16 ਤੋਂ 20 ਜੂਨੀਅਰ ਇੰਜੀਨੀਅਰ ਪਵਨ ਕੁਮਾਰ ( 94170-17373), ਵਾਰਡ ਨੰਬਰ 21 ਤੋ 25 ਜੂਨੀਅਰ ਇੰਜੀਨੀਅਰ ਸਿਮਰਜੀਤ ਸਿੰਘ  (98510-27327), ਵਾਰਡ ਨੰਬਰ 26 ...
ਇੰਟਰਪੋਲ ਰੈਫਰੈਂਸ/ਨੋਟਿਸ/ਐਕਸਟ੍ਰਡੀਸ਼ਨ/ਓਐਫਟੀਈਸੀ ਰਾਹੀਂ ਸੰਗਠਿਤ ਅਪਰਾਧ ਦੇ ਖਾਤਮੇ ਵਿੱਚ ਵੱਡੀ ਸਫ਼ਲਤਾ; ਸੰਗਰੂਰ ਪੁਲਿਸ ਨੂੰ ਕਈ ਮਾਮਲਿਆਂ ਵਿੱਚ ਮਿਲਿਆ ਲਾਭ*

ਇੰਟਰਪੋਲ ਰੈਫਰੈਂਸ/ਨੋਟਿਸ/ਐਕਸਟ੍ਰਡੀਸ਼ਨ/ਓਐਫਟੀਈਸੀ ਰਾਹੀਂ ਸੰਗਠਿਤ ਅਪਰਾਧ ਦੇ ਖਾਤਮੇ ਵਿੱਚ ਵੱਡੀ ਸਫ਼ਲਤਾ; ਸੰਗਰੂਰ ਪੁਲਿਸ ਨੂੰ ਕਈ ਮਾਮਲਿਆਂ ਵਿੱਚ ਮਿਲਿਆ ਲਾਭ*

local news
ਸੰਗਰੂਰ, 10 ਮਾਰਚ ਐਲ.ਕੇ. ਯਾਦਵ, ਆਈ.ਪੀ.ਐਸ., ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ, ਪੰਜਾਬ, ਚੰਡੀਗੜ੍ਹ ਨੇ ਜ਼ਿਲ੍ਹਾ ਸੰਗਰੂਰ ਵਿਖੇ ਵੱਖ ਵੱਖ ਪੁਲਿਸ ਨਾਕਿਆਂ ਅਤੇ ਥਾਣਿਆਂ ਦੀ ਚੈਕਿੰਗ ਕਰਨ ਉਪਰੰਤ ਮੀਡੀਆ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸਰਤਾਜ ਸਿੰਘ ਚਾਹਲ, ਆਈ.ਪੀ.ਐਸ., ਐੱਸ.ਐੱਸ.ਪੀ. ਸੰਗਰੂਰ ਦੀ ਦੇਖਰੇਖ ਹੇਠ ਅਤੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ, ਆਈ.ਪੀ.ਐਸ. ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਦੋ ਮੁੱਖ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਜੋ ਕਿ ਨਸ਼ਾ ਤਸਕਰੀ ਖ਼ਿਲਾਫ਼ ਲਗਾਤਾਰ ਚੱਲ ਰਹੀ ਮੁਹਿੰਮ ਹੈ ਅਤੇ “ਗੈਂਗਸਟਰ 'ਤੇ ਵਾਰ (ਆਪਰੇਸ਼ਨ ਪ੍ਰਹਾਰ)” ਸ਼ਾਮਲ ਹਨ, ਜਿਸ ਦਾ ਉਦੇਸ਼ ਅਪਰਾਧਾਂ ਵਿੱਚ ਲੋੜੀਂਦੇ ਵਿਅਕਤੀਆਂ ਦੀ ਗ੍ਰਿਫ਼ਤਾਰੀ ਕਰਨਾ ਅਤੇ ਇਲਾਕਿਆਂ ਵਿੱਚ ਪੁਲਿਸ ਦੀ ਮਜ਼ਬੂਤ ਹਾਜ਼ਰੀ ਰਾਹੀਂ ਲੋਕਾਂ ਵਿੱਚ ਭਰੋਸਾ ਪੈਦਾ ਕਰਨਾ ਹੈ। ਇਸ ਤਹਿਤ ਅਪਰਾਧੀਆਂ, ਤਸਕਰਾਂ, ਸੰਗਠਿਤ ਅਪਰਾਧੀਆਂ ਅਤੇ ਉਹਨਾਂ ਭਗੌੜਿਆਂ ਖ਼ਿਲਾਫ਼ ਕੜੀ ਨਿਗਰਾਨੀ ਅਤੇ ਕਾਨੂੰਨੀ ਕਾਰਵਾਈ ਕੀ...
ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵੱਲੋਂ ਸਰਵੋਤਮ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਸਨਮਾਨ

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵੱਲੋਂ ਸਰਵੋਤਮ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਸਨਮਾਨ

local news
ਮਾਨਸਾ, 10 ਮਾਰਚ:ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਅੱਜ ਇੱਥੇ ਇੱਕ ਵਿਸ਼ੇਸ਼ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਲੋਕਤੰਤਰੀ ਪ੍ਰਕਿਰਿਆ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ।ਸਮਾਗਮ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਜ਼ਮੀਨੀ ਪੱਧਰ 'ਤੇ ਸਫ਼ਲ ਬਣਾਉਣ ਵਿੱਚ ਮਹਿਲਾ ਬੀ.ਐਲ.ਓਜ਼ ਦੀ ਭੂਮਿਕਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਔਰਤਾਂ ਅੱਜ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ ਅਤੇ ਚੋਣਾਂ ਦੌਰਾਨ ਵੋਟਰ ਸੂਚੀਆਂ ਦੀ ਸੁਧਾਈ ਤੋਂ ਲੈ ਕੇ ਵੋਟਰ ਜਾਗਰੂਕਤਾ ਤੱਕ ਮਹਿਲਾ ਕਰਮਚਾਰੀਆਂ ਨੇ ਮਿਸਾਲੀ ਕੰਮ ਕੀਤਾ ਹੈ। ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਜ਼ਿਲ੍ਹੇ ਦੇ ਦੋ ਵਿਧਾਨ ਸਭਾ ਹਲਕਿਆਂ ਵਿੱਚੋਂ ਬਿਹਤਰੀਨ ਸੇਵਾਵਾਂ ਨਿਭਾਉਣ ਵਾਲੀਆਂ ਤਿੰਨ-ਤਿੰਨ ਮਹਿਲਾ ਬੀ.ਐਲ.ਓਜ਼ ਨੂੰ ਚੁਣਿਆ ਗਿਆ। ਇਨ੍ਹਾਂ ਅਧਿਕਾਰੀਆਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਡਿਊਟੀ ਪ੍ਰਤੀ ...
ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਬੈਡਮਿੰਟਨ ਹਾਲ ਦੇ ਕੀਤੇ ਗਏ ਨਵੀਨੀਕਰਣ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ

ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਬੈਡਮਿੰਟਨ ਹਾਲ ਦੇ ਕੀਤੇ ਗਏ ਨਵੀਨੀਕਰਣ ਦਾ ਵਧੀਕ ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ

local news
ਰੂਪਨਗਰ, 10 ਮਾਰਚ: ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰੂਪਨਗਰ ਚੰਦਰਜਯੋਤੀ ਸਿੰਘ ਵੱਲੋਂ ਅੱਜ ਸ਼ਿਵਾਲਿਕ ਕਲੱਬ ਰੂਪਨਗਰ ਵਿਖੇ ਬੈਡਮਿੰਟਨ ਹਾਲ ਦੀ ਨਵੀਨੀਕਰਣ ਕੀਤੀ ਗਈ ਇਮਾਰਤ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ ਗਿਆ।  ਇਸ ਮੌਕੇ ਉਨ੍ਹਾਂ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਖੇਡ ਸਹੂਲਤਾਂ ਦੇ ਵਿਕਾਸ ਨਾਲ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਸ਼ਿਵਾਲਿਕ ਕਲੱਬ ਵਿੱਚ ਬੈਡਮਿੰਟਨ ਹਾਲ ਦੇ ਨਵੀਨੀਕਰਣ ਨਾਲ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਨੂੰ ਬਿਹਤਰ ਅਤੇ ਆਧੁਨਿਕ ਸਹੂਲਤਾਂ ਪ੍ਰਾਪਤ ਹੋਣਗੀਆਂ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਖੇਡਾਂ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਦੀਆਂ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂ...