Tuesday, August 4
Shadow

Tag: latest news

ਗੈਂਗਸਟਰਾਂ ‘ਤੇ ਵਾਰ ਦਾ 195ਵਾਂ ਦਿਨ: ਪੰਜਾਬ ਪੁਲਿਸ ਵੱਲੋਂ 613 ਥਾਈਂ ਛਾਪੇਮਾਰੀ; 400 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 195ਵਾਂ ਦਿਨ: ਪੰਜਾਬ ਪੁਲਿਸ ਵੱਲੋਂ 613 ਥਾਈਂ ਛਾਪੇਮਾਰੀ; 400 ਕਾਬੂ

Punjab Politics
ਚੰਡੀਗੜ੍ਹ, 3 ਅਗਸਤ:  ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 195ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 613 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 195ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 400 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 55,939 ਹੋ ਗਈਆਂ। ਇਸ ਤੋਂ ਇਲਾਵਾ 220 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵਿੱਚ ਵਿਛੜੀਆਂ ਰੂਹਾਂ ਨੂੰ ਭੇਟ ਕੀਤੀ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਵਿੱਚ ਵਿਛੜੀਆਂ ਰੂਹਾਂ ਨੂੰ ਭੇਟ ਕੀਤੀ ਸ਼ਰਧਾਂਜਲੀ

News of Punjab
ਚੰਡੀਗੜ੍ਹ, 3 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ ਬਾਅਦ ਸਦੀਵੀ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 16ਵੀਂ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਦੌਰਾਨ, ਸਦਨ ਨੇ ਸਾਬਕਾ ਵਿਧਾਇਕ ਸ਼੍ਰੀ ਸਾਹੀ ਰਾਮ ਬਿਸ਼ਨੋਈ, ਸ਼ਹੀਦ ਸਿਪਾਹੀ ਸਰਬਜੀਤ ਸਿੰਘ, ਆਜ਼ਾਦੀ ਘੁਲਾਟੀਏ ਸ਼੍ਰੀ ਸੇਵਾ ਸਿੰਘ, ਓਲੰਪੀਅਨ ਰਣਧੀਰ ਸਿੰਘ, ਚੰਨ ਗੁਰਾਇਆ ਵਜੋਂ ਜਾਣੇ ਜਾਂਦੇ ਗੀਤਕਾਰ ਅਤੇ ਲੇਖਕ ਸ਼੍ਰੀ ਭੂਲਾ ਰਾਮ, ਸ. ਮਨਜੀਤ ਸਿੰਘ ਢੋਸ (ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਚਾਚਾ) ਅਤੇ ਸ. ਭੁਪਿੰਦਰ ਸਿੰਘ ਪਾਹੜਾ (ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਚਾਚਾ) ਦੀ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ। ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੀ ਸਿਫ਼ਾਰਸ਼ ’ਤੇ, ਸਦਨ ਨੇ ਫੌਜੀ ਸ਼ਹੀਦ ਸਿਕੰਦਰ ਸਿੰਘ ਨੂੰ ਵੀ ਸ਼ਰਧਾਂਜਲੀ ਭੇਟ ਕੀਤੀ । ਇਸ ਦੌਰਾਨ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵੀ ਵਿਛੜੀਆਂ ਰੂਹਾਂ ਦੇ ਜੀਵਨ ਅਤੇ ਸ਼ਖਸੀਅਤ ਬਾਰੇ ਸੰਖੇਪ ਵਿੱਚ ਦੱਸਿਆ। ਸਦਨ ਵਿੱਚ ...
ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

News of Punjab
ਚੰਡੀਗੜ੍ਹ, 3 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਜਸ਼ਨਾਂ ਤਹਿਤ ਚੱਲ ਰਹੇ ਸਮਾਗਮਾਂ ਅਤੇ ਆਗਾਮੀ ਪ੍ਰੋਗਰਾਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਸਾਰੇ ਸਬੰਧਤ ਵਿਭਾਗਾਂ ਨੂੰ ਪ੍ਰੋਗਰਾਮਾਂ ਦੇ ਸਫ਼ਲਤਾ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਅੱਜ ਇੱਥੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਨ ਪੁੱਜੇ ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਯਾਦਗਾਰੀ ਜਸ਼ਨਾਂ ਵਜੋਂ ਜੁਲਾਈ ਤੋਂ ਨਵੰਬਰ ਤੱਕ ਸੂਬੇ ਭਰ ਵਿੱਚ ਇੱਕ ਲੜੀ ਤਹਿਤ ਧਾਰਮਿਕ, ਸੱਭਿਆਚਾਰਕ, ਵਿੱਦਿਅਕ ਅਤੇ ਹੋਰ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸ ਮੀਟਿੰਗ ਵਿੱਚ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਪੰਜਾਬ ਵਿਰਾਸਤ ਅਤੇ ਸੈਰ-ਸਪਾਟਾ ਵਿਕਾਸ ਬੋਰਡ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਤੋਂ ਇਲਾਵਾ ਮਾਹਰ ਪੈਨਲ ਤੋਂ ਸੰਤ ਪ੍ਰਦੀਪ ਦਾਸ ਜੀ ਡੇਰਾ ਬੱਲਾਂ, ਸੰਤ ਨਿਰਮਲ ਦਾਸ ਜੀ ਜਲੰਧਰ, ਸੰਤ ਕੇਵਲ ਸਿੰਘ ਜੀ ਤਪ ਅਸਥਾਨ ਖੁਰਾਲਗੜ੍ਹ, ਸੰਤ ਸਤਵਿੰਦਰ ਸਿੰਘ ਹੀਰਾ...
ਪੰਜਾਬ ‘ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ  ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ

ਪੰਜਾਬ ‘ਚ ਮਾਈਨਿੰਗ ਕਾਰਜ ਹੋਏ ਪੂਰੀ ਤਰ੍ਹਾਂ ਡਿਜੀਟਲ: ਬਰਿੰਦਰ ਕੁਮਾਰ ਗੋਇਲ ਵੱਲੋਂ  ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ) ਪੋਰਟਲ ਦੀ ਸ਼ੁਰੂਆਤ

Breaking News
*ਚੰਡੀਗੜ੍ਹ, 3 ਅਗਸਤ:* ਸੂਬੇ ਵਿੱਚ ਤਕਨਾਲੌਜੀ-ਆਧਾਰਤ ਸ਼ਾਸਨ ਅਤੇ ਮਾਈਨਿੰਗ ਕਾਰਜਾਂ ਦੇ ਸੁਚਾਰੂ ਪ੍ਰਬੰਧਨ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪੰਜਾਬ ਮਾਈਨਿੰਗ ਮੈਨੇਜਮੈਂਟ ਸਿਸਟਮ (ਪੀ.ਐਮ.ਐਮ.ਐਸ.) ਪੋਰਟਲ ਲਾਂਚ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਏਕੀਕ੍ਰਿਤ ਡਿਜੀਟਲ ਪਲੇਟਫਾਰਮ ਪੂਰੇ ਮਾਈਨਿੰਗ ਈਕੋਸਿਸਟਮ ਨੂੰ ਇੱਕ ਸਾਂਝੇ ਢਾਂਚੇ ਹੇਠ ਲਿਆਏਗਾ ਅਤੇ ਮਾਈਨਿੰਗ ਸਾਈਟਾਂ ਵਿਖੇ ਖਣਿਜਾਂ ਦੀ ਨਿਕਾਸੀ ਤੋਂ ਲੈ ਕੇ ਉਨ੍ਹਾਂ ਦੀ ਢੋਆ-ਢੁਆਈ, ਚੈੱਕ ਪੋਸਟਾਂ ਰਾਹੀਂ ਆਵਾਜਾਈ, ਕਰੱਸ਼ਰ ਯੂਨਿਟਾਂ ‘ਚ ਪ੍ਰੋਸੈਸਿੰਗ ਅਤੇ ਖਪਤਕਾਰਾਂ ਤੱਕ ਸਪਲਾਈ ਕਰਨ ਤੱਕ ਦੀਆਂ ਸਾਰੀਆਂ ਮਾਈਨਿੰਗ ਗਤੀਵਿਧੀਆਂ ਦੀ ਸ਼ੁਰੂ ਤੋਂ ਅੰਤ ਤੱਕ ਨਿਗਰਾਨੀ ਯਕੀਨੀ ਬਣਾਏਗਾ। ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਾਈਨਿੰਗ ਖੇਤਰ ਵਿੱਚ ਵਧੇਰੇ ਕੁਸ਼ਲਤਾ ਅਤੇ ਜਵਾਬਦੇਹੀ ਲਿਆਉਣ ਲਈ ਤਕਨਾਲੌਜੀ-ਆਧਾਰਤ ਸੁਧਾਰਾਂ ਨੂੰ ਅਪਣਾਇਆ ਹੈ ਅਤੇ ਨਿਗਰਾਨ...
ਪੰਜਾਬ ਸਰਕਾਰ ਜੈਨ-ਜ਼ੀ ਨਾਲ ਚੱਟਾਨ ਵਾਂਗ ਖੜ੍ਹੀ ਹੈ; ਵਿਧਾਨ ਸਭਾ ਵਿੱਚ ਨੌਜਵਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਦਾ ਮੁੱਦਾ ਚੁੱਕਿਆ

ਪੰਜਾਬ ਸਰਕਾਰ ਜੈਨ-ਜ਼ੀ ਨਾਲ ਚੱਟਾਨ ਵਾਂਗ ਖੜ੍ਹੀ ਹੈ; ਵਿਧਾਨ ਸਭਾ ਵਿੱਚ ਨੌਜਵਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਦਾ ਮੁੱਦਾ ਚੁੱਕਿਆ

Breaking News
ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜਜੈਨ-ਜ਼ੀ (ਨੌਜਵਾਨ ਪੀੜ੍ਹੀ) ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ ਅਤੇ ਦੇਸ਼ ਦੇ ਨੌਜਵਾਨਾਂ 'ਤੇ ਹੋ ਰਹੇ ਜ਼ੁਲਮਾਂ ਵਿਰੁੱਧ ਆਵਾਜ਼ ਬੁਲੰਦ ਕਰਦੇ ਹੋਏ ਦੇਸ਼ ਭਰ ਵਿੱਚ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ ਕੀਤਾ। ਮਤੇ 'ਤੇ ਬਹਿਸ ਨੂੰ ਸਮੇਟਦਿਆਂ ਅਤੇ ਫਿਰ ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਰਾਜ ਵਿੱਚ ਵਾਰ-ਵਾਰ ਹੋ ਰਹੇ ਪੇਪਰ ਲੀਕ ਦੇ ਮਾਮਲਿਆਂ ਨੇ ਕਰੋੜਾਂ ਵਿਦਿਆਰਥੀਆਂ ਦੇ ਸੁਪਨਿਆਂ ਨੂੰ ਚਕਨਾਚੂਰ ਕਰ ਦਿੱਤਾ ਹੈ, ਜਦਕਿ ਇਨਸਾਫ਼ ਮੰਗਣ ਵਾਲਿਆਂ ਨੂੰ ਜਵਾਬਦੇਹੀ ਦੀ ਬਜਾਏ ਅੱਥਰੂ ਗੈਸ ਦੇ ਗੋਲਿਆਂ, ਪੈਲਟ ਗੰਨਾਂ ਅਤੇ ਪੁਲਿਸ ਕਾਰਵਾਈ ਦਾ ਸਾਹਮਣਾ ਕਰਨਾ ਪਿਆ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਇਹ ਨਿੰਦਾ ਮਤਾ ਪ੍ਰਧਾਨ ਮੰਤਰੀ ਦਫ਼ਤਰ, ਕੇਂਦਰੀ ਸਿੱਖਿਆ ਮੰਤਰਾਲੇ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੇਗੀ, ਜਿਸ ਵਿੱਚ ਕੇਂਦਰ ਨੂੰ ਪੇਪਰ ਲੀਕ ਦੇ ਮਾਮਲਿਆਂ ਨੂੰ ਰੋਕਣ ਅਤੇ ਦੇਸ਼ ਦੀ ਸ...
ਪੰਜਾਬ ਬਦਲ ਰਿਹੈ ਅਤੇ ਮਿਆਰੀ ਸਿੱਖਿਆ ਬਣ ਰਹੀ ਹੈ ਇਸਦੀ ਪਛਾਣ: ਹਰਜੋਤ ਸਿੰਘ ਬੈਂਸ

ਪੰਜਾਬ ਬਦਲ ਰਿਹੈ ਅਤੇ ਮਿਆਰੀ ਸਿੱਖਿਆ ਬਣ ਰਹੀ ਹੈ ਇਸਦੀ ਪਛਾਣ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 3 ਅਗਸਤ:ਦੇਸ਼ ਭਰ ਵਿੱਚ ਵਾਰ-ਵਾਰ ਪੇਪਰ ਲੀਕ ਹੋਣ ਅਤੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਹੋ ਰਹੇ ਕੁਰਖ਼ਤ ਵਿਹਾਰ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿੱਚ ਨਿੰਦਾ ਮਤੇ ’ਤੇ ਚਰਚਾ ਦੌਰਾਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਵਿਰੋਧੀ ਧਿਰ ਬਹਿਸ ਤੋਂ ਭੱਜ ਵੱਟ ਰਹੀ ਹੈ ਕਿਉਂਕਿ ਉਸ ਕੋਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਲਿਆਂਦੇ ਗਏ ਸਾਕਾਰਾਤਮਕ ਬਦਲਾਅ ਦਾ ਕੋਈ ਜਵਾਬ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਝੂਠੇ ਬਿਆਨਬਾਜ਼ੀ ਰਾਹੀਂ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਤੱਥ ਵੱਖਰੀ ਹੀ ਕਹਾਣੀ ਬਿਆਨ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਵਿੱਚ ਭਾਰਤ ਦਾ ਮੋਹਰੀ ਸੂਬਾ ਬਣ ਕੇ ਉਭਰਿਆ ਹੈ। ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ, ਸਿੱਖਿਆ ਕ੍ਰਾਂਤੀ ਅਧੀਨ 882 ਸਰਕਾਰੀ ਸਕੂਲੀ ਵਿਦਿਆਰਥੀਆਂ ਨੇ ਨੀਟ-ਯੂਜੀ 2026 ਪਾਸ ਕੀਤੀ ਹੈ ਅਤੇ ਪਿਛਲੇ 4.5 ਸਾਲਾਂ ਵਿੱਚ ਇੱਕ ਵੀ ਪੇਪਰ ਲੀਕ...
ਪੰਜਾਬ ਸਰਕਾਰ ਸੂਬੇ ‘ਚ “ਹਮਾਰੇ ਰਾਮ” ਨਾਟਕ ਦੀ ਵਿਆਪਕ ਪੇਸ਼ਕਾਰੀ ਕਰਵਾਏਗੀ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਰਕਾਰ ਸੂਬੇ ‘ਚ “ਹਮਾਰੇ ਰਾਮ” ਨਾਟਕ ਦੀ ਵਿਆਪਕ ਪੇਸ਼ਕਾਰੀ ਕਰਵਾਏਗੀ: ਤਰੁਨਪ੍ਰੀਤ ਸਿੰਘ ਸੌਂਦ

Breaking News
ਚੰਡੀਗੜ੍ਹ, 3 ਅਗਸਤ: ਅਮੀਰ ਸੱਭਿਆਚਾਰਕ ਵਿਰਾਸਤ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਦੀ ਅਹਿਮ ਪਹਿਲਕਦਮੀ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਗਸਤ ਅਤੇ ਸਤੰਬਰ ਮਹੀਨਿਆਂ ਦੌਰਾਨ ਪੂਰੇ ਸੂਬੇ ‘ਚ "ਹਮਾਰੇ ਰਾਮ" ਨਾਟਕ ਦੀ ਵਿਆਪਕ ਪੇਸ਼ਕਾਰੀ ਕਰਵਾਏਗੀ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਲੋਕਾਂ ਨੂੰ ਸਮਕਾਲੀ ਨਾਟਕੀ ਪੇਸ਼ਕਾਰੀਆਂ ਰਾਹੀਂ ਭਗਵਾਨ ਰਾਮ ਦੇ ਸਦੀਵੀ ਆਦਰਸ਼ਾਂ ਨੂੰ ਦਰਸਾਉਂਦੇ ਸ਼ਾਨਦਾਰ ਸਟੇਜ ਸ਼ੋਅਜ਼ ਕਰਵਾਉਣ ਲਈ ਲੜੀਵਾਰ ਸਮਾਗਮਾਂ ਦੀ ਵਿਆਪਕ ਯੋਜਨਾ ਉਲੀਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਰਾਮਾਇਣ ਦੇ ਇਤਿਹਾਸਕ ਮਹਾਂਕਾਵਿ ਰਾਹੀਂ ਸਨਾਤਨ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਏਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਨਿੱਜੀ ਆਸਥਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਹਮੇਸ਼ਾ ਧਾਰਮਿਕ ਮਾਨਤਾਵਾ...
ਮੇਰਾ ਯੁਵਾ ਭਾਰਤ’ ਤਰਨ ਤਾਰਨ ਦੇ ਨੌਜਵਾਨ ਵਿਸ਼ਾਲ ਰਾਸ਼ਟਰੀ ਅੰਦੋਲਨ ਦੀ ਸ਼ੁਰੂਆਤ ਦੇ ਬਣੇ ਗਵਾਹ

ਮੇਰਾ ਯੁਵਾ ਭਾਰਤ’ ਤਰਨ ਤਾਰਨ ਦੇ ਨੌਜਵਾਨ ਵਿਸ਼ਾਲ ਰਾਸ਼ਟਰੀ ਅੰਦੋਲਨ ਦੀ ਸ਼ੁਰੂਆਤ ਦੇ ਬਣੇ ਗਵਾਹ

News of Punjab
ਤਰਨ ਤਾਰਨ, 2 ਅਗਸਤ : 'ਮੇਰਾ ਯੁਵਾ ਭਾਰਤ' ਤਰਨ ਤਾਰਨ ਨੇ ਅੱਜ ਡਿਪਟੀ ਡਾਇਰੈਕਟਰ, ਮਾਈ ਭਾਰਤ ਜਸਲੀਨ ਕੌਰ ਦੀ ਅਗਵਾਈ ਹੇਠ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤਰਨ ਤਾਰਨ ਦੇ ਐਨ.ਆਈ.ਸੀ ਰੂਮ ਵਿਖੇ ਆਨਲਾਈਨ ਮੋਡ ਰਾਹੀਂ ਨਵੀਂ ਦਿੱਲੀ ਤੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ "ਵਿਕਸਿਤ ਭਾਰਤ ਸੰਕਲਪ ਅਭਿਆਨ ਲਈ ਨਸ਼ਾ ਮੁਕਤ ਯੁਵਾ" ਦੀ ਕੀਤੀ ਗਈ ਸ਼ੁਰੂਆਤ ਦੇ ਗਵਾਹ ਬਣੇ। ਪ੍ਰੋਗਰਾਮ ਵਿੱਚ 'ਮਾਈ ਭਾਰਤ' ਦੇ ਵਲੰਟੀਅਰਾਂ ਅਤੇ ਯੂਥ ਕਲੱਬ ਦੇ ਮੈਂਬਰਾਂ ਨੇ ਉਤਸ਼ਾਹੀ ਭਾਗੀਦਾਰੀ ਵਿਖਾਈ ਅਤੇ ਬਹੁਤ ਜੋਸ਼ ਅਤੇ ਵਚਨਬੱਧਤਾ ਨਾਲ ਦੇਸ਼ ਵਿਆਪੀ ਲਾਈਵ ਗੱਲਬਾਤ ਵਿੱਚ ਸ਼ਾਮਿਲ ਹੋਏ। ਇਹ ਪਹਿਲਕਦਮੀ ਇਕ ਵਿਸ਼ਾਲ ਰਾਸ਼ਟਰੀ ਅੰਦੋਲਨ ਦਾ ਹਿੱਸਾ ਹੈ ਜਿਸ ਦਾ ਉਦੇਸ਼ ਨਸ਼ਾ ਮੁਕਤ ਭਾਰਤ ਬਣਾਉਣਾ ਹੈ, ਜੋ ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਨੂੰ ਖਤਮ ਕਰਨ ਅਤੇ ਵਿਕਸਤ ਭਾਰਤ@2047 ਦੇ ਦ੍ਰਿਸ਼ਟੀਕੋਣ ਵਿੱਚ ਯੋਗਦਾਨ ਪਾਉਣ ਲਈ ਮੋਹਰੀ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕਰਦਾ ਹੈ। ਸੈਸ਼ਨ ਦੌਰਾਨ ਭਾਗੀਦਾਰਾਂ ਨੇ ਪ੍ਰਧਾਨ ਮੰਤਰੀ ਦੇ ਭਾਸ਼ਣ ਨੂੰ ਧਿਆਨ ਨਾਲ ਸੁਣਿਆ, ਜਿਨ੍ਹਾਂ ਨੇ ਰਾਸ਼ਟਰ ਨਿਰਮਾਣ ਵ...
ਭਗਵੰਤ ਮਾਨ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ

ਭਗਵੰਤ ਮਾਨ ਸਰਕਾਰ ਨੇ ਨਸ਼ਾ ਪੀੜਤਾਂ ਨੂੰ ਲੰਬੇ ਸਮੇਂ ਤੱਕ ਨਸ਼ਾ-ਮੁਕਤ ਰੱਖਣ ਲਈ ‘ਕਮਿਊਨਿਟੀ ਬ੍ਰਿਜ ਮਾਡਲ’ ਕੀਤਾ ਸ਼ੁਰੂ

News of Punjab
ਚੰਡੀਗੜ੍ਹ; 2 ਅਗਸਤ : ਭਗਵੰਤ ਮਾਨ ਸਰਕਾਰ ਕਮਿਊਨਿਟੀ ਬ੍ਰਿਜ ਮਾਡਲ (ਸੀ.ਬੀ.ਐਮ.) ਸ਼ੁਰੂ ਕਰਨ ਜਾ ਰਹੀ ਹੈ, ਜੋ ਕਿ 90 ਦਿਨਾਂ ਦਾ ਢਾਂਚਾਗਤ, ਸਮਾਜ-ਆਧਾਰਿਤ ਮੁੜ ਵਸੇਬਾ ਪ੍ਰੋਗਰਾਮ ਹੈ। ਇਸ ਦੀ ਸ਼ੁਰੂਆਤ ਨਸ਼ਾ ਛੁਡਾਊ ਕੇਂਦਰ ਤੋਂ ਹੋਵੇਗੀ ਅਤੇ ਮਰੀਜ਼ ਦੇ ਘਰ ਤੱਕ ਪਹੁੰਚ ਬਣਾਈ ਜਾਵੇਗੀ। ਮਰੀਜ਼ ਨੂੰ ਡਾਕਟਰੀ ਤੌਰ ’ਤੇ ਫਿੱਟ ਕਰਾਰ ਦਿੱਤੇ ਜਾਣ ਤੋਂ ਬਾਅਦ ਵੀ ਉਸ ਦਾ ਇਲਾਜ ਪੇਸ਼ੇਵਰ ਨਿਗਰਾਨੀ ਹੇਠ ਘਰ ਵਿੱਚ ਹੀ ਜਾਰੀ ਰਹੇਗਾ। ਇਹ ਪਹਿਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਵੱਲ  ਮਹੱਤਵਪੂਰਨ ਕਦਮ ਹੈ। ਇਸ ਦਾ ਉਦੇਸ਼ ਨਸ਼ੇ ਦੀ ਲਤ ਤੋਂ ਉਭਰ ਰਹੇ ਵਿਅਕਤੀਆਂ ਨੂੰ ਇਲਾਜ ਤੋਂ ਬਾਅਦ ਵੀ ਯੋਜਨਾਬੱਧ ਅਤੇ ਲਗਾਤਾਰ ਸਹਾਇਤਾ ਮੁਹੱਈਆ ਕਰਵਾਉਣਾ ਹੈ। ਨਸ਼ਾ ਛੁਡਾਊ ਕੇਂਦਰਾਂ ਵਿੱਚ ਡੀਟੌਕਸੀਫਿਕੇਸ਼ਨ ਪੂਰਾ ਕਰਨ ਤੋਂ ਬਾਅਦ ਮਰੀਜ਼ਾਂ ਨੂੰ ਆਮ ਤੌਰ ’ਤੇ ਮੁੜ ਵਸੇਬਾ ਕੇਂਦਰਾਂ ਵਿੱਚ ਭੇਜਿਆ ਜਾਂਦਾ ਹੈ। ਜਿੱਥੇ ਕਈ ਮਰੀਜ਼ ਆਪਣਾ ਇਲਾਜ ਜਾਰੀ ਰੱਖਦੇ ਹਨ, ਪਰ ਕਈ ਆਪਣੇ ਘਰ ਵਾਪਸ ਚਲੇ ਜਾਂਦੇ ਹਨ, ਜਿੱਥੇ ਪਹਿਲਾਂ ਲਗਾਤਾਰ ਇਲਾ...
ਗੈਂਗਸਟਰਾਂ ‘ਤੇ ਵਾਰ ਦਾ 194ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ ; 313 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 194ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ ; 313 ਕਾਬੂ

Crime news, News of Punjab
ਚੰਡੀਗੜ੍ਹ, 2 ਅਗਸਤ:  ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 587 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 194ਵੇਂ ਦਿਨ, ਪੁਲਿਸ ਟੀਮਾਂ ਨੇ 313 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 55,539 ਗ੍ਰਿਫ਼ਤਾਰੀਆਂ ਹੋਈਆਂ ਹਨ । ਇਸ ਤੋਂ ਇਲਾਵਾ 193 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ...