ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਜ਼ਿਲ੍ਹੇ ‘ਚ ਟ੍ਰੇਨਿੰਗ ਅਤੇ ਜਾਗਰੂਕਤਾ ਕੈਂਪ ਲਗਾਏ
ਸੰਗਰੂਰ, 11 ਜੂਨ: ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਅਤੇ ਲੜਕੀਆਂ ਦੇ ਆਰਥਿਕ ਸਸ਼ਕਤੀਕਰਨ ਲਈ ਚਲਾਈ ਜਾ ਰਹੀ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸੰਗਰੂਰ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ 'ਤੇ ਟ੍ਰੇਨਿੰਗ ਅਤੇ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਾਂਝੇ ਉਪਰਾਲੇ ਨਾਲ ਲਗਾਏ ਗਏ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੀ ਅਗਵਾਈ ਹੇਠ ਆਯੋਜਿਤ ਇਨ੍ਹਾਂ ਕੈਂਪਾਂ ਦੌਰਾਨ ਮਹਿਲਾਵਾਂ ਅਤੇ ਲੜਕੀਆਂ ਨੂੰ ਯੋਜਨਾ ਦੇ ਉਦੇਸ਼, ਯੋਗਤਾ ਸ਼ਰਤਾਂ, ਲੋੜੀਂਦੇ ਦਸਤਾਵੇਜ਼ਾਂ ਅਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ। ਯੋਜਨਾ ਅਧੀਨ 18 ਸਾਲ ਤੋਂ ਵੱਧ ਉਮਰ ਦੀਆਂ ਯੋਗ ਮਹਿਲਾਵਾਂ ਅਤੇ ਲੜਕੀਆਂ ਨੂੰ ਸਿੱਧੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਤਹਿਤ ਅਨੁਸੂਚਿਤ ਜਾਤੀ (ਐੱਸ.ਸੀ.) ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਅਤੇ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਉਨ੍ਹ...








