ਗਮਾਡਾ ਨੇ ਈ-ਨਿਲਾਮੀ ਵਿੱਚ ਕਮਾਏ ਲਗਭਗ 3137 ਕਰੋੜ ਰੁਪਏ: ਹਰਦੀਪ ਸਿੰਘ ਮੁੰਡੀਆਂ
*ਚੰਡੀਗੜ੍ਹ, 7 ਮਾਰਚ:* ਗਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਿਟੀ (ਗਮਾਡਾ) ਵੱਲੋਂ ਕੀਤੀ ਗਈ ਜਾਇਦਾਦਾਂ ਦੀ ਈ-ਨਿਲਾਮੀ, ਜੋ ਸ਼ੁੱਕਰਵਾਰ ਦੇਰ ਰਾਤ ਸਮਾਪਤ ਹੋਈ, ਨੂੰ ਨਿਵੇਸ਼ਕਾਂ ਤੋਂ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਨਾਲ ਗਮਾਡਾ ਨੂੰ 3136.97 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ। ਇਹ ਈ-ਨਿਲਾਮੀ 14 ਜਨਵਰੀ, 2026 ਨੂੰ ਸ਼ੁਰੂ ਹੋਈ ਸੀ।
ਈ-ਨਿਲਾਮੀ ਲਈ ਪੇਸ਼ ਕੀਤੀਆਂ ਗਈਆਂ ਕੁੱਲ 42 ਵਿੱਚੋਂ 37 ਜਾਇਦਾਦਾਂ ਦੀ ਈ-ਨਿਲਾਮੀ ਨੂੰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਇੱਕ ਸ਼ਾਨਦਾਰ ਸਫ਼ਲਤਾ ਦੱਸਦਿਆਂ ਕਿਹਾ ਕਿ ਲਗਭਗ 90% ਪ੍ਰਾਪਰਟੀਆਂ ਲਈ ਬੋਲੀ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ 2018.84 ਕਰੋੜ ਰੁਪਏ ਦੀ ਰਿਜ਼ਰਵ ਕੀਮਤ ਵਾਲੀਆਂ ਇਹ ਸਾਈਟਾਂ 3136.97 ਕਰੋੜ ਰੁਪਏ ਵਿੱਚ ਵੇਚੀਆਂ ਗਈਆਂ, ਜੋ ਇੱਕ ਸਿੰਗਲ ਈ-ਨਿਲਾਮੀ ਵਿੱਚ ਗਮਾਡਾ ਦੁਆਰਾ ਪ੍ਰਾਪਤ ਕੀਤਾ ਗਿਆ ਹੁਣ ਤੱਕ ਦਾ ਸਭ ਤੋਂ ਜ਼ਿਆਦਾ ਮਾਲੀਆ ਹੈ।
ਸ. ਹਰਦੀਪ ਸਿੰਘ ਮੁੰਡੀਆਂ ਨੇ ਈ-ਨਿਲਾਮੀ ਦੀ ਸਫ਼ਲਤਾ ਦਾ ਸਿਹਰਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਨਿਵੇਸ...








