ਸਨਮਾਨ ਅਤੇ ਪਾਰਦਰਸ਼ਤਾ ਨਾਲ ਭਲਾਈ ਭਗਵੰਤ ਮਾਨ ਸਰਕਾਰ ਦਾ ਮੁੱਖ ਉਦੇਸ਼ : ਡਾ. ਬਲਜੀਤ ਕੌਰ
ਚੰਡੀਗੜ੍ਹ, 3 ਮਾਰਚ:- ਪੰਜਾਬ ਭਵਨ ਵਿਖੇ ਹੋਈ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ, ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਅਤੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਵਿਭਾਗ ਰਾਹੀਂ ਇੱਕ ਪਾਰਦਰਸ਼ੀ ਅਤੇ ਲੋਕ-ਪੱਖੀ ਭਲਾਈ ਮਾਡਲ ਲਾਗੂ ਕੀਤਾ ਹੈ, ਜਿਸ ਨਾਲ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸੂਬੇ ਦੇ ਲਗਭਗ ਹਰ ਘਰ, ਵਿਸ਼ੇਸ਼ ਕਰਕੇ ਬਜ਼ੁਰਗਾਂ , ਔਰਤਾਂ, ਬੱਚੇ, ਦਿਵਿਆਂਗਜਨਾਂ , ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਹਾਸ਼ੀਏ ’ਤੇ ਧੱਕੇ ਹੋਰ ਵਰਗਾਂ ਨੂੰ, ਕਿਸੇ ਨਾ ਕਿਸੇ ਯੋਜਨਾ ਦਾ ਲਾਭ ਮਿਲੇ।
ਬਜ਼ੁਰਗਾਂ ਲਈ ਸਹਾਇਤਾ ਸਬੰਧੀ ਵੇਰਵੇ ਸਾਂਝੇ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ, ‘‘ਇਸ ਸਮੇਂ ਮਹੀਨੇ ਦੇ ਪਹਿਲੇ ਹਫ਼ਤੇ ਵਿੱਚ 23,62,579 ਲੋੜਵੰਦ ਬਜ਼ੁਰਗਾਂ ਨੂੰ 1500 ਰੁਪਏ ਦੀ ਮਾਸਿਕ ਪੈਨਸ਼ਨ ਸਿੱਧੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮਿਲ ਰਹੀ ਹੈ।’’
ਉਨ੍ਹਾਂ ਅੱਗੇ ਦੱਸਿਆ ਕਿ ਸਖ਼ਤ ਨਿਗਰਾਨੀ ਸਦਕਾ ਅਯੋਗ ਅਤੇ ਮ੍ਰਿਤਕ ਲਾਭਪਾਤਰੀਆਂ ਦੇ ਵੇਰ...








