ਸ੍ਰੀ ਰਾਮ ਮੰਦਰ ਚੰਦਾ-ਚੋਰੀ ਕਰਨ ਵਾਲਿਆਂ ਦਾ ਸਭ ਤੋਂ ਵੱਡਾ ਆਗੂ ਪੰਜਾਬ ਆ ਕੇ ਲੋਕਾਂ ਨੂੰ ਇਮਾਨਦਾਰੀ ਦੇ ਭਾਸ਼ਣ ਦੇ ਰਿਹਾ ਹੈ: ਅਰਵਿੰਦ ਕੇਜਰੀਵਾਲ
ਚੰਡੀਗੜ੍ਹ; 17 ਜੁਲਾਈ- ਆਮ ਆਦਮੀ ਪਾਰਟੀ (ਆਪ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਹੈ ਕਿ ਗੰਭੀਰ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ, ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਝੂਠ ਨਾਲ ਗੁੰਮਰਾਹ ਕਰਨ ਅਤੇ ਇਮਾਨਦਾਰੀ ਦੇ ਭਾਸ਼ਣ ਦੇਣ ਨੂੰ ਤਰਜੀਹ ਦਿੱਤੀ। 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ੍ਰੀ ਰਾਮ ਮੰਦਰ ਚੰਦਾ ਚੋਰੀ ਵਿੱਚ ਸ਼ਾਮਲ ਲੋਕਾਂ ਦਾ ਸਭ ਤੋਂ ਵੱਡਾ ਆਗੂ ਅੱਜ ਪੰਜਾਬ ਵਿੱਚ ਇਮਾਨਦਾਰੀ ਦਾ ਪਾਠ ਪੜ੍ਹਾਉਣ ਆਇਆ ਹੈ। ਪਾਰਟੀ ਨੇ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਸ੍ਰੀ ਰਾਮ ਮੰਦਰ ਚੰਦਾ ਚੋਰੀ, ਗੁਜਰਾਤ ਦੀ ਮੁੰਦਰਾ ਬੰਦਰਗਾਹ ਰਾਹੀਂ ਵਾਰ-ਵਾਰ ਨਸ਼ਿਆਂ ਦੀ ਬਰਾਮਦਗੀ ਅਤੇ ਕੇਂਦਰ ਵੱਲੋਂ ਪੰਜਾਬ ਦੇ ਰਹਿੰਦੇ ਕਰੀਬ 50,000 ਕਰੋੜ ਰੁਪਏ ਦੇ ਬਕਾਏ ਬਾਰੇ ਸਵਾਲਾਂ ਦੇ ਜਵਾਬ ਦੇਣ।
'ਆਪ' ਨੇ ਦਾਅਵਾ ਕੀਤਾ ਕਿ ਭਾਜਪਾ ਨੂੰ ਪੰਜਾਬ ਬਾਰੇ ਗੱਲ ਕਰਨ ਦਾ ਕੋਈ ਅਧਿਕਾਰ ਨਹੀਂ ਹੈ, ਕਿਉਂਕਿ ਇਹ ਭਾਜਪਾ ਦੀ ਆਪਣੀ ਡਬਲ ਇੰਜਣ ਸਰਕਾਰ ਸੀ ਜਿਸ ਨੇ 2014 ਤੋਂ 2017 ਦਰਮਿਆਨ ਸੂਬੇ ਨੂੰ ਬਰਬਾਦ ਕੀਤਾ ਸੀ। ਪਾਰਟੀ ਨੇ ਪ੍ਰਧਾਨ ਮੰਤਰੀ 'ਤੇ ਪੰ...








