ਪੰਜਾਬ ਵਿੱਚ ਜਨਗਣਨਾ 2027 ਦਾ ਪਹਿਲਾ ਪੜਾਅ 15 ਮਈ ਤੋਂ ਹੋਵੇਗਾ ਸ਼ੁਰੂ; 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਸਵੈ-ਗਣਨਾ
ਚੰਡੀਗੜ੍ਹ, 27 ਫਰਵਰੀ: ਜਨਗਣਨਾ 2027 ਦੇ ਪਹਿਲੇ ਪੜਾਅ (ਘਰਾਂ ਦੇ ਸੂਚੀਕਰਨ) ਬਾਰੇ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਲਈ ਅੱਜ ਹੋਟਲ ਮਾਊਂਟ ਵਿਊ, ਚੰਡੀਗੜ੍ਹ ਵਿਖੇ ਇੱਕ ਰੋਜ਼ਾ ਰਾਜ ਪੱਧਰੀ ਕਾਨਫਰੰਸ ਕਰਵਾਈ ਗਈ।
ਇਹ ਕਾਨਫਰੰਸ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਅਤੇ ਡਾਇਰੈਕਟੋਰੇਟ ਜਨਗਣਨਾ ਸੰਚਾਲਨ, ਪੰਜਾਬ ਵੱਲੋਂ ਸਾਂਝੇ ਤੌਰ 'ਤੇ ਮੁੱਖ ਸਕੱਤਰ ਪੰਜਾਬ ਸ੍ਰੀ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ ਕਰਵਾਈ ਗਈ।
ਇਸ ਕਾਨਫਰੰਸ ਦਾ ਉਦੇਸ਼ ਪੰਜਾਬ ਵਿੱਚ 15 ਮਈ, 2026 ਤੋਂ 13 ਜੂਨ, 2026 ਤੱਕ ਕਰਵਾਈ ਜਾਣ ਵਾਲੇ ਜਨਗਣਨਾ 2027 ਦੇ ਪਹਿਲੇ ਪੜਾਅ ਅਧੀਨ ਘਰਾਂ ਦੇ ਸੂਚੀਕਰਨ ਅਤੇ ਮਕਾਨ ਜਨਗਣਨਾ ਲਈ ਖੇਤਰ ਪੱਧਰੀ ਪ੍ਰਸ਼ਾਸਕੀ ਮੁਖੀਆਂ ਨੂੰ ਪ੍ਰਕਿਰਿਆ ਤੋਂ ਜਾਣੂ ਕਰਵਾਉਣਾ ਸੀ। ਇਸ ਕਾਰਜ ਦੌਰਾਨ ਘਰਾਂ ਦੇ ਸੂਚੀਕਰਨ ਦੇ ਸਵੈ-ਗਣਨਾ ਦਾ ਬਦਲ ਵੀ ਦਿੱਤਾ ਜਾਵੇਗਾ ਜੋ ਕਿ 30 ਅਪ੍ਰੈਲ, 2026 ਤੋਂ 14 ਮਈ, 2026 ਤੱਕ ਜਨਤਾ ਲਈ ਉਪਲਬਧ ਹੋਵੇਗਾ। ਜਨਗਣਨਾ 2027 ਦਾ ਦੂਜਾ ਪੜਾਅ ਫਰਵਰੀ 2027 ਵਿੱਚ ਸ਼ੁਰੂ ਕੀਤਾ ਜਾਵੇਗਾ।
ਆਪਣੇ ਉਦਘਾਟਨੀ ਸੰਬੋਧਨ ਵਿੱਚ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿ...








