Sunday, June 21
Shadow

Tag: latest news

ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲ

ਨਸ਼ਾ ਤਸਕਰਾਂ ਦੇ ਸਿਆਸੀ ਸਰਪ੍ਰਸਤਾਂ ਨਾਲ ਰਾਜਪਾਲ ਦੀ ਯਾਤਰਾ, ਸਿਰਫ਼ ਦਿਖਾਵਾ: ਕੁਲਦੀਪ ਧਾਲੀਵਾਲ

Breaking News
ਚੰਡੀਗੜ੍ਹ, 10 ਫਰਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਯਾਤਰਾ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੇ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲਗਾਤਾਰ ਯਾਤਰਾਵਾਂ ਕੱਢ ਰਹੀ ਹੈ। ਪਰ ਸਾਡੀ ਸਰਕਾਰ ਦੀ ਸਫਲਤਾ ਤੋਂ ਬੌਖਲਾ ਕੇ ਰਾਜਪਾਲ ਸਾਹਿਬ ਨੇ ਜੋ ਆਪਣੀ ਵੱਖਰੀ ਯਾਤਰਾ ਸ਼ੁਰੂ ਕੀਤੀ ਹੈ, ਉਸ ਦਾ ਤਰੀਕਾ ਅਤੇ ਉਸ ਵਿੱਚ ਸ਼ਾਮਲ ਲੋਕ ਕਈ ਗੰਭੀਰ ਸਵਾਲ ਖੜ੍ਹੇ ਕਰਦੇ ਹਨ। ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿਖੇ ਇੱਕ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਸਪੱਸ਼ਟ ਕੀਤਾ ਕਿ ਅਸੀਂ ਨਸ਼ਿਆਂ ਖ਼ਿਲਾਫ਼ ਕਿਸੇ ਵੀ ਮੁਹਿੰਮ ਦੇ ਵਿਰੋਧੀ ਨਹੀਂ ਹਾਂ ਅਤੇ ਚਾਹੁੰਦੇ ਹਾਂ ਕਿ ਹਰ ਵਿਅਕਤੀ ਇਸ ਲੜਾਈ ਦਾ ਹਿੱਸਾ ਬਣੇ, ਪਰ ਰਾਜਪਾਲ ਦਾ ਉਨ੍ਹਾਂ ਲੋਕਾਂ ਨੂੰ ਨਾਲ ਲੈ ਕੇ ਚੱਲਣਾ ਨਿੰਦਣਯੋਗ ਹੈ ਜੋ ਖ਼ੁਦ ਪੰਜ...
ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ ‘ਤੇ ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ ‘ਆਪ’ ਦਾ ਜ਼ੋਰਦਾਰ ਪ੍ਰਦਰਸ਼ਨ

ਦਲਿਤਾਂ ਅਤੇ ਮਿਹਨਤਕਸ਼ਾਂ ਦਾ ਮਜ਼ਾਕ ਉਡਾਉਣ ‘ਤੇ ਕਾਂਗਰਸ ਖ਼ਿਲਾਫ਼ ਬੈਂਡ-ਵਾਜਿਆਂ ਨਾਲ ‘ਆਪ’ ਦਾ ਜ਼ੋਰਦਾਰ ਪ੍ਰਦਰਸ਼ਨ

Breaking News
ਚੰਡੀਗੜ੍ਹ, 9 ਫਰਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ, ਚੇਅਰਮੈਨਾਂ ਅਤੇ ਵਰਕਰਾਂ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦੇ ਵਿਰੋਧ ਵਿੱਚ ਬਾਜਵਾ ਦੀ ਰਿਹਾਇਸ਼ ਦੇ  ਬਾਹਰ 'ਬੈਂਡ-ਵਾਜੇ' ਨਾਲ ਪ੍ਰਦਰਸ਼ਨ ਕੀਤਾ। ਇਸ ਦੌਰਾਨ ਮੰਤਰੀ ਹਰਭਜਨ ਸਿੰਘ ਈ.ਟੀ.ਓ., ਉਨ੍ਹਾਂ ਦੀ ਪਤਨੀ ਸੁਰਿੰਦਰ ਕੌਰ ਦੇ ਨਾਲ ਵਿੱਤ ਮੰਤਰੀ ਹਰਪਾਲ ਚੀਮਾ, ਸਿਹਤ ਮੰਤਰੀ ਡਾ. ਬਲਬੀਰ, ਮੋਹਿੰਦਰ ਭਗਤ, ਡਾ. ਰਵਜੋਤ, ਵਿਧਾਇਕ ਸ਼ੈਰੀ ਕਲਸੀ, ਕੁਲਜੀਤ ਰੰਧਾਵਾ, ਇੰਦਰਵੀਰ ਸਿੰਘ ਨਿੱਝਰ, ਨੀਨਾ ਮਿੱਤਲ, ਲਾਭ ਸਿੰਘ ਉਗੋਕੇ, ਚੇਤਨ ਸਿੰਘ ਜੋੜੇਮਾਜਰਾ, ਇੰਦਰਜੀਤ ਕੌਰ, ਚੇਅਰਮੈਨ ਹਰਚੰਦ ਸਿੰਘ ਬਰਸਟ, ਸੰਨੀ ਸਿੰਘ ਆਹਲੂਵਾਲੀਆ ਸਮੇਤ ਸੈਂਕੜੇ ਆਗੂ ਤੇ ਵਰਕਰ ਮੌਜੂਦ ਸਨ। ਇਸ ਤੋਂ ਇਲਾਵਾ 'ਆਪ' ਆਗੂ ਜੋਬਨ ਰੰਧਾਵਾ ਦੀ ਅਗਵਾਈ ਹੇਠ ਕਾਦੀਆਂ (ਗੁਰਦਾਸਪੁਰ) ਵਿੱਚ ਵੀ ਪ੍ਰਤਾਪ ਬਾਜਵਾ ਦੀ ਰਿਹਾਇਸ਼ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਬਾਜਵਾ 'ਤੇ ਨਿਸ਼ਾਨਾ ਸਾਧਦਿ...
ਗੈਂਗਸਟਰਾਂ ਤੇ ਵਾਰ’: ’ਆਪ੍ਰੇਸ਼ਨ ਪ੍ਰਹਾਰ-2’ ਦੇ ਪਹਿਲੇ ਦਿਨ 1200 ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ’: ’ਆਪ੍ਰੇਸ਼ਨ ਪ੍ਰਹਾਰ-2’ ਦੇ ਪਹਿਲੇ ਦਿਨ 1200 ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

News of Punjab
ਚੰਡੀਗੜ੍ਹ, 9 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੌਰਾਨ, ਪੰਜਾਬ ਪੁਲਿਸ ਦੀਆਂ ਟੀਮਾਂ ਨੇ ’ਆਪ੍ਰੇਸ਼ਨ ਪ੍ਰਹਾਰ-2’ ਦੇ ਪਹਿਲੇ ਦਿਨ ਅੱਜ ਲੋੜੀਂਦੇ ਅਪਰਾਧੀਆਂ ਨਾਲ ਸਬੰਧਤ 2760 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ’ਤੇ ਕੇਂਦ੍ਰਿਤ 72 ਘੰਟੇ ਦਾ ‘ਆਪ੍ਰੇਸ਼ਨ ਪ੍ਰਹਾਰ-2’ ਸ਼ੁਰੂ ਕੀਤਾ ਸੀ। ਇਸ ਆਪ੍ਰੇਸ਼ਨ ਦੀ ਅਗਵਾਈ ਕਰਨ ਲਈ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਨੇ ਵੱਖ-ਵੱਖ ਪੁਲਿਸ ਜ਼ਿਲਿ੍ਹਆਂ ਦਾ ਨਿੱਜੀ ਤੌਰ ’ਤੇ ਦੌਰਾ ਕੀਤਾ । ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਆਪ੍ਰੇਸ਼ਨ ‘ਪ੍ਰਹਾਰ-2’ ਤਹਿਤ ਲਗਭਗ 12,000 ਪੁਲਿਸ ਕਰਮੀਆਂ ਵਾਲੀਆਂ 2,000 ਤੋਂ ਵੱਧ ਪੁਲਿਸ ਟੀਮਾਂ ਨੇ ਪੰਜ...
ਬਿੱਟੂ ਨੇ ਕਾਂਗਰਸ-ਅਕਾਲੀ ਗਠਜੋੜ ਦੀ ਸਿਆਸਤ ਨੂੰ ਕੀਤਾ ਬੇਨਕਾਬ,ਮਾਨ ਨੇ ਸੱਤਾ ਦੇ ਭ੍ਰਿਸ਼ਟ ਗਠਜੋੜ ਨੂੰ ਤੋੜਿਆ: ਬਲਤੇਜ ਪੰਨੂ

ਬਿੱਟੂ ਨੇ ਕਾਂਗਰਸ-ਅਕਾਲੀ ਗਠਜੋੜ ਦੀ ਸਿਆਸਤ ਨੂੰ ਕੀਤਾ ਬੇਨਕਾਬ,ਮਾਨ ਨੇ ਸੱਤਾ ਦੇ ਭ੍ਰਿਸ਼ਟ ਗਠਜੋੜ ਨੂੰ ਤੋੜਿਆ: ਬਲਤੇਜ ਪੰਨੂ

Punjab Politics
ਚੰਡੀਗੜ੍ਹ, 9 ਫਰਵਰੀ : ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ ਨੂੰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ 'ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ 'ਤੇ ਦਹਾਕਿਆਂ ਤੋਂ ਗੁਪਤ ਸੱਤਾ-ਸਾਂਝਾਕਰਨ ਦਾ ਗਠਜੋੜ ਚਲਾਉਣ ਦਾ ਦੋਸ਼ ਲਾਇਆ, ਜਿਸ ਨੇ ਸਿਆਸੀ ਵਿਰੋਧੀ ਹੋਣ ਦਾ ਦਿਖਾਵਾ ਕਰਦਿਆਂ ਪੰਜਾਬ ਨੂੰ ਲੁੱਟਿਆ। ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਇੱਕ ਵੀਡੀਓ ਕਲਿੱਪ ਚਲਾਈ, ਜਿਸ ਵਿੱਚ ਬਿੱਟੂ ਖੁਦ ਮੰਨ ਰਹੇ ਹਨ ਕਿ 2017 ਵਿੱਚ ਉਨ੍ਹਾਂ ਨੇ ਭਗਵੰਤ ਮਾਨ ਨੂੰ ਹਰਾਉਣ ਅਤੇ ਸੁਖਬੀਰ ਬਾਦਲ ਦੀ ਜਿੱਤ ਯਕੀਨੀ ਬਣਾਉਣ ਦੀ ਯੋਜਨਾ ਬਣਾਈ ਸੀ। ਪੰਨੂ ਨੇ ਕਿਹਾ ਕਿ ਇਹ ਕਾਂਗਰਸ ਅਤੇ ਅਕਾਲੀ ਲੀਡਰਸ਼ਿਪ ਵਿਚਾਲੇ ਨਾਪਾਕ ਗਠਜੋੜ ਨੂੰ ਬੇਨਕਾਬ ਕਰਦਾ ਹੈ। ਪੰਨੂ ਨੇ ਕਿਹਾ ਕਿ।ਇਹ 'ਆਪ' ਦਾ ਦੋਸ਼ ਨਹੀਂ ਹੈ। ਇਹ ਉਨ੍ਹਾਂ ਦਾ ਆਪਣਾ ਆਗੂ ਬੋਲ ਰਿਹਾ ਹੈ। ਰਵਨੀਤ ਬਿੱਟੂ ਨੇ ਖੁੱਲ੍ਹੇਆਮ ਕਬੂਲ ਕੀਤਾ ਹੈ ਕਿ ਕਾਂਗਰਸ ਅਤੇ ਅਕਾਲੀ ਦਲ ਦੇ ਆਗੂ ਬੰਦ ਕਮਰਿਆਂ ਵਿੱਚ ਮਿਲ ਕੇ ਕੰਮ ਕਰਦੇ ਸਨ, ਇਹ ਤੈਅ ਕਰਦੇ ਸਨ ਕਿ ਕੌ...
ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਲੀਗ ਨੂੰ ਦਿੱਤੀ ਪ੍ਰਵਾਨਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 9 ਫਰਵਰੀ: ਪੰਜਾਬ ਦੀ ਖੇਡ ਵਿਰਾਸਤ ਬਹਾਲ ਕਰਕੇ ਨਸ਼ਿਆਂ ਨੂੰ ਖ਼ਤਮ ਕਰਨ ਦੇ ਦ੍ਰਿੜ੍ਹ ਸੰਕਲਪ ਤਹਿਤ ਭਗਵੰਤ ਮਾਨ ਸਰਕਾਰ ਨੇ ਅੱਜ ਪੰਜਾਬ ਕ੍ਰਿਕਟ ਲੀਗ (ਪੀ.ਸੀ.ਐਲ.) ਦੀ ਸ਼ੁਰੂਆਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਲੀਗ ਤਹਿਤ ਖੇਡਾਂ ਨੂੰ ਇੱਕ ਆਊਟਰੀਚ ਪ੍ਰੋਗਰਾਮ ਦੀ ਬਜਾਏ ਨੌਜਵਾਨਾਂ ਦੇ ਸ਼ਕਤੀਕਰਨ ਲਈ ਰਣਨੀਤਕ ਦਖ਼ਲ ਵਜੋਂ ਦੇਖਿਆ ਜਾਵੇਗਾ। ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ.) ਦੀ ਤਰਜ਼ 'ਤੇ ਜ਼ਿਲ੍ਹਾ ਤੇ ਖੇਤਰੀ ਪੱਧਰ ‘ਤੇ ਟੀਮਾਂ ਬਣਾ ਕੇ ਅਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਦੇ ਸਹਿਯੋਗ ਨਾਲ ਕਰਵਾਈ ਜਾਣ ਵਾਲੀ ਇਸ ਲੀਗ ਦਾ ਉਦੇਸ਼ ਨੌਜਵਾਨ ਪ੍ਰਤਿਭਾ ਦੀ ਪਛਾਣ ਕਰਨਾ, ਤਿਆਰ ਕਰਨਾ ਅਤੇ ਪੇਸ਼ੇਵਰ ਰਾਹ ‘ਤੇ ਲੈ ਜਾਣਾ ਹੈ। ਇਸ ਦੇ ਨਾਲ ਹੀ ਇਸ ਦਾ ਉਦੇਸ਼ ਖੇਡਾਂ ਵਿੱਚ ਜ਼ਿਲ੍ਹਾ ਅਤੇ ਰਾਜ-ਪੱਧਰੀ ਲੀਗਾਂ ਦਾ ਇੱਕ ਵਿਆਪਕ ਈਕੋ-ਸਿਸਟਮ ਸਥਾਪਤ ਕਰਨਾ ਹੈ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਅਨੁਸ਼ਾਸਨ, ਨਵੇਂ ਮੌਕਿਆਂ ਅਤੇ ਰਾਸ਼ਟਰੀ ਪ੍ਰਤੀਨਿਧਤਾ ਵੱਲ ਲੈ ਜਾਇਆ ਜਾ ਸਕੇ। ਮੀਟਿੰਗ ਵਿੱਚ ਲ...
ਪੰਜਾਬ ਸਿੱਖਿਆ ਕ੍ਰਾਂਤੀ: ਰਾਜਵਿਆਪੀ ਮਾਪੇ ਵਰਕਸ਼ਾਪ ਵਿੱਚ 17.5 ਲੱਖ ਤੋਂ ਵੱਧ ਮਾਪਿਆਂ ਦੀ ਸ਼ਿਰਕਤ ਨਾਲ ਭਗਵੰਤ ਮਾਨ ਸਰਕਾਰ ਨੇ ਰਾਸ਼ਟਰੀ ਪੱਧਰ ਉੱਤੇ ਨਵਾਂ ਮਾਪਦੰਡ ਸਥਾਪਤ ਕੀਤਾ

ਪੰਜਾਬ ਸਿੱਖਿਆ ਕ੍ਰਾਂਤੀ: ਰਾਜਵਿਆਪੀ ਮਾਪੇ ਵਰਕਸ਼ਾਪ ਵਿੱਚ 17.5 ਲੱਖ ਤੋਂ ਵੱਧ ਮਾਪਿਆਂ ਦੀ ਸ਼ਿਰਕਤ ਨਾਲ ਭਗਵੰਤ ਮਾਨ ਸਰਕਾਰ ਨੇ ਰਾਸ਼ਟਰੀ ਪੱਧਰ ਉੱਤੇ ਨਵਾਂ ਮਾਪਦੰਡ ਸਥਾਪਤ ਕੀਤਾ

Breaking News
ਚੰਡੀਗੜ੍ਹ, 7 ਫਰਵਰੀ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਈਚਾਰਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਦੀ ਮਹੱਤਵਪੂਰਨ ਪਹਿਲ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਦੂਜੀ ਰਾਜਵਿਆਪੀ ਸਕੂਲ-ਪੱਧਰੀ ਪੇਰੈਂਟਸ (ਮਾਪੇ) ਵਰਕਸ਼ਾਪ ਕਰਵਾਈ, ਜਿਸ ਵਿੱਚ 17.50 ਲੱਖ ਤੋਂ ਵੱਧ ਮਾਪੇ ਸ਼ਾਮਲ ਹੋਏ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਬੈਂਸ ਨੇ ਕਿਹਾ ਕਿ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ.) ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਸ ਮੈਗਾ ਪਹਿਲਕਦਮੀ ਨੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਮਾਪਿਆਂ ਦੀ ਸ਼ਮੂਲੀਅਤ ਲਈ ਇੱਕ ਨਵਾਂ ਮਾਪਦੰਡ ਸਥਾਪਤ ਕੀਤਾ ਹੈ, ਜੋ ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਹਿਯੋਗੀ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਦੇ ਵਿਦਿਅਕ ਸਫ਼ਰ ਵਿੱਚ ਮਾਪਿਆਂ ਨੂੰ ਸਰਗਰਮ ਭਾਈਵਾਲ ਬਣਾਉਣਾ ਹੈ।ਸਿੱਖਿਆ ਮੰਤ...
ਲੱਕੀ ਓਬਰਾਏ ਕਤਲ ਕੇਸ ‘ਚ ਸ਼ਾਮਲ ਮੁੱਖ ਦੋਸ਼ੀ ਸੰਖੇਪ ਮੁਕਾਬਲੇ ਤੋਂ ਬਾਅਦ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਲੱਕੀ ਓਬਰਾਏ ਕਤਲ ਕੇਸ ‘ਚ ਸ਼ਾਮਲ ਮੁੱਖ ਦੋਸ਼ੀ ਸੰਖੇਪ ਮੁਕਾਬਲੇ ਤੋਂ ਬਾਅਦ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

News of Punjab
ਅੰਮ੍ਰਿਤਸਰ, 7 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੰਮ੍ਰਿਤਸਰ ਦੇ ਖਾਸਾ ਖੇਤਰ ਵਿੱਚ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਲੱਕੀ ਓਬਰਾਏ ਕਤਲ ਕਾਂਡ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਬੇਰੇਟਾ .30 ਬੋਰ ਪਿਸਤੌਲ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦਿੱਤੀ।ਗ੍ਰਿਫ਼ਤਾਰ ਮੁਲਜ਼ਮ, ਜਿਸਦੀ ਪਛਾਣ ਜਲੰਧਰ ਦੇ ਮਿੱਠਾਪੁਰ ਦੇ ਰਹਿਣ ਵਾਲੇ ਸ਼ਮਿੰਦਰ ਸਿੰਘ ਵਜੋਂ ਹੋਈ ਹੈ, ਅਪਰਾਧ ਨੂੰ ਅੰਜ਼ਾਮ ਦੇਣ ਸਮੇਂ ਐਕਟਿਵਾ ਸਕੂਟਰ ਚਲਾ ਰਿਹਾ ਸੀ। ਦੱਸਣਯੋਗ ਹੈ ਕਿ ਸ਼ਮਿੰਦਰ ਸਿੰਘ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ।ਜਾਣਕਾਰੀ ਮੁਤਾਬਕ ਸਤਵਿੰਦਰਪਾਲ ਸਿੰਘ ਉਰਫ ਲੱਕੀ ਓਬਰਾਏ ਨੂੰ ਸ਼ੁੱਕਰਵਾਰ ਦੀ ਸਵੇਰ ਮਾਡਲ ਟਾਊਨ, ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਦੀ ਪਾਰਕਿੰਗ ਵਿੱਚ ਇੱਕ ਚਿੱਟੀ ਐਕਟਿਵਾ 'ਤੇ ਸਵਾਰ ਅਣਪਛਾਤੇ ਹਮਲਾਵਰਾਂ ਨੇ ਉਸ ਵੇਲੇ ਗੋਲੀ ਮਾਰ ...
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤ

News of Punjab
ਖੁਰਾਲਗੜ੍ਹ, 6 ਫਰਵਰੀ : ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਨੇ ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਲੜੀਵਾਰ ਸਮਾਗਮਾਂ ਦੀ ਰਸਮੀ ਤੌਰ ਉਤੇ ਸ਼ੁਰੂਆਤ ਕੀਤੀ। ਇਨ੍ਹਾਂ ਲੜੀਵਾਰ ਸਮਾਗਮਾਂ ਤਹਿਤ 20 ਫਰਵਰੀ, 2027 ਤੱਕ ਸੂਬਾ ਭਰ ਵਿੱਚ ਧਾਰਮਿਕ, ਸੱਭਿਆਰਚਾਰਕ ਅਤੇ ਅਕਾਦਮਿਕ ਪੱਧਰ ਉਤੇ ਵੱਖ-ਵੱਖ ਉਪਰਾਲੇ ਕੀਤੇ ਜਾਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਨ੍ਹਾਂ ਯਾਦਗਾਰੀ ਸਮਾਗਮਾਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਸਾਲ ਭਰ ਸੰਤ ਸੰਮੇਲਨ, ਕਾਨਫਰੰਸਾਂ, ਕਥਾ-ਕੀਰਤਨ ਅਤੇ ਯੂਨੀਵਰਸਿਟੀਆਂ ਵਿੱਚ ਸੈਮੀਨਾਰ ਕਰਵਾਏ ਜਾਣਗੇ। ਇਸ ਦੇ ਨਾਲ ਹੀ ਖੁਰਾਲਗੜ੍ਹ ਵਿਖੇ ਸ੍ਰੀ ਗੁਰੂ ਰਵਿਦਾਸ ਯਾਦਗਾਰ ਦੇ ਵਿਸਥਾਰ ਦਾ ਕਾਰਜ ਅਤੇ ਫਰੀਦਪੁਰ ਵਿਖੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦੀ ਸਥਾਪਨਾ ਸਮੇਤ ਬੁਨਿਆਦੀ ਢਾਂਚੇ ਦੇ ਵੱਡੇ ਪ੍ਰਾਜੈਕਟ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬ ਜੀ ਨੂੰ ਸਮਰਿਪਤ ਮਹਾਨ ਸਮਾਗਮਾਂ ਅਤੇ ਪ੍ਰਾਜੈਕਟਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ...
ਮੁੱਖ ਮੰਤਰੀ ਨੇ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਦੁਹਰਾਈ

ਮੁੱਖ ਮੰਤਰੀ ਨੇ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਬਰਕਰਾਰ ਰੱਖਣ ਦੀ ਵਚਨਬੱਧਤਾ ਦੁਹਰਾਈ

Breaking News
ਚੰਡੀਗੜ੍ਹ, 6 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਨੇ ਪੰਜਾਬ ਕਲਾ ਪ੍ਰੀਸ਼ਦ, ਚੰਡੀਗੜ੍ਹ ਵੱਲੋਂ ਕਰਵਾਏ 'ਮਹਿੰਦਰ ਸਿੰਘ ਰੰਧਾਵਾ ਸਾਹਿਤ ਅਤੇ ਕਲਾ ਉਤਸਵ' ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸ਼ੁਰੂ ਤੋਂ ਹੀ ਸੱਭਿਅਤਾ ਦਾ ਕੇਂਦਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸਾਨੂੰ ਸਖ਼ਤ ਮਿਹਨਤ ਅਤੇ ਹਿੰਮਤ ਦੇ ਨਾਲ-ਨਾਲ ਇੱਕ ਅਮੀਰ ਸੱਭਿਆਚਾਰਕ ਵਿਰਾਸਤ ਮਿਲੀ ਹੈ। ਪੰਜਾਬ ਕਲਾ ਪ੍ਰੀਸ਼ਦ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਸਮੇਂ ਦੀ ਲੋੜ ਹਨ ਤਾਂ ਜੋ ਸਾਡੀਆਂ ਨੌਜਵਾਨ ਪੀੜ੍ਹੀਆਂ ਨੂੰ ਸਾਡੇ ਅਮੀਰ ਸੱਭਿਆਚਾਰ ਤੋਂ ਜਾਣੂ ਕਰਵਾਇਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਗਮ ਇੱਕ ਅਜਿਹੀ ਸ਼ਖਸੀਅਤ ਨੂੰ ਸਮਰਪਿਤ ਹੈ ਜਿਹਨਾਂ ਨੇ ਪੰਜਾਬ ਦੇ ਲੋਕਾਂ ਅੰਦਰ ਉਮੀਦ ਦੀ ਕਿਰਨ ਜਗਾਈ ਸੀ। ਡਾ. ਮਹਿੰਦਰ ਸਿੰਘ ਰੰਧਾ...
ਭਾਜਪਾ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਪੂਰੀ ਤਰਾਂ  ਦ੍ਰਿੜ : ਸ਼ਿਵਰਾਜ ਸਿੰਘ ਚੌਹਾਨ

ਭਾਜਪਾ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਪੂਰੀ ਤਰਾਂ ਦ੍ਰਿੜ : ਸ਼ਿਵਰਾਜ ਸਿੰਘ ਚੌਹਾਨ

Global News
ਨਵੀਂ ਦਿੱਲੀ 6 ਫਰਵਰੀ : ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਲਗਾਏ ਜਾ ਰਹੇ ਇਲਜ਼ਾਮਾਂ ਦੇ ਵਿਚਕਾਰ, ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ਸਪੱਸ਼ਟ ਤੌਰ 'ਤੇ ਕਿਹਾ ਕਿ ਇਹ ਸਮਝੌਤਾ ਭਾਰਤ ਦੇ ਖੇਤੀਬਾੜੀ ਹਿੱਤਾਂ, ਖਾਸ ਕਰਕੇ ਖੇਤੀ ਅਤੇ ਡੇਅਰੀ ਖੇਤਰਾਂ ਦੀ ਪੂਰੀ ਤਰ੍ਹਾਂ ਰੱਖਿਆ ਕਰਦਾ ਹੈ।ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਮਾਰਗਦਰਸ਼ਨ ਹੇਠ, ਇਹ ਸਮਝੌਤਾ ਕੂਟਨੀਤੀ, ਵਿਕਾਸ ਅਤੇ ਸਨਮਾਨ ਦੇ ਨਵੇਂ ਮਾਪਦੰਡ ਨੂੰ ਦਰਸਾਉਂਦਾ ਹੈ, ਜਿਸ ਵਿੱਚ ਪ੍ਰਧਾਨ ਮੰਤਰੀ ਨੇ ਸ਼ੁਰੂ ਤੋਂ ਹੀ ਸਪੱਸ਼ਟ ਕੀਤਾ ਸੀ ਕਿ ਕਿਸਾਨਾਂ ਦੇ ਹਿੱਤ ਗੈਰ-ਸਮਝੌਤਾਯੋਗ ਹਨ।ਮੁੱਖ ਫਸਲਾਂ ਅਤੇ ਡੇਅਰੀ ਉਤਪਾਦ ਪੂਰੀ ਤਰ੍ਹਾਂ ਸੁਰੱਖਿਅਤਦਿੱਲੀ ਵਿੱਚ ਮੀਡੀਆ ਨੂੰ ਸੰਬੋਧਨ ਕਰਦੇ ਹੋਏ, ਸ਼੍ਰੀ ਚੌਹਾਨ ਨੇ ਦੁਹਰਾਇਆ ਕਿ ਭਾਰਤ ਦੇ ਮੁੱਖ ਅਨਾਜ, ਫਲ, ਪ੍ਰਮੁੱਖ ਫਸਲਾਂ, ਮਿਲੇਟਸ ਅਤੇ ਡੇਅਰੀ ਉਤਪਾਦ ਪੂਰੀ ਤਰ੍ਹਾਂ ਸੁਰੱਖਿਅਤ ਹਨ ਅਤੇ ਕਿਸੇ ਵੀ ਤਰ੍ਹਾਂ ਦਾ ਕੋਈ ਖਤਰਾ ਨਹੀਂ ਹੈ। ਉਨ੍ਹਾਂ ਨੇ ਜ...