ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ: ਅਮਨ ਅਰੋੜਾ
ਸੰਗਰੂਰ, 5 ਅਕਤੂਬਰ 2026: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸੋਮਵਾਰ ਨੂੰ ਕਾਂਗਰਸ ਦੀ ਅੰਦਰੂਨੀ ਧੜੇਬੰਦੀ ਅਤੇ ਉਸ ਦੀ ਹਾਈਕਮਾਂਡ ਦੇ ਫ਼ੈਸਲਿਆਂ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਪਾਰਟੀ ਨੇ ਪੰਜਾਬ ਵਿੱਚ ਆਪਣੇ ਵਰਕਰਾਂ ਦੀਆਂ ਭਾਵਨਾਵਾਂ ਨੂੰ ਅਣਡਿੱਠ ਕਰਕੇ ਵੱਖ-ਵੱਖ ਧੜਿਆਂ ਵਿਚਾਲੇ ਸਮਝੌਤਿਆਂ ’ਤੇ ਆਧਾਰਿਤ ਲੀਡਰਸ਼ਿਪ ਥੋਪੀ ਹੈ, ਜਿਸ ਕਾਰਨ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰ ਨਿਰਾਸ਼ ਹਨ ਅਤੇ ਉਨ੍ਹਾਂ ਦਾ ਪਾਰਟੀ ਲੀਡਰਸ਼ਿਪ ਤੋਂ ਮੋਹ ਭੰਗ ਹੋ ਰਿਹਾ ਹੈ।
ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਆਪਣੇ ਅਤੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵਨਿਯੁਕਤ ਪ੍ਰਧਾਨ ਪਰਗਟ ਸਿੰਘ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਪਰਗਟ ਸਿੰਘ ਨੂੰ ਕੌਮਾਂਤਰੀ ਹਾਕੀ ਖਿਡਾਰੀ, ਓਲੰਪੀਅਨ, ਸਾਬਕਾ ਪੁਲਿਸ ਅਧਿਕਾਰੀ ਅਤੇ ਤਿੰਨ ਵਾਰ ਦੇ ਵਿਧਾਇਕ ਦੱਸਦਿਆਂ ਅਮਨ ਅਰੋੜਾ ਨੇ ਕਿਹਾ ਕਿ ਖੇਡ ਮੈਦਾਨ ਵਿੱਚ ਟੀਮ ਦੀ ਅਗਵਾਈ ਕਰਨ ਦਾ ਤਜਰਬਾ ਰੱਖਣ ਵਾਲੇ ਵਿਅਕਤੀ ਨੂੰ ਹੁਣ ਪੰਜਾਬ ਵਿੱਚ ਕਾਂਗਰਸ ਦੀ ਅਗਵਾਈ ਕਰਨ ...








