Saturday, June 20
Shadow

Tag: latest news

‘ਯੁੱਧ ਨਸ਼ਿਆਂ ਵਿਰੁੱਧ’: 316ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 316ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

News of Punjab
ਚੰਡੀਗੜ੍ਹ, 11 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 316ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 269 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 56 ਐਫਆਈਆਰਜ਼ ਦਰਜ ਕਰਕੇ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 316 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 44,084 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 316 ਗ੍ਰਾਮ ਹੈਰੋਇਨ, 1.2 ਕਿਲੋ ਅਫੀਮ, 166 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1960 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸ...
ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਬਠਿੰਡਾ, 11 ਜਨਵਰੀ : ਨੌਜਵਾਨਾਂ ਨੂੰ ਕਰੀਅਰ ਬਣਾਉਣ ਲਈ ਤਿਆਰ ਕਰਨ ਉੱਤੇ ਪੰਜਾਬ ਸਰਕਾਰ ਵੱਲੋਂ ਹੋਰ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਬਠਿੰਡਾ ਦੀ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਅਧੀਨ ਦਾਖ਼ਲ ਹੋਏ ਉਮੀਦਵਾਰਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਵਿੱਚ ਨੌਕਰੀ ਲੱਭਣ ਵਾਲਿਆਂ ਨੂੰ ਨੌਕਰੀ ਦੇਣ ਵਾਲਿਆਂ ਵਿੱਚ ਬਦਲਣ ਲਈ ਵਿਆਪਕ ਯਤਨਾਂ ਦੇ ਹਿੱਸੇ ਵਜੋਂ ਐਸ.ਐਸ.ਬੀ., ਪੁਲਿਸ ਅਤੇ ਹਥਿਆਰਬੰਦ ਬਲਾਂ ਸਮੇਤ ਹੋਰ ਭਰਤੀ ਪ੍ਰੀਖਿਆਵਾਂ ਲਈ ਪੇਂਡੂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਮੁਫਤ ਅਕਾਦਮਿਕ ਅਤੇ ਸਰੀਰਕ ਸਿਖਲਾਈ ਪ੍ਰਦਾਨ ਕਰਨ ਦੇ ਯਤਨ ਕੀਤੇ ਗਏ ਹਨ।ਬਠਿੰਡਾ ਦੀ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਤਹਿਤ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਠੰਢ ਦੇ ਬਾਵਜੂਦ ਇਕੱਠੇ ਹੋਏ ਲੋਕਾਂ ਦਾ ਸਵਾਗਤ ਕੀਤਾ ਅਤੇ ਇਸ ਪ੍ਰੋਗਰਾਮ ਨੂੰ ਪੰਜਾਬ ਦੇ ਬੱਚਿਆਂ ਲਈ ਇੱਕ ਸੁਨਹਿਰੀ ਭਵਿੱਖ ਦੀ ਸ਼ੁਰੂਆਤ ਦੱਸਿਆ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਤਹਿਤ ਇਹ ਕੋਚ...
ਨਹਿਰੀ ਪਾਣੀ ਤੋਂ ਲੈ ਕੇ ਮੁਫ਼ਤ ਬਿਜਲੀ ਅਤੇ ਨੌਕਰੀਆਂ ਤੱਕ, ਆਪ ਸਰਕਾਰ ਵੱਲੋਂ ਪੰਜਾਬ ਵਿੱਚ ਲੋਕ-ਪੱਖੀ ਸ਼ਾਸਨ ਬਣਾਇਆ ਜਾ ਰਿਹੈ ਯਕੀਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਹਿਰੀ ਪਾਣੀ ਤੋਂ ਲੈ ਕੇ ਮੁਫ਼ਤ ਬਿਜਲੀ ਅਤੇ ਨੌਕਰੀਆਂ ਤੱਕ, ਆਪ ਸਰਕਾਰ ਵੱਲੋਂ ਪੰਜਾਬ ਵਿੱਚ ਲੋਕ-ਪੱਖੀ ਸ਼ਾਸਨ ਬਣਾਇਆ ਜਾ ਰਿਹੈ ਯਕੀਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਬਠਿੰਡਾ, 10 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਠਿੰਡਾ ਵਿੱਚ ਇੱਕ ਲੋਕ ਮਿਲਣੀ 'ਚ ਸ਼ਿਰਕਤ ਕਰਦਿਆਂ ਪਾਰਟੀ ਆਗੂਆਂ, ਵਰਕਰਾਂ ਅਤੇ ਕਾਡਰਾਂ ਨੂੰ 'ਯੁੱਧ ਨਸ਼ਿਆਂ ਵਿਰੁੱਧ' ਦੇ ਦੂਜੇ ਪੜਾਅ ਨੂੰ ਇੱਕ ਲੋਕ ਲਹਿਰ ਵਿੱਚ ਬਦਲਣ ਲਈ ਆਪਣੇ ਯਤਨ ਤੇਜ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਫੈਸਲਾਕੁੰਨ ਜੰਗ ਦੀ ਅਗਵਾਈ ਕਰ ਰਿਹਾ ਹੈ।ਲੋਕ ਮਿਲਣੀ ਦੌਰਾਨ ਪਾਰਟੀ ਆਗੂਆਂ, ਵਰਕਰਾਂ ਅਤੇ ਹੋਰ ਕਾਡਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਨੇ ਪੰਜਾਬ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਸਪੱਸ਼ਟ ਉਦੇਸ਼ ਨਾਲ ਯੁੱਧ ਨਸ਼ਿਆਂ ਵਿਰੁੱਧ ਦਾ ਦੂਜਾ ਪੜਾਅ ਸ਼ੁਰੂ ਕੀਤਾ ਹੈ। ਪਿਛਲੀਆਂ ਸਰਕਾਰਾਂ ਦੇ ਵੱਡੇ-ਵੱਡੇ ਆਗੂਆਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸ਼ਹਿ ਦਿੱਤੀ ਸੀ, ਪਰ ‘ਆਪ’ ਸਰਕਾਰ ਵੱਲੋਂ ਪਿਛਲੇ ਇੱਕ ਸਾਲ ਵਿੱਚ 28,000 ਨਸ਼ਾ ਤਸਕਰਾਂ ਵਿਰੁੱਧ ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ ਦੋਸ਼ੀ ਠਹਿਰਾਉਣ ਦੀ ਦਰ 88 ਫ਼ੀਸਦ ਹੈ।” ਉਨ੍ਹਾਂ ਕਿਹਾ ਕਿ ਇਸ ਫੈਸਲਾਕੁੰਨ ਕਾਰਵਾਈ ਨੇ ਲੋਕਾਂ ਦਾ ...
ਮਾਨ ਸਰਕਾਰ ਦੇ ਡਿਜੀਟਲ ਵਿਜ਼ਨ ਨਾਲ ਈਜ਼ੀ ਰਜਿਸਟਰੀ ਨੇ ਬਣਾਇਆ ਰਿਕਾਰਡ , 6 ਮਹੀਨਿਆਂ ਵਿੱਚ 3.70 ਲੱਖ ਤੋਂ ਵੱਧ ਰਜਿਸਟਰੀਆਂ ਕੀਤੀਆਂ ਗਈਆਂ ਦਰਜ

ਮਾਨ ਸਰਕਾਰ ਦੇ ਡਿਜੀਟਲ ਵਿਜ਼ਨ ਨਾਲ ਈਜ਼ੀ ਰਜਿਸਟਰੀ ਨੇ ਬਣਾਇਆ ਰਿਕਾਰਡ , 6 ਮਹੀਨਿਆਂ ਵਿੱਚ 3.70 ਲੱਖ ਤੋਂ ਵੱਧ ਰਜਿਸਟਰੀਆਂ ਕੀਤੀਆਂ ਗਈਆਂ ਦਰਜ

Development News
ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ‘ਈਜ਼ੀ ਰਜਿਸਟਰੀ’ ਪਹਿਲਕਦਮੀ ਪੰਜਾਬ ਦੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਵਿੱਚ ਇੱਕ ਨਵਾਂ ਮੀਲ ਪੱਥਰ ਸਾਬਤ ਹੋਈ ਹੈ ਜਿਸ ਨਾਲ ਸੂਬੇ ਭਰ ਵਿੱਚ ਮਜ਼ਬੂਤ ਅਤੇ ਲਗਾਤਾਰ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਜੁਲਾਈ 2025 ਵਿੱਚ ਇਸ ਦੀ ਸ਼ੁਰੂਆਤ ਤੋਂ ਲੈ ਕੇ ਦਸੰਬਰ 2025 ਤੱਕ ਕੁੱਲ 370967 ਰਜਿਸਟਰੀਆਂ ਕੀਤੀਆਂ ਗਈਆਂ, ਜੋ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਅਤੇ ਨਾਗਰਿਕ-ਪੱਖੀ ਸੇਵਾਵਾਂ ਵੱਲ ਇੱਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਈਜ਼ੀ ਰਜਿਸਟਰੀ ਨੂੰ ਮਿਲਿਆ ਲੋਕਾਂ ਦਾ ਹੁੰਗਾਰਾ ਸਪੱਸ਼ਟ ਕਰਦਾ ਹੈ ਕਿ ਲੋਕ ਅਜਿਹੀ ਪ੍ਰਣਾਲੀ ’ਤੇ ਭਰੋਸਾ ਕਰਦੇ ਹਨ, ਜੋ ਪਾਰਦਰਸ਼ੀ, ਸਮਾਂਬੱਧ ਅਤੇ ਪਰੇਸ਼ਾਨੀ-ਮੁਕਤ ਹੋਵੇ। ਉਨ੍ਹਾਂ ਦੱਸਿਆ ਕਿ ਸਿਰਫ਼ ਛੇ ਮਹੀਨਿਆਂ ਦੌਰਾਨ ਜਾਇਦਾਦ ਨਾਲ ਸਬੰਧਤ 3.70 ਲੱਖ ਤੋਂ ਵੱਧ ਰਜਿਸਟਰੀਆਂ ਦਰਜ ਕੀਤੀਆਂ ਗਈਆਂ ਹਨ, ਜੋ ਇਨ੍ਹਾਂ ਸੁਧਾਰਾਂ ਦੀ ਸਫ਼ਲਤਾ ਦੀ ਗਵਾਹੀ ਭਰਦੀ ਹੈ। ਇਸ ਸਬੰਧੀ ਮਹੀਨਾਵਾਰ ਅੰਕੜੇ ਸਾ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ, ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਅਤੇ ਹੋਰ ਲੋਕ ਪੱਖੀ ਫੈਸਲਿਆਂ ਨੂੰ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ, ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਅਤੇ ਹੋਰ ਲੋਕ ਪੱਖੀ ਫੈਸਲਿਆਂ ਨੂੰ ਹਰੀ ਝੰਡੀ

Breaking News
ਚੰਡੀਗੜ੍ਹ, 9 ਜਨਵਰੀ: ਜਨਤਕ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ, ਉਚੇਰੀ ਸਿੱਖਿਆ ਦੇ ਆਧੁਨਿਕੀਕਰਨ ਅਤੇ ਨਾਗਰਿਕਾਂ ਨੂੰ ਰਾਹਤ ਪ੍ਰਦਾਨ ਕਰਨ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਤੇ ਹਸਪਤਾਲ ਸਥਾਪਤ ਕਰਨ ਲਈ 19 ਏਕੜ ਤੋਂ ਵੱਧ ਜ਼ਮੀਨ ਦੇਣ ਦੀ ਪ੍ਰਵਾਨਗੀ ਦੇ ਕੇ ਹੋਰ ਕਈ ਵੱਡੇ ਫੈਸਲਿਆਂ ਨੂੰ ਮਨਜ਼ੂਰੀ ਦੇ ਦਿੱਤੀ।ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਵਿੱਚ ਭਾਰਤ ਦੀ ਪਹਿਲੀ ਵਿਆਪਕ ਪ੍ਰਾਈਵੇਟ ਡਿਜੀਟਲ ਓਪਨ ਯੂਨੀਵਰਸਿਟੀ ਨੀਤੀ-2026, ਪਲਾਟ ਅਲਾਟੀਆਂ ਲਈ ਐਮਨੈਸਟੀ ਨੀਤੀ-2025 ਵਿੱਚ ਵਾਧਾ ਕਰਨ, ਗਮਾਡ ਦੀਆਂ ਜਾਇਦਾਦ ਦੀਆਂ ਕੀਮਤਾਂ ਨੂੰ ਤਰਕਸੰਗਤ ਬਣਾਉਣ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਸਤਲੁਜ ਦਰਿਆ ਵਿੱਚੋਂ ਰੇਤ ਕੱਢਣ ਲਈ ਪ੍ਰਵਾਨਗੀ ਦੇਣ ਦੇ ਨਾਲ-ਨਾਲ ਅਤੇ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਦੇ ਸਟਾਫ ਨੂੰ ਸਰਕਾਰੀ ਵਿਭਾਗਾਂ ਵਿੱਚ ਭੇਜਣ ਨੂੰ ਮਨਜ਼ੂਰੀ ਦੇ ਦਿੱਤੀ ਜੋ ਸਿਹਤ ਸੰਭਾਲ ਦੇ ਵਿਸਥਾਰ, ਸਿੱਖਿਆ ਸੁਧਾਰ, ਬੁਨਿ...
ਬੱਚਿਆਂ ਨੂੰ ਹੁਣ ਆਰਗੈਨਿਕ ਮਿਡ-ਡੇਅ ਮੀਲ ਮਿਲੇਗਾ; ਮਾਨ ਸਰਕਾਰ ਪੰਜਾਬ ਭਰ ਦੇ 5,000 ਸਰਕਾਰੀ ਸਕੂਲਾਂ ਵਿੱਚ ‘ਪੌਸ਼ਟਿਕ ਬਾਗ਼’ ਬਣਾਏਗੀ

ਬੱਚਿਆਂ ਨੂੰ ਹੁਣ ਆਰਗੈਨਿਕ ਮਿਡ-ਡੇਅ ਮੀਲ ਮਿਲੇਗਾ; ਮਾਨ ਸਰਕਾਰ ਪੰਜਾਬ ਭਰ ਦੇ 5,000 ਸਰਕਾਰੀ ਸਕੂਲਾਂ ਵਿੱਚ ‘ਪੌਸ਼ਟਿਕ ਬਾਗ਼’ ਬਣਾਏਗੀ

Breaking News
ਚੰਡੀਗੜ੍ਹ, 9 ਜਨਵਰੀ : ਪੰਜਾਬ ਦੀ ਉਪਜਾਊ ਮਿੱਟੀ ਨਾ ਸਿਰਫ਼ ਦੇਸ਼ ਦੇ ਅਨਾਜ ਭੰਡਾਰਾਂ ਨੂੰ ਭਰੇਗੀ ਸਗੋਂ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਲਈ ਇੱਕ ਉੱਜਵਲ ਭਵਿੱਖ ਅਤੇ ਬਿਹਤਰ ਸਿਹਤ ਦੀ ਨੀਂਹ ਵੀ ਰੱਖੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 5,073 ਸਰਕਾਰੀ ਸਕੂਲਾਂ ਵਿੱਚ ਪੌਸ਼ਟਿਕ ਬਾਗ਼ ਸਥਾਪਤ ਕਰਕੇ ਰਾਜ ਦੇ ਵਿਦਿਅਕ ਢਾਂਚੇ ਨੂੰ ਬੁਨਿਆਦੀ ਤੌਰ 'ਤੇ ਬਦਲਣ ਦਾ ਇਤਿਹਾਸਕ ਫੈਸਲਾ ਲਿਆ ਹੈ। ਇਹ ਪਹਿਲ ਨਾ ਸਿਰਫ਼ ਬੱਚਿਆਂ ਨੂੰ ਕੁਪੋਸ਼ਣ ਦੇ ਚੱਕਰ ਤੋਂ ਮੁਕਤ ਕਰੇਗੀ ਬਲਕਿ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵੱਲ ਇੱਕ ਇਨਕਲਾਬੀ ਕਦਮ ਵੀ ਹੈ।ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੇ ਅਧਾਰ 'ਤੇ, ਇਹ ਪ੍ਰੋਜੈਕਟ ਸਿੱਧੇ ਤੌਰ 'ਤੇ ਰਾਜ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾਉਂਦਾ ਹੈ, ਜਿਨ੍ਹਾਂ ਨੂੰ ਹੁਣ ਆਪਣੇ ਸਕੂਲਾਂ ਵਿੱਚ ਤਾਜ਼ੀਆਂ, ਸ਼ੁੱਧ ਅਤੇ ਕੀਟਨਾਸ਼ਕ-ਮੁਕਤ ਸਬਜ਼ੀਆਂ ਅਤੇ ਫਲਾਂ ਤੱਕ ਪਹੁੰਚ ਹੋਵੇਗੀ। ਸਰਕਾਰੀ ਸਕੂਲਾਂ ਵਿੱਚ ਮਿਡ-ਡੇਅ ਮੀਲ ਦੀ ਗੁਣਵੱਤਾ ਅਕਸਰ ਇੱਕ ਚੁਣੌਤੀ ਰਹੀ ਹੈ, ਪਰ ਪੰ...
ਦੁਕਾਨਦਾਰ ਸੱਚੇ ਦੇਸ਼ ਭਗਤ ਹਨ, ਜੋ ਅਰਥ ਵਿਵਸਥਾ ਨੂੰ ਅੱਗੇ ਵਧਾ ਕੇ ਸਹੀ ਅਰਥਾਂ ਵਿੱਚ ਦੇਸ਼ ਦੀ ਸੇਵਾ ਕਰਦੇ: ਭਗਵੰਤ ਸਿੰਘ ਮਾਨ

ਦੁਕਾਨਦਾਰ ਸੱਚੇ ਦੇਸ਼ ਭਗਤ ਹਨ, ਜੋ ਅਰਥ ਵਿਵਸਥਾ ਨੂੰ ਅੱਗੇ ਵਧਾ ਕੇ ਸਹੀ ਅਰਥਾਂ ਵਿੱਚ ਦੇਸ਼ ਦੀ ਸੇਵਾ ਕਰਦੇ: ਭਗਵੰਤ ਸਿੰਘ ਮਾਨ

Breaking News
ਮੁਹਾਲੀ, 8 ਜਨਵਰੀ : ਐਸ.ਏ.ਐਸ. ਨਗਰ ਵਿੱਚ ਹੋਈ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੀ ਪਹਿਲੀ ਮੀਟਿੰਗ ਦੌਰਾਨ, ਆਮ ਆਦਮੀ ਪਾਰਟੀ  ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਕਮਿਸ਼ਨ ਨੂੰ, ਸਾਲਾਂ ਤੋਂ ਵਪਾਰੀਆਂ ਪ੍ਰਤੀ ਅਣਗਹਿਲੀ ਅਤੇ ਨੌਕਰਸ਼ਾਹਾਂ ਵੱਲੋਂ ਕੀਤੀ ਜਾਂਦੀ ਖੱਜਲ-ਖੁਆਰੀ ਨੂੰ ਖਤਮ ਕਰਨ ਵੱਲ ਇੱਕ ਫੈਸਲਾਕੁੰਨ ਕਦਮ ਦੱਸਿਆ। ‘ਆਪ’ ਮੁਖੀ ਨੇ ਕਿਹਾ ਕਿ ਦੁਕਾਨਦਾਰਾਂ ਨੂੰ ਹੁਣ ਇੱਕ ਦਫਤਰ ਤੋਂ ਦੂਜੇ ਦਫਤਰ ਜਾ ਕੇ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਕਿਉਂਕਿ ’ਆਪ’ ਸਰਕਾਰ ਨੇ ਪ੍ਰਬੰਧਨ ਨੂੰ ਸਿੱਧਾ ਬਾਜ਼ਾਰ ਵਿੱਚ ਲੈ ਆਂਦਾ ਹੈ। ਇਸ ਪਹਿਲਕਦਮੀ ਨੂੰ ਪੰਜਾਬ ਵਿੱਚ ਵਪਾਰਕ ਸੁਧਾਰਾਂ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰਾਰ ਦਿੰਦਿਆਂ, ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਮਿਸ਼ਨ ਟੈਕਸ ਪ੍ਰਣਾਲੀ ਨੂੰ ਆਸਾਨ ਬਣਾਏਗਾ, ਟੈਕਸ ਅੱਤਵਾਦ ਨੂੰ ਖਤਮ ਕਰੇਗਾ ਅਤੇ ਬੇਲੋੜੀਆਂ ਪ੍ਰਕਿਰਿਆਤਮਕ ਰੁਕਾਵਟਾਂ ਨੂੰ ਦੂਰ ਕਰੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਭਾਵਨਾ ਨੂੰ ਦੁਹਰਾਉਂਦੇ ਹੋਏ ਜ਼ੋਰ ਦਿੱਤਾ ਕਿ ਦੁਕਾਨਦਾਰ ਸੱਚੇ ਦੇਸ਼ ਭਗਤ ਹਨ ਜੋ ਆਰਥਿਕਤਾ ਨੂੰ...
328 ਪਾਵਨ ਸਰੂਪਾਂ ਦਾ ਮਾਮਲਾ: ਐਸਜੀਪੀਸੀ ‘ਤੇ ਕਾਬਜ਼ ਧਿਰ ਦੀ ਚੁੱਪ ‘ਗੁਨਾਹ’ ਦੀ ਗਵਾਹੀ: ਕੁਲਤਾਰ ਸਿੰਘ ਸੰਧਵਾਂ

328 ਪਾਵਨ ਸਰੂਪਾਂ ਦਾ ਮਾਮਲਾ: ਐਸਜੀਪੀਸੀ ‘ਤੇ ਕਾਬਜ਼ ਧਿਰ ਦੀ ਚੁੱਪ ‘ਗੁਨਾਹ’ ਦੀ ਗਵਾਹੀ: ਕੁਲਤਾਰ ਸਿੰਘ ਸੰਧਵਾਂ

News of Punjab
ਚੰਡੀਗੜ੍ਹ 07 ਜਨਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਸੰਵੇਦਨਸ਼ੀਲ ਮਸਲੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) 'ਤੇ ਕਾਬਜ਼ ਧਿਰ ਨੂੰ ਘੇਰਦੀਆਂ ਕਿਹਾ ਕਿ ਇੱਕ ਪਾਸੇ ਕਾਬਜ਼ ਧਿਰ ਦਾਅਵਾ ਕਰ ਰਹੀ ਹੈ ਕਿ ਈਸ਼ਰ ਸਿੰਘ ਕਮੇਟੀ ਅਤੇ ਅੰਤ੍ਰਿੰਗ ਕਮੇਟੀ ਨੇ ਦੋਸ਼ੀਆਂ ਖ਼ਿਲਾਫ਼ ਸਪਸ਼ਟ ਕਾਰਵਾਈ ਦੀ ਸਿਫ਼ਾਰਸ਼ ਕੀਤੀ ਸੀ, ਪਰ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਉਹ ਸਿਫ਼ਾਰਸ਼ਾਂ ਅੱਜ ਤੱਕ ਲਾਗੂ ਕਿਉਂ ਨਹੀਂ ਹੋਈਆਂ? ਕੀ ਇਹ ਮੰਨ ਲਿਆ ਜਾਵੇ ਕਿ ਕਾਰਵਾਈ ਨਾ ਕਰਨਾ ਹੀ ਦੋਸ਼ੀਆਂ ਨੂੰ ਸੁਰੱਖਿਅਤ ਰਸਤਾ ਦੇਣ ਦੀ ਸਿਆਸੀ ਸਾਜ਼ਿਸ਼ ਸੀ? ਸੰਧਵਾਂ ਨੇ ਤਿੱਖਾ ਹਮਲਾ ਕਰਦਿਆਂ ਪੁੱਛਿਆ ਕਿ ਕੀ ਦੋਸ਼ੀ ਇੰਨੇ ਪ੍ਰਭਾਵਸ਼ਾਲੀ ਸਨ ਜਾਂ ਅਪਣੇ ਹੀ ਘੇਰੇ ਵਿਚੋਂ ਸਨ ਕਿ ਉਨ੍ਹਾਂ ਨੂੰ ਸਜ਼ਾ ਦੇਣ ਦੀ ਬਜਾਏ ਪੰਥਕ ਮਰਿਆਦਾ ਨੂੰ ਛਿੱਕੇ 'ਤੇ ਟੰਗ ਦਿੱਤਾ ਗਿਆ? ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਅਤੇ ਮਰਿਆਦਾ ਨਾਲੋਂ ਸਿਆਸੀ ਮੁਫ਼ਾਦਾਂ ਨੂੰ ਉੱਪਰ ਰੱਖਿਆ ਗਿਆ ਹੈ। ਜੇਕਰ ਰਿਪੋਰਟਾਂ ਵਿੱਚ ਸਭ ਕੁਝ ਸਾਫ਼ ਸੀ, ...
ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ ਲਾਉਣ, ਸਪਲਾਈ ਅਤੇ ਪਾਰਦਰਸ਼ਤਾ ‘ਚ ਵਾਧੇ ਲਈ ਮਾਈਨਿੰਗ ਸੈਕਟਰ ‘ਚ ਇਤਿਹਾਸਕ ਸੁਧਾਰ ਕੀਤੇ

ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਮਾਈਨਿੰਗ ‘ਤੇ ਰੋਕ ਲਾਉਣ, ਸਪਲਾਈ ਅਤੇ ਪਾਰਦਰਸ਼ਤਾ ‘ਚ ਵਾਧੇ ਲਈ ਮਾਈਨਿੰਗ ਸੈਕਟਰ ‘ਚ ਇਤਿਹਾਸਕ ਸੁਧਾਰ ਕੀਤੇ

Breaking News
ਚੰਡੀਗੜ੍ਹ, 7 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸੂਬੇ ਦੇ ਮਾਈਨਿੰਗ ਸੈਕਟਰ ‘ਚ ਇਤਿਹਾਸਕ ਸੁਧਾਰ ਕੀਤੇ ਹਨ। ਇਸ ਤਹਿਤ ਪੰਜਾਬ ਮਾਈਨਰ ਮਿਨਰਲ ਨੀਤੀ ਵਿੱਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਸ ਦਾ ਉਦੇਸ਼ ਕੱਚੇ ਮਾਲ ਦੀ ਢੁਕਵੀਂ ਸਪਲਾਈ ਨੂੰ ਯਕੀਨੀ ਬਣਾਉਣ ਤੋਂ ਲੈ ਕੇ ਗ਼ੈਰ-ਕਾਨੂੰਨੀ ਮਾਈਨਿੰਗ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣਾ, ਖਪਤਕਾਰਾਂ ਲਈ ਕੀਮਤਾਂ ‘ਚ ਕਟੌਤੀ ਕਰਨਾ, ਸੂਬੇ ਦਾ ਮਾਲੀਆ ਵਧਾਉਣਾ ਅਤੇ ਇਜ਼ਾਰੇਦਾਰੀ ਨੂੰ ਖ਼ਤਮ ਕਰਨਾ ਹੈ।ਵੱਖ-ਵੱਖ ਪੱਧਰਾਂ 'ਤੇ ਭਾਈਵਾਲਾਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਮੰਤਰੀ ਮੰਡਲ ਨੇ ਇਨ੍ਹਾਂ ਸੋਧਾਂ ਨੂੰ ਮਨਜ਼ੂਰੀ ਦਿੱਤੀ ਹੈ, ਜਿਨ੍ਹਾਂ ਅਧੀਨ ਨਵੀਆਂ ਮਾਈਨਿੰਗ ਸ਼੍ਰੇਣੀਆਂ ਸ਼ਾਮਲ ਕੀਤੀਆਂ ਗਈਆਂ ਹਨ, ਨਿਲਾਮੀ ਪ੍ਰਣਾਲੀ ਨੂੰ ਆਧੁਨਿਕ ਬਣਾਇਆ ਗਿਆ ਹੈ ਅਤੇ ਰੈਗੂਲੇਟਰੀ ਪ੍ਰਕਿਰਿਆਵਾਂ ਨੂੰ ਸਰਲ ਕੀਤਾ ਗਿਆ ਹੈ। ਇਹ ਅਹਿਮ ਸੁਧਾਰ ਮਾਈਨਿੰਗ ਸੈਕਟਰ ਵਿੱਚ ਪਾਰਦਰਸ਼ਤਾ, ਨਿਰਪੱਖਤਾ ਅਤੇ ਨਾਗਰਿਕ-ਪੱਖੀ ਸ਼ਾਸਨ ਵੱਲ ਇਤਿਹਾਸਕ ਤਬਦੀਲੀ ਦੇ ਗਵਾਹ ਹਨ। ਇਨ੍ਹਾਂ ਸੁਧਾਰਾਂ ਬਾਰੇ ਗੱਲ ਕਰਦਿਆਂ ਖਾਣਾਂ ਤੇ ਭੂ...
ਯੂਥ ਅਗੇਸਟ ਡਰੱਗ ਮੁਹਿੰਮ ਤਹਿਤ ਸ਼ਾਨਦਾਰ ਸੇਵਾਵਾਂ ਲਈ ਅੰਕੁਸ਼ ਸੂਦ ਸਨਮਾਨਿਤ

ਯੂਥ ਅਗੇਸਟ ਡਰੱਗ ਮੁਹਿੰਮ ਤਹਿਤ ਸ਼ਾਨਦਾਰ ਸੇਵਾਵਾਂ ਲਈ ਅੰਕੁਸ਼ ਸੂਦ ਸਨਮਾਨਿਤ

News of Punjab
ਮੋਗਾ : ਯੂਥ ਅਗੇਸਟ ਡਰੱਗ ਮੁਹਿੰਮ ਦੌਰਾਨ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਮਾਜਿਕ ਜਾਗਰੂਕਤਾ ਫੈਲਾਉਣ ਲਈ ਨਿਭਾਈਆਂ ਗਈਆਂ ਵਧੀਆ ਸੇਵਾਵਾਂ ਦੇ ਬਦਲੇ ਡਿਪਟੀ ਮੈਡੀਕਲ ਕਮਿਸ਼ਨਰ ਦਫ਼ਤਰ ਦੇ ਕਰਮਚਾਰੀ ਸ੍ਰੀ ਅੰਕੁਸ਼ ਸੂਦ ਨੂੰ ਪੰਜਾਬ ਰਾਜ ਕ਼ਾਨੂਨੀ ਸੇਵਾਵਾਂ ਅਥੌਰਟੀ ਵੱਲੋਂ ਜਿਲਾ ਜੁਡੀਸ਼ਲ ਦੁਆਰਾ ਸਨਮਾਨਿਤ ਕੀਤਾ ਗਿਆ।ਇਸ ਸਨਮਾਨ ਸਮਾਰੋਹ ਦੌਰਾਨ ਸਿਵਿਲ ਸਰਜਨ ਮੋਗਾ ਡਾਕਟਰ ਪਰਦੀਪ ਕੁਮਾਰ ਮਹਿੰਦਰਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਿਰ ਰਹੇ। ਉਨ੍ਹਾਂ ਨੇ ਸ੍ਰੀ ਅੰਕੁਸ਼ ਸੂਦ ਵੱਲੋਂ ਮੁਹਿੰਮ ਦੌਰਾਨ ਕੀਤੇ ਗਏ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੇ ਕਰਮਚਾਰੀ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹਨ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ।ਮਾਣਯੋਗ ਜੱਜ ਸਾਹਿਬ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਿਹਤ ਵਿਭਾਗ ਅਤੇ ਕ਼ਾਨੂਨੀ ਸੇਵਾਵਾਂ ਅਥੌਰਟੀ ਦੀ ਸਾਂਝੀ ਭੂਮਿਕਾ ਬਹੁਤ ਜ਼ਰੂਰੀ ਹੈ ਅਤੇ ਇਮਾਨਦਾਰ ਤੇ ਸਮਰਪਿਤ ਕਰਮਚਾਰੀਆਂ ਦਾ ਸਨਮਾਨ ਹੋਰਾਂ ਲਈ ਵੀ ਉਤਸ਼ਾਹ ਦਾ ਕਾਰਨ ਬਣਦਾ ਹੈ।ਅੰਤ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ...