ਵਿਦਿਆਰਥੀਆਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ 40 ਸਕੂਲਾਂ ਵਿੱਚ “ਹੁਨਰ ਸਿੱਖਿਆ ਸਕੂਲ” ਪ੍ਰੋਗਰਾਮ ਲਾਗੂ: ਬੈਂਸ
ਚੰਡੀਗੜ੍ਹ, 19 ਦਸੰਬਰ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ 'ਆਪ' ਪੰਜਾਬ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਵੱਲੋਂ ਅੱਜ 'ਹੁਨਰ ਸਿੱਖਿਆ ਸਕੂਲ' ਹੈਂਡਬੁੱਕ ਲਾਂਚ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਅਕਾਦਮਿਕ ਸਾਲ 2025-26 ਲਈ 40 ਸਕੂਲਾਂ ਵਿੱਚ ਸ਼ੁਰੂ ਕੀਤੇ ਗਏ "ਹੁਨਰ ਸਿੱਖਿਆ ਸਕੂਲ" ਪ੍ਰੋਗਰਾਮ, ਜਿਸਦਾ ਉਦੇਸ਼ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਵੇਂ ਯੁੱਗ ਦੀਆਂ ਲੋੜਾਂ ਅਨੁਸਾਰ ਅਤਿ-ਆਧੁਨਿਕ ਹੁਨਰਾਂ ਨਾਲ ਲੈੱਸ ਕਰਨਾ ਹੈ, ਵਾਸਤੇ ਉਦਯੋਗ-ਕੇਂਦ੍ਰਿਤ ਪਾਠਕ੍ਰਮ ਤਿਆਰ ਕਰਨ ਵਿੱਚ ਸਹਿਯੋਗ ਦੇਣ ਵਾਲੇ ਅਧਿਆਪਕਾਂ, ਵਿਸ਼ਾ ਮਾਹਿਰਾਂ ਅਤੇ ਤਕਨੀਕੀ ਭਾਈਵਾਲਾਂ ਦਾ ਸਨਮਾਨ ਵੀ ਕੀਤਾ ਗਿਆ।
ਇੱਥੇ ਐਮ.ਸੀ. ਭਵਨ ਵਿਖੇ ਕਰਵਾਏ ਗਏ ਸਮਾਰੋਹ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਪ੍ਰਣਾਲੀ ਲੰਬੇ ਸਮੇਂ ਤੋਂ ਉਦਯੋਗ ਦੀਆਂ ਲੋੜਾਂ ਨੂੰ ਅੱਖੋਂ ਪਰੋਖੇ ਕਰਕੇ ਚੱਲੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ 2.8 ਲੱਖ ਵਿਦਿਆਰਥੀਆਂ ਨੂੰ ਲੈ ਕੇ ਸਾਡੇ ਵੱਲੋਂ ਕੀਤੇ ਗਏ ਸਰਵੇਖਣ ਅਤੇ ਰਾਸ਼ਟਰੀ ਅੰਕੜਿਆਂ ਨੇ ਇੱਕ ਕੌੜੀ ਹਕੀਕਤ ਪੇਸ਼ ਕੀਤੀ ਹੈ ਕਿ ਸਕੂਲੀ ਪੜ੍ਹਾਈ ...








