Saturday, June 20
Shadow

Tag: latest news

ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਪੰਜਾਬ ਸਰਕਾਰ ਵੱਲੋਂ ਲਗਾਤਾਰ ਜਾਰੀ

ਮਿਸ਼ਨ ਚੜ੍ਹਦੀ ਕਲਾ ਦੇ ਤੀਜੇ ਪੜਾਅ ਤਹਿਤ ਰਾਹਤ ਵੰਡ ਪ੍ਰਕਿਰਿਆ ਪੰਜਾਬ ਸਰਕਾਰ ਵੱਲੋਂ ਲਗਾਤਾਰ ਜਾਰੀ

Breaking News
ਚੰਡੀਗੜ੍ਹ, 14 ਨਵੰਬਰ: ਮਿਸ਼ਨ ਚੜ੍ਹਦੀ ਕਲਾ ਅਧੀਨ ਹੜ੍ਹਾਂ ਅਤੇ ਮੀਂਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਹਤ ਰਾਸ਼ੀ ਵੰਡ ਦੀ ਪ੍ਰੀਕਿਰਿਆ ਲਗਾਤਾਰ ਜਾਰੀ ਹੈ।ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜ਼ਿਲ੍ਹਿਆਂ ਵਿਚ ਕਰਵਾਏ ਗਏ ਸਮਾਗਮ ਦੌਰਾਨ 17 ਕਰੋੜ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਹੜ੍ਹ ਪੀੜਤਾਂ ਨੂੰ ਵੰਡੀ ਗਈ। ਇਸ ਮੁਹਿੰਮ ਅਧੀਨ ਅੱਜ ਕੈਬਨਿਟ ਮੰਤਰੀ ਸ੍ਰ.ਹਰਜੋਤ ਸਿੰਘ ਬੈਂਸ ਨੇ ਪਿੰਡ ਜ਼ਿੰਦਵੜੀ ਵਿੱਚ ਹੋਏ ਫਸਲ ਮੁਆਵਜ਼ਾ ਵੰਡ ਸਮਾਗਮ ਦੌਰਾਨ  ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਹੜ੍ਹ ਪੀੜਤਾਂ ਨੂੰ ਲਗਭਗ 2 ਕਰੋੜ 26 ਲੱਖ ਰੁਪਏ ਦਾ ਫਸਲ ਮੁਆਵਜ਼ਾ ਵੰਡਿਆ ਗਿਆ।      ਸ.ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੀਆਂ ਸਬ ਡਵੀਜ਼ਨਾਂ ਵੱਲੋਂ ਵੰਡੇ ਗਏ ਮੁਆਵਜ਼ੇ ਦਾ ਵੇਰਵਾ ਸਾਂਝਾ ਕੀਤਾ। ਅੱਜ 70 ਕਿਸਾਨਾਂ ਨੂੰ 72,12,000 ਰੁਪਏ ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਵੱਲੋਂ, 101 ਕਿਸਾਨਾਂ ਨੂੰ 58,89,000 ਰੁਪਏ ਸਬ ਡਵੀਜ਼ਨ ਨੰਗਲ ਵੱਲੋਂ ਅਤੇ 35 ਕਿਸਾਨਾਂ ਨੂੰ 89,68,000 ਰੁਪਏ ਸ...