ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਪੱਧਰੀ ਸੰਪਰਕ ਮੀਟਿੰਗ ਦਾ ਆਯੋਜਨ
ਮਾਨਸਾ, 23 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਸੰਪਰਕ ਮੀਟਿੰਗ ਕਰਵਾਈ ਗਈ ਜਿਸ ਵਿੱਚ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ, ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ, ਡੀਆਈਜੀ ਹਰਜੀਤ ਸਿੰਘ, ਡਿਪਟੀ ਕਮਿਸ਼ਨਰ ਨਵਜੋਤ ਕੌਰ, ਐਸਐਸਪੀ ਭਾਗੀਰਥ ਸਿੰਘ ਮੀਨਾ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਰਾਜਿੰਦਰ ਜਾਫਰੀ ਸਮੇਤ ਹੋਰ ਸ਼ਖਸ਼ੀਅਤਾਂ ਨੇ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਲਈ ਇੱਕਜੁੱਟ ਹੋਣ ਦਾ ਸੱਦਾ ਦਿੱਤਾ।
ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖ਼ਾਤਮੇ ਲਈ ਸੰਜੀਦਗੀ ਨਾਲ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਅਧਿਕਾਰੀਆਂ ਨਾਲ ਇਹ ਵਿਉਂਤਬੰਦੀ ਕੀਤੀ ਸੀ ਕਿ ਕਿਵੇਂ ਨਸ਼ੇ ਦੇ ਲੱਕ ਨੂੰ ਤੋੜਿਆ ਜਾ ਸਕਦਾ ਹੈ ਅਤੇ ਮੁੱਖ ਮੰਤ...








