ਪੰਜਾਬ ਸਰਕਾਰ ਦੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਰਾਹੀਂ ਫੈਲ ਰਿਹਾ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼
ਲੁਧਿਆਣਾ, 14 ਜੁਲਾਈ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨ੍ਹਾਂ ਦੇ ਜੀਵਨ, ਫਲਸਫ਼ੇ ਅਤੇ ਮਹਾਨ ਸਿੱਖਿਆਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਮੁਹਿੰਮ ਤਹਿਤ ਬੀਤੀ ਸ਼ਾਮ ਬਲਾਕ ਮਾਛੀਵਾੜਾ ਸਾਹਿਬ ਦੇ ਪਿੰਡ ਗਹਿਲੇਵਾਲ ਅਤੇ ਪਿੰਡ ਮੁਸਕਾਬਾਦ, ਜਦਕਿ ਬਲਾਕ ਰਾਏਕੋਟ ਦੇ ਪਿੰਡ ਨੱਥੋਵਾਲ ਖੁਰਦ ਅਤੇ ਪਿੰਡ ਚੱਕ ਭਾਈਕਾ ਵਿਖੇ ਐਲ.ਈ.ਡੀ. ਪ੍ਰਚਾਰ ਵੈਨ ਰਾਹੀਂ ਡਾਕੂਮੈਂਟਰੀ ਸ਼ੋਅ ਕਰਵਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਮੂਲੀਅਤ ਕਰਕੇ ਡਾਕੂਮੈਂਟਰੀ ਨੂੰ ਬਹੁਤ ਧਿਆਨ ਨਾਲ ਦੇਖਿਆ।
ਡਾਕੂਮੈਂਟਰੀ ਸ਼ੋਅ ਦੌਰਾਨ ਪਿੰਡ ਗਹਿਲੇਵਾਲ ਦੀ ਸਰਪੰਚ ਪਰਵੀਨ ਕੌਰ, ਪਿੰਡ ਮੁਸਕਾਬਾਦ ਦੀ ਸਰਪੰਚ ਸਰਬਜੀਤ ਕੌਰ, ਪਿੰਡ ਨੱਥੋਵਾਲ ਦੇ ਸਰਪੰਚ ਜਸਵਿੰਦਰ ਸਿੰਘ ਅਤੇ ਪਿੰਡ ਚੱਕ ਭਾਈਕਾ ਦੇ ਸਰਪੰਚ ਗੁਰਪ੍ਰੀਤ ਸਿੰਘ ਸਮੇਤ ਪੰਚਾਇਤ ਮੈਂਬਰ, ਸਮਾਜ ਸੇਵੀ, ਨੌਜਵਾਨ, ਮਹਿਲਾਵਾਂ ਅਤੇ ਬੱਚੇ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ।...








