ਫਿਲੀਪੀਨਜ਼ ਅਤੇ ਯੂ.ਏ.ਈ. ਨਾਲ ਜੁੜੇ ਹਥਿਆਰ ਸਪਲਾਈ ਮਾਡਿਊਲ ਦਾ ਕਪੂਰਥਲਾ ਵਿੱਚ ਪਰਦਾਫ਼ਾਸ਼ ; ਇੱਕ ਨਾਬਾਲਗ਼ ਸਮੇਤ 2 ਵਿਅਕਤੀ 5 ਪਿਸਤੌਲਾਂ ਨਾਲ ਕਾਬੂ
ਚੰਡੀਗੜ੍ਹ/ਕਪੂਰਥਲਾ, 8 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਕਪੂਰਥਲਾ ਪੁਲਿਸ ਨੇ ਇੱਕ ਹਥਿਆਰ ਸਪਲਾਈ ਮਾਡਿਊਲ ਦੇ ਦੋ ਵਿਅਕਤੀਆਂ,ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਹੈ, ਨੂੰ ਪੰਜ ਦੇਸੀ 7.65 ਐਮ.ਐਮ. ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ, ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਜਲੰਧਰ ਦੇ ਪਿੰਡ ਮਹਿਰਾਜਵਾਲਾ ਦੇ ਰਹਿਣ ਵਾਲੇ ਅਜੈ ਕੁਮਾਰ ਅਤੇ 17 ਸਾਲਾ ਨਾਬਾਲਗ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਫਿਲੀਪੀਨਜ਼ ਅਤੇ ਯੂ.ਏ.ਈ. ਵਿੱਚ ਰਹਿਣ ਵਾਲੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਕੰਮ ਕਰ ਰਹੇ ਸਨ।
ਡੀਜੀਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਮੱਧ ਪ੍ਰਦੇਸ਼ ਤੋਂ ਗੈ...








