ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਅਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ-ਵੱਖ ਸਖਸ਼ੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਂਟ
ਧਾਰੀਵਾਲ/ਗੁਰਦਾਸਪੁਰ, 4 ਮਾਰਚ ( ) ਬੀਤੀ ਦਿਨੀ ਆਦੀਆਂ ਚੈੱਕ ਪੋਸਟ ਤੇ ਸ਼ਹੀਦ ਹੋਏ ਪੰਜਾਬ ਹੋਮਗਾਰਡ ਦੇ ਜਵਾਨ ਅਸ਼ੋਕ ਕੁਮਾਰ ਦੇ ਜੱਦੀ ਪਿੰਡ ਅਕਲਾਸ਼ਪੁਰ ਨੇੜੇ ਧਾਰੀਵਾਲ ਵਿਖੇ ਉਨ੍ਹਾਂ ਨਮਿੱਤ ਸਰਧਾਂਜਲੀ ਸਮਾਗਮ ਹੋਇਆ, ਜਿਸ ਵਿੱਚ ਪੰਜਾਬ ਪੁਲਿਸ ਦੇ ਏ.ਡੀ.ਜੀ.ਪੀ ਪੰਜਾਬ, ਐੱਮ ਐੱਫ ਫਾਰੂਕੀ ਤੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਵੱਖ ਵੱਖ ਸ਼ਖਸ਼ੀਅਤਾਂ ਵਲੋਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।
ਸ਼ਹੀਦ ਅਸ਼ੋਕ ਕੁਮਾਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਵੱਖ-ਵੱਖ ਬੁਲਾਰਿਆ ਨੇ ਸ਼ਹੀਦ ਅਸ਼ੋਕ ਕੁਮਾਰ ਦੀ ਸ਼ਹਾਦਤ ਨੂੰ ਨਮਨ ਹੁੰਦਿਆਂ ਕਿਹਾ ਕਿ ਸ਼ਹੀਦ ਦੇਸ਼ ਦਾ ਕੀਮਤੀ ਸਰਮਾਇਆ ਹੁੰਦੇ ਹਨ, ਜੋ ਹਮੇਸ਼ਾ ਸਾਡੇ ਮਨਾਂ ਵਿੱਚ ਵਸਦੇ ਰਹਿੰਦੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸੁਰੱਖਿਆ ਫੋਰਸਾਂ ਨੇ ਹਮੇਸ਼ਾ ਸੂਬੇ ਤੇ ਦੇਸ਼ ਦੀ ਅਮਨ ਸ਼ਾਂਤੀ ਲਈ ਹਿੱਕ ਡਾਹ ਕੇ ਦੁਸ਼ਮਣਾਂ ਦਾ ਟਾਕਰਾ ਕੀਤਾ ਹੈ ਅਤੇ ਕੁਰਬਾਨੀਆਂ ਦੇ ਕੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਉਹ ਆਦੀਆ ਚੈੱਕ ਪੋਸਟ 'ਤੇ ਡਿਊਟੀ ਦੌਰਾਨ ਸ਼ਹੀਦ ਜਵਾਨ ਸ਼ਹੀਦ ਅਸ਼ੋਕ ਕ...








