ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ
ਸੁਨਾਮ, 7 ਜੂਨ: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖ ਕੇ ਇਨ੍ਹਾਂ ਮਹੱਤਵਪੂਰਨ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਵਾਈ ਅਤੇ ਇਸ ਦੌਰਾਨ ਉਨ੍ਹਾਂ ਨੇ ਕਈ ਮੁਕੰਮਲ ਹੋ ਚੁੱਕੇ ਵਿਕਾਸ ਕਾਰਜਾਂ ਦਾ ਉਦਘਾਟਨ ਵੀ ਕੀਤਾ।
ਪਿੰਡ ਕੁਲਾਰ ਖੁਰਦ ਵਿਖੇ ਕੈਬਨਿਟ ਮੰਤਰੀ ਨੇ ਕਰੀਬ 01 ਕਰੋੜ 20 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਬਿਹਤਰ ਸੜਕੀ ਸੰਪਰਕ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਤਾਂ ਜੋ ਲੋਕਾਂ ਨੂੰ ਆਵਾਜਾਈ ਦੀਆਂ ਆਧੁਨਿਕ ਸਹੂਲਤਾਂ ਉਪਲਬਧ ਹੋ ਸਕਣ।
ਇਸੇ ਤਰ੍ਹਾਂ ਪਿੰਡ ਤੁੰਗਾਂ ਵਿਖੇ 02 ਕਰੋੜ 93 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਵਿਕਾਸ ਲਈ ਵੱਖ-ਵੱਖ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਪਿੰਡ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨਗੇ ਅਤੇ ਆਵਾਜਾਈ ਨੂੰ ਹੋਰ ਸੁਖਾਲਾ ਬਣਾਉਣਗੇ।
ਪਿੰਡ ...








