ਨੋਡਲ ਅਫ਼ਸਰ ਸਵੀਪ ਵੱਲੋਂ ਵੱਖ-ਵੱਖ ਸਕੂਲਾਂ ‘ਚ ਬਣੇ ਬੂਥਾਂ ਦਾ ਦੌਰਾ
ਤਰਨ ਤਾਰਨ, 11 ਜੁਲਾਈ - ਪੰਜਾਬ ਭਰ ਵਿੱਚ ਐਸ.ਆਈ.ਆਰ 2026 ਤਹਿਤ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਇਸ ਪ੍ਰਕਿਰਿਆ ਨੂੰ ਹੋਰ ਵਧੇਰੇ ਤੇਜ਼ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਹਰੇਕ ਬੂਥ ਉੱਪਰ ਲਗਾਏ ਜਾ ਰਹੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਦੇ ਪਹਿਲੇ ਦਿਨ ਅੱਜ ਜ਼ਿਲ੍ਹੇ ਭਰ ਦੇ ਬੂਥਾਂ ਉੱਪਰ ਲੋਕਾਂ ਦਾ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਹਰੇਕ ਬੂਥ ਉੱਪਰ ਡਿਊਟੀ 'ਤੇ ਤਾਇਨਾਤ ਬੀ.ਐਲ.ਓ ਦੇ ਨਾਲ ਅਧਿਆਪਕਾਂ ਦੀ ਦੋ ਰੋਜ਼ਾ ਵਿਸ਼ੇਸ਼ ਡਿਊਟੀ ਵੀ ਲਗਾਈ ਗਈ ਹੈ, ਤਾਂ ਜੋ ਵੱਧ ਤੋਂ ਵੱਧ ਲੋਕਾਂ ਤੱਕ ਇਹ ਜਾਣਕਾਰੀ ਪਹੁੰਚਾਈ ਜਾ ਸਕੇ।
ਬੀ.ਐਲ.ਓ ਅਤੇ ਅਧਿਆਪਕਾਂ ਦੇ ਕੰਮ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਦਾ ਮਨੋਬਲ ਵਧਾਉਣ ਲਈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ-ਕਮ-ਨੋਡਲ ਅਫ਼ਸਰ ਸਵੀਪ ਰਜਿੰਦਰ ਕੌਰ ਨੇ ਅੱਜ ਜ਼ਿਲ੍ਹੇ ਭਰ ਦੇ ਵੱਖ-ਵੱਖ ਸਕੂਲਾਂ ਵਿੱਚ ਬਣੇ ਬੂਥਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਬੂਥਾਂ ਦਾ ਨਿਰੀਖਣ ਕੀਤਾ ਗਿਆ।
ਦੌਰੇ ਦੌਰਾਨ ਉਨ੍ਹਾਂ ਬੂਥ...








