‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ’ ਨੂੰ ਮਜ਼ਬੂਤ ਕਰਨ ਲਈ ਸੱਤ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 26 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਵਿੱਚ ਸੋਧਾਂ ਦੀ ਸਮੀਖਿਆ ਕਰਨ ਅਤੇ ਸੁਝਾਅ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਏ ਪੈਨਲ ਨਾਲ ਤਾਲਮੇਲ ਵਾਸਤੇ ਸੂਬਾ ਸਰਕਾਰ ਵੱਲੋਂ ਕਾਇਮ ਸੱਤ ਮੈਂਬਰੀ ਉੱਚ-ਪੱਧਰੀ ਕਮੇਟੀ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨਗੇ। ਇਹ ਮੀਟਿੰਗ ਐਤਵਾਰ ਨੂੰ ਮੁੱਖ ਮੰਤਰੀ ਨਿਵਾਸ ਵਿਖੇ ਹੋਵੇਗੀ ਅਤੇ ਇਸ ਵਿੱਚ ਕਾਨੂੰਨ ਨੂੰ ਹੋਰ ਮਜ਼ਬੂਤ ਕਰਨ ਲਈ ਅਗਲੇਰੀ ਕਾਰਵਾਈ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪ੍ਰਸਤਾਵਿਤ ਸੋਧਾਂ ਸਾਰੇ ਕਾਨੂੰਨੀ ਅਤੇ ਪ੍ਰਕਿਰਿਆਤਮਕ ਪਹਿਲੂਆਂ ਨੂੰ ਵਿਆਪਕ ਤੌਰ 'ਤੇ ਆਪਣੇ ਘੇਰੇ ਵਿੱਚ ਲੈਂਦੀਆਂ ਹਨ।
ਸੂਬਾ ਸਰਕਾਰ ਵੱਲੋਂ ਬਣਾਈ ਇਸ ਉੱਚ-ਪੱਧਰੀ ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ, ਸੰਤ ਬਾਬਾ ਸੇਵਾ ਸਿੰਘ ਰਾਮਪੁਰ ਖੇੜਾ, ਜਸਟਿਸ (ਰਿਟਾਇਰਡ) ਜਸਪਾਲ ਸਿੰਘ, ਜਸਟਿਸ (ਰਿਟਾਇਰਡ) ਗੁਰਬੀਰ ਸਿੰਘ, ਆਈ.ਪੀ.ਐਸ (ਰ...








