ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 249ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ; 255 ਕਾਬੂ
ਚੰਡੀਗੜ੍ਹ, 26 ਸਤੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 249ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 581 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ।
249ਵੇਂ ਦਿਨ, ਪੁਲਿਸ ਟੀਮਾਂ ਨੇ 255 ਵਿਅਕਤੀਆਂ ਨੂੰ 5 ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 73,916 ਹੋ ਗਈ ਹੈ।
ਇਸ ਤੋਂ ਇਲਾਵਾ 224 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਅੱਠ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤ...








