Saturday, June 20
Shadow

Tag: latest news

ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਾਲੀਆਂ ਨੂੰ ਖ਼ਿਆਲੀ ਦੁਨੀਆ ਤੋਂ ਬਾਹਰ ਆ ਜਾਣਾ ਚਾਹੀਦਾ ਹੈ; ਸੱਤਾ ਵਿੱਚ ਵਾਪਸੀ ਦੀ ਬਜਾਏ, ਹੁਣ ਉਨ੍ਹਾਂ ਦੀ ਜੇਲ੍ਹ ਜਾਣ ਦੀ ਵਾਰੀ ਆ ਗਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News, Punjab Politics
ਫਗਵਾੜਾ; 18 ਜੂਨ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ 'ਤੇ ਵਾਰੋ-ਵਾਰੀ ਰਾਜ ਕਰਨ ਵਾਲੀਆਂ ਸਿਆਸੀ ਪਾਰਟੀਆਂ ਦਾ ਦੌਰ ਹੁਣ ਖ਼ਤਮ ਹੋ ਚੁੱਕਾ ਹੈ ਅਤੇ ਸੂਬੇ ਦੇ ਭਰੋਸੇ ਨੂੰ ਠੇਸ ਪਹੁੰਚਾਉਣ ਵਾਲਿਆਂ ਨੂੰ ਜਵਾਬਦੇਹ ਬਣਾਇਆ ਜਾਵੇਗਾ। ਫਗਵਾੜਾ ਵਿੱਚ ‘ਲੋਕ ਮਿਲਣੀ’ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਆਮ ਆਦਮੀ ਪਾਰਟੀ (ਆਪ) ਦਾ ‘ਝਾੜੂ’ ਪੰਜਾਬ ਦੇ ਸਿਆਸੀ ਪ੍ਰਬੰਧ ਦੀ ਸਫ਼ਾਈ ਕਰ ਰਿਹਾ ਹੈ, ਉੱਥੇ ਇੱਕੋ ਸਿੱਕੇ ਦੇ ਦੋ ਪਹਿਲੂ—ਅਕਾਲੀ ਅਤੇ ਕਾਂਗਰਸ—ਦਹਾਕਿਆਂ ਤੱਕ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਕਰਨ ਤੋਂ ਬਾਅਦ ਹੁਣ ਆਪਣੀ ਸਿਆਸੀ ਹੋਂਦ ਦੀ ਲੜਾਈ ਲੜ ਰਹੇ ਹਨ। ਅਕਾਲੀ ਲੀਡਰਸ਼ਿਪ ਵੱਲੋਂ ਲੋਕਾਂ ਨੂੰ ਗੁਮਰਾਹ ਕਰਨ ਅਤੇ ਉਨ੍ਹਾਂ ਦੀ ਭਰੋਸੇਯੋਗਤਾ 'ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਝੂਠ ਬੋਲਿਆ, ਉਹ ਕਿਸੇ ਦੇ ਵਫ਼ਾਦਾਰ ਨਹੀਂ ਹੋ ਸਕਦੇ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ...
ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾ ਕੇ ਜਾਅਲੀ ਵੀਡੀਓ ਬਣਾਉਣ ਦੀ ਸਾਜ਼ਿਸ਼ ਦੇ ਮਾਸਟਰਮਾਈਂਡਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ

ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾ ਕੇ ਜਾਅਲੀ ਵੀਡੀਓ ਬਣਾਉਣ ਦੀ ਸਾਜ਼ਿਸ਼ ਦੇ ਮਾਸਟਰਮਾਈਂਡਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ

Punjab Politics
ਚੰਡੀਗੜ੍ਹ, 18 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਨੀਅਤ ਨਾਲ ਬਣਾਈ ਗਈ ਫਰਜ਼ੀ ਵੀਡੀਓ ਦੇ ਮਾਮਲੇ ਨੂੰ ਲੈ ਕੇ ਵੀਰਵਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 'ਆਪ' ਪੰਜਾਬ ਦੇ ਇੱਕ ਵਫ਼ਦ ਨੇ ਪੰਜਾਬ ਦੇ ਡੀਜੀਪੀ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਡੀਜੀਪੀ ਨੂੰ ਦੋ ਅਹਿਮ ਰਿਪੋਰਟਾਂ ਸੌਂਪਦਿਆਂ ਫਰਜ਼ੀ ਵੀਡੀਓ ਬਣਾਉਣ ਅਤੇ ਇਸ ਨੂੰ ਸੋਸ਼ਲ ਮੀਡੀਆ 'ਤੇ ਫੈਲਾਉਣ ਵਾਲੇ ਸ਼ਰਾਰਤੀ ਤੱਤਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਵਫ਼ਦ ਵਿੱਚ 'ਆਪ' ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਡੀਜੀਪੀ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਿਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਬੋਲਿਆ। ਚੀਮਾ ਨੇ ਕਿਹਾ ਕਿ 3 ਕਰੋੜ ਪੰਜਾਬੀਆਂ ਵੱਲੋਂ ਚੁਣੀ ਗਈ ਹਰਮਨ ਪਿਆਰੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦ...
ਫੋਰੈਂਸਿਕ ਰਿਪੋਰਟਾਂ ਨੇ ਸਾਜਿਸ਼ ਨੂੰ ਪੂਰੀ ਤਰ੍ਹਾਂ ਨਕਾਰਿਆ, ਵਾਇਰਲ ਵੀਡੀਓ ਦੇ ਫਰਜ਼ੀ ਹੋਣ ਅਤੇ ਸੀਐਮ ਭਗਵੰਤ ਸਿੰਘ ਮਾਨ ਨਾਲ ਕੋਈ ਸਬੰਧ ਨਾ ਹੋਣ ਦੀ ਕੀਤੀ ਪੁਸ਼ਟੀ: ਹਰਪਾਲ ਸਿੰਘ ਚੀਮਾ

ਫੋਰੈਂਸਿਕ ਰਿਪੋਰਟਾਂ ਨੇ ਸਾਜਿਸ਼ ਨੂੰ ਪੂਰੀ ਤਰ੍ਹਾਂ ਨਕਾਰਿਆ, ਵਾਇਰਲ ਵੀਡੀਓ ਦੇ ਫਰਜ਼ੀ ਹੋਣ ਅਤੇ ਸੀਐਮ ਭਗਵੰਤ ਸਿੰਘ ਮਾਨ ਨਾਲ ਕੋਈ ਸਬੰਧ ਨਾ ਹੋਣ ਦੀ ਕੀਤੀ ਪੁਸ਼ਟੀ: ਹਰਪਾਲ ਸਿੰਘ ਚੀਮਾ

News of Punjab, Punjab Politics
ਚੰਡੀਗੜ੍ਹ / ਮੋਹਾਲੀ 18 ਜੂਨ- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨਾਲ ਵੀਰਵਾਰ ਨੂੰ ਇੱਕ ਫਰਜ਼ੀ ਅਤੇ ਮਨਘੜਤ ਵੀਡੀਓ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਪੰਜਾਬ ਦੇ ਸਮਾਜਿਕ ਸਦਭਾਵਨਾ ਨੂੰ ਅਸਥਿਰ ਕਰਨ ਦੀ ਇੱਕ ਘਿਨਾਉਣੀ ਸਿਆਸੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ। ਭਾਰਤ ਸਰਕਾਰ ਦੁਆਰਾ ਮਾਨਤਾ ਪ੍ਰਾਪਤ ਦੋ ਸੁਤੰਤਰ ਪ੍ਰਯੋਗਸ਼ਾਲਾਵਾਂ (ਲੈਬਾਂ) ਦੁਆਰਾ ਕੀਤੀ ਗਈ ਫੋਰੈਂਸਿਕ ਜਾਂਚ ਦਾ ਹਵਾਲਾ ਦਿੰਦੇ ਹੋਏ ਆਗੂਆਂ ਨੇ ਕਿਹਾ ਕਿ ਪ੍ਰੋਪੇਗੰਡਾ ਮੁਹਿੰਮ ਨੂੰ ਵਿਗਿਆਨਕ ਸਬੂਤਾਂ ਦੁਆਰਾ ਪੂਰੀ ਤਰ੍ਹਾਂ ਨਸ਼ਟ ਕਰ ਦਿੱਤਾ ਗਿਆ ਹੈ, ਜਿਸ ਵਿੱਚ ਵੀਡੀਓ ਦੇ 1,1191 ਫਰੇਮਾਂ ਦੇ ਤਕਨੀਕੀ ਵਿਸ਼ਲੇਸ਼ਣ ਨੇ ਨਿਰਣਾਇਕ ਤੌਰ 'ਤੇ ਸਾਬਤ ਕੀਤਾ ਹੈ ਕਿ ਵਾਇਰਲ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਸੀਐਮ ਭਗਵੰਤ ਸਿੰਘ ਮਾਨ ਨਹੀਂ ਹਨ। 'ਆਪ' ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ' ਲਾਗੂ...
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਧਰਮ ਪਤਨੀ ਮੈਡਮ ਖੁਸ਼ਬੂ ਸਾਵਣ ਸੁੱਖਾਂ ਵੱਲੋਂ ਵੱਖ-ਵੱਖ ਵਾਰਡਾਂ ਵਿਖੇ ਰਾਸ਼ਨ ਕਿੱਟਾਂ ਦੀ ਵੰਡ ਕੀਤੀ

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਧਰਮ ਪਤਨੀ ਮੈਡਮ ਖੁਸ਼ਬੂ ਸਾਵਣ ਸੁੱਖਾਂ ਵੱਲੋਂ ਵੱਖ-ਵੱਖ ਵਾਰਡਾਂ ਵਿਖੇ ਰਾਸ਼ਨ ਕਿੱਟਾਂ ਦੀ ਵੰਡ ਕੀਤੀ

News of Punjab
ਫਾਜਿਲਕਾ 18 ਜੂਨਪੰਜਾਬ ਦੀ ਭਗਵੰਤ ਮਾਨ ਸਰਕਾਰ ਦੁਆਰਾ ਗਰੀਬ ਅਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮ ਪਤਨੀ ਅਤੇ ਖੁਸ਼ੀ ਫਾਊਂਡੇਸ਼ਨ ਦੇ ਚੇਅਰਪਰਸਨ ਮੈਡਮ ਖੁਸ਼ਬੂ ਸਾਵਣ ਸੁੱਖਾਂ ਵੱਲੋਂ ਫਾਜ਼ਿਲਕਾ ਦੇ ਵਾਰਡ ਨੰਬਰ 14 ,16 ਅਤੇ 17 ਵਿਖੇ ਲੋਕਾਂ ਨੂੰ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਜਾਣਕਾਰੀ ਦਿੱਤੀ ਕਿ ਸਾਰੇ ਯੋਗ ਪਰਿਵਾਰਾਂ ਤੱਕ ਪੌਸ਼ਟਿਕ ਭੋਜਨ ਯਕੀਨੀ ਪਹੁੰਚਾਉਣ ਲਈ ਮਾਨ ਸਰਕਾਰ ਵੱਲੋਂ ਪੂਰੇ ਪੰਜਾਬ 'ਚ ਰਾਸ਼ਨ ਕਿੱਟਾਂ ਲਗਾਤਾਰ ਵੰਡੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਰਾਸ਼ਨ ਕਿੱਟਾਂ ਵਿੱਚ ਸ਼ਾਮਲ ਰੋਜ਼ਾਨਾ ਵਰਤੋਂ ਦੀਆਂ ਉੱਚ-ਗੁਣਵੱਤਾ ਵਸਤੂਆਂ ਸਰਕਾਰ ਵੱਲੋਂ ਭੇਜੀ ਗਈ ਇਸ ਵਿਸ਼ੇਸ਼ ਰਾਸ਼ਨ ਕਿੱਟ ਵਿੱਚ ਗਰੀਬ ਪਰਿਵਾਰਾਂ ਦੀ ਰੋਜ਼ਾਨਾ ਰਸੋਈ ਦੀ ਵਰਤੋਂ ਵਾਲੀਆਂ ਮਿਆਰੀ ਵਸਤੂਆਂ ਸ਼ਾਮਲ ਹਨ, ਜੋ ਸਿੱਧੇ ਤੌਰ ਤੇ ਉਨ੍ਹਾਂ ਤੱਕ ਪਹੁੰਚਾਈਆਂ ਗਈਆਂ ਇਸ ਮੌਕੇ ਰਾਸ਼ਨ ਕਿੱਟਾਂ ਹਾਸਲ ਕਰਨ ਵਾਲੇ ਲਾਭਪਾਤਰੀਆਂ  ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ...
ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ ਮੇਲ ਨਹੀਂ ਖਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ ਮੇਲ ਨਹੀਂ ਖਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ; 18 ਜੂਨ: ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਸਾਰਾ ਜਨਤਕ ਜੀਵਨ ਲੋਕਾਂ ਦੀ ਸੇਵਾ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸਮਰਪਿਤ ਰਿਹਾ ਹੈ ਅਤੇ ਕੋਈ ਵੀ ਸਿਆਸੀ ਪ੍ਰਚਾਰ, ਸੰਗਤ ਜਾਂ ਸੂਬੇ ਦੇ ਲੋਕਾਂ ਨਾਲ ਉਨ੍ਹਾਂ ਦੇ ਰਿਸ਼ਤੇ ਨੂੰ ਕਮਜ਼ੋਰ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਦੋ ਸੁਤੰਤਰ ਫੋਰੈਂਸਿਕ ਰਿਪੋਰਟਾਂ ਨੇ ਨਕਲੀ ਵੀਡੀਓ ਵਿਵਾਦ ਪਿੱਛੇ ਦੀ ਸੱਚਾਈ ਨੂੰ ਬੇਨਕਾਬ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਾਂਚ ਕੀਤੇ ਗਏ 1,191 ਫਰੇਮਾਂ ਵਿੱਚੋਂ ਇੱਕ ਵੀ ਫਰੇਮ ਉਨ੍ਹਾਂ ਦੇ ਚਿਹਰੇ, ਕੱਦ, ਸਰੀਰਕ ਬਣਤਰ ਜਾਂ ਦਿੱਖ ਨਾਲ ਮੇਲ ਨਹੀਂ ਖਾਂਦਾ। ਇਸ ਘਟਨਾ ਨੂੰ ਬਦਨਾਮ ਕਰਨ ਦੀ ਇੱਕ ਸੋਚੀ-ਸਮਝੀ ਸਾਜ਼ਿਸ਼ ਕਰਾਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਝ ਤਾਕਤਾਂ ਪੰਜਾਬ ਦੀ ਤਰੱਕੀ ਅਤੇ ਲੋਕਾਂ ਵੱਲੋਂ ਮਿਲ ਰਹੇ ਬੇਅੰਤ ਪਿਆਰ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਡੀ.ਜੀ.ਪੀ. ਪੰਜਾਬ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਨਕਲੀ ਵੀਡੀਓ ਨੂੰ ਬਣਾਉਣ, ਫੰਡ ਦੇਣ ਅਤੇ...
ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ

ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ

News of Punjab
ਚੰਡੀਗੜ੍ਹ, 18 ਜੂਨ:ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਟਿਆਲਾ ਦੇ ਰਹਿਣ ਵਾਲੇ ਨੂਰ ਸਿੰਗਲਾ ਅਤੇ ਉਸਦੇ ਮਾਪਿਆਂ ਨੂੰ ਵੱਕਾਰੀ ਚਾਰਟਰਡ ਅਕਾਊਂਟੈਂਟਸ (ਸੀਏ) ਫਾਈਨਲ ਪ੍ਰੀਖਿਆ ਵਿੱਚ ਪੂਰੇ ਦੇਸ਼ ਚੋਂ ਪਹਿਲਾ ਸਥਾਨ  (ਏਆਈਆਰ 1) ਪ੍ਰਾਪਤ ਕਰਨ ਲਈ ਦਿਲੋਂ ਵਧਾਈ ਦਿੱਤੀ। ਇਸ ਸ਼ਾਨਦਾਰ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਨੂਰ ਸਿੰਗਲਾ ਨੇ ਦੇਸ਼ ਦੀਆਂ ਪੇਸ਼ੇਵਰ ਪ੍ਰੀਖਿਆਵਾਂ ਵਿੱਚੋਂ ਸਭ ਤੋਂ ਔਖੀ ਮੰਨੀ ਜਾਂਦੀ ਇਸ ਪ੍ਰੀਖਿਆ ਵਿੱਚ 600 ਚੋਂ 499 ਅੰਕ (83.17%) ਪ੍ਰਾਪਤ ਕਰਕੇ ਪੂਰੇ ਪੰਜਾਬ ਦਾ ਸਿਰ ਉੱਚਾ ਕੀਤਾ ਹੈ। ਨੂਰ ਨੇ ਸਮਰਪਣ, ਲਗਨ ਅਤੇ ਸਖ਼ਤ ਮਿਹਨਤ ਦਾ ਨਵਾਂ ਮਾਪਦੰਡ ਸਥਾਪਤ ਕੀਤਾ ਹੈ। ਸਪੀਕਰ ਨੇ ਕਿਹਾ,‘‘ਨੂਰ ਸਿੰਗਲਾ ਦੀ ਇਤਿਹਾਸਕ ਸਫਲਤਾ ਪੇਸ਼ੇਵਰ ਜਗਤ ਵਿੱਚ ਵੱਡਾ ਨਾਂ ਬਣਾਉਣ ਦਾ ਸੁਪਨਾ ਦੇਖਣ ਵਾਲੇ ਹਜ਼ਾਰਾਂ ਪੰਜਾਬੀ ਨੌਜਵਾਨਾਂ, ਖਾਸ ਕਰਕੇ ਛੋਟੇ ਸ਼ਹਿਰਾਂ ਦੇ ਨੌਜਵਾਨਾਂ ਲਈ ਪ੍ਰੇਰਣਾ ਹੈ’’। ਉਨ੍ਹਾਂ ਨੇ ਇਸ ਅਕਾਦਮਿਕ ਸਫ਼ਰ ਦੌਰਾਨ ਨੂਰ ਦੇ ਮਾਪਿਆਂ ਅਤੇ ਅਧਿਆਪਕਾਂ ਦੇ ਅਟੁੱਟ ਸਮਰਥਨ, ਕੁਰਬਾਨੀ ਅਤੇ ਮਾਰਗਦਰਸ਼ਨ ਲਈ ਵ...
ਗੈਂਗਸਟਰਾਂ ’ਤੇ ਵਾਰ ਦਾ 149ਵਾਂ ਦਿਨ: ਪੰਜਾਬ ਪੁਲਿਸ ਵੱਲੋਂ 560 ਥਾਈਂ ਛਾਪੇਮਾਰੀ; 333 ਕਾਬੂ

ਗੈਂਗਸਟਰਾਂ ’ਤੇ ਵਾਰ ਦਾ 149ਵਾਂ ਦਿਨ: ਪੰਜਾਬ ਪੁਲਿਸ ਵੱਲੋਂ 560 ਥਾਈਂ ਛਾਪੇਮਾਰੀ; 333 ਕਾਬੂ

Crime news, News of Punjab
ਚੰਡੀਗੜ੍ਹ, 18 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 149ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 560 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ  ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਅੱਜ 149ਵੇਂ ਦਿਨ ਪੁਲਿਸ ਟੀਮਾਂ ਨੇ 333 ਵਿਅਕਤੀਆਂ ਨੂੰ ਸੱਤ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਹੋਈਆਂ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 38,090 ਹੋ ਗਈ ਹੈ। ਇਸ ਤੋਂ ਇਲਾਵਾ, 75 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ ਦੋ ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ...
ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

Crime news, News of Punjab
ਚੰਡੀਗੜ੍ਹ, 18 ਜੂਨ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਐਂਟੀ ਨਾਰਕੋਟਿਕ ਟਾਸਕ ਫੋਰਸ, ਜਲੰਧਰ ਵਿਖੇ ਤਾਇਨਾਤ ਸਬ ਇੰਸਪੈਕਟਰ ਅਮਨਦੀਪ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਗੋਹਾਵਰ ਥਾਣਾ ਗੁਰਾਇਆ ਜ਼ਿਲ੍ਹਾ ਜਲੰਧਰ ਦੀ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸਦੇ ਭਰਾ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਕਤ ਐਸ.ਆਈ. ਅਮਨਦੀਪ ਸਿੰਘ ਇਸ ਕੇਸ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਘਸੀਟਣ ਅਤੇ ਉਨ੍ਹਾਂ ਦੀਆਂ ਸੰਪਤੀਆਂ ਵਿਰੁੱਧ ਕਾਰਵਾਈ ਵਿੱਢਣ ਦੀਆਂ ਧਮਕੀਆਂ ਦੇ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਐਸ.ਆਈ. ਪਹਿਲਾਂ ਹੀ ਉਸ ਤੋਂ ਵੱਖ-ਵੱਖ ਮੌਕਿਆਂ 'ਤੇ 6.50 ਲੱਖ ਰੁਪਏ ਰਿਸ਼ਵਤ ਲੈ ...
ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ੇ ਤੋਂ ਉੱਭਰ ਰਹੇ ਨੌਜਵਾਨਾਂ ਨੂੰ ਨਵੀਂ ਸੇਧ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਲਾਇਬ੍ਰੇਰੀਆਂ

ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ੇ ਤੋਂ ਉੱਭਰ ਰਹੇ ਨੌਜਵਾਨਾਂ ਨੂੰ ਨਵੀਂ ਸੇਧ ਦੇਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਲਾਇਬ੍ਰੇਰੀਆਂ

News of Punjab
ਚੰਡੀਗੜ੍ਹ, 18 ਜੂਨ : ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਲਾਇਬ੍ਰੇਰੀਆਂ ਇੱਕ ਨਵੇਂ ਪਰ ਬੇਹੱਦ ਪ੍ਰਭਾਵਸ਼ਾਲੀ ਹਥਿਆਰ ਵਜੋਂ ਉੱਭਰ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਨਸ਼ਾ ਮੁਕਤੀ ਅਤੇ ਰਿਹੈਬਿਲੀਟੇਸ਼ਨ ਕੇਂਦਰਾਂ ਵਿੱਚ ਸਥਾਪਤ ਕੀਤੀਆਂ ਗਈਆਂ ਲਾਇਬ੍ਰੇਰੀਆਂ ਨਸ਼ੇ ਤੋਂ ਉੱਭਰ ਰਹੇ ਲੋਕਾਂ ਨੂੰ ਨਸ਼ੇ ਦੀ ਤਲਬ ਨਾਲ ਨਜਿੱਠਣ, ਮਾਨਸਿਕ ਸਿਹਤ ਵਿੱਚ ਸੁਧਾਰ ਲਿਆਉਣ ਅਤੇ ਰਿਕਵਰੀ ਦੌਰਾਨ ਸਕਾਰਾਤਮਕ  ਰੁਟੀਨ ਵਿਕਸਿਤ ਕਰਨ ਵਿੱਚ ਮਦਦ ਕਰ ਰਹੀਆਂ ਹਨ। ਇਨ੍ਹਾਂ ਲਾਇਬ੍ਰੇਰੀਆਂ ਦੀ ਸਥਾਪਨਾ, ਨਵੀਨੀਕਰਨ ਅਤੇ ਸਾਂਭ-ਸੰਭਾਲ ਪੰਜਾਬ ਦੇ ‘ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ’ ਰਾਹੀਂ ਕੀਤੀ ਗਈ ਹੈ। ਇਹ ਅਜਿਹਾ ਫੈਲੋਸ਼ਿਪ ਪ੍ਰੋਗਰਾਮ ਹੈ, ਜੋ ਨੌਜਵਾਨਾਂ ਨੂੰ ਸੂਬੇ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੋੜਦਾ ਹੈ। ਹੁਣ ਤੱਕ ਫੈਲੋਜ਼ ਵੱਲੋਂ 10 ਜ਼ਿਲ੍ਹਿਆਂ ਦੇ ਸਰਕਾਰੀ ਕੇਂਦਰਾਂ ਵਿੱਚ ਲਾਇਬ੍ਰੇਰੀ ਪਹਿਲਕਦਮੀਆਂ ਨੂੰ ਸਹਿਯੋਗ ਦਿੱਤਾ  ਗਿਆ ਹੈ ਅਤੇ ਸਾਲ ਦੇ ਅੰਤ ਤੱਕ 80 ਫੀਸਦੀ ਤੋਂ ਵੱਧ ਨਸ਼ਾ ਮੁਕਤੀ ਅਤੇ ਰਿਹੈਬਿਲੀਟੇਸ਼ਨ...
ਅੰਤਰਰਾਜੀ ਸਹਿਯੋਗ ਨਾਲ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਦੀ ਲੜਾਈ ਹੋ ਰਹੀ ਮਜ਼ਬੂਤ

ਅੰਤਰਰਾਜੀ ਸਹਿਯੋਗ ਨਾਲ ਅਪਰਾਧੀਆਂ ਅਤੇ ਗੈਂਗਸਟਰਾਂ ਖ਼ਿਲਾਫ਼ ਪੰਜਾਬ ਦੀ ਲੜਾਈ ਹੋ ਰਹੀ ਮਜ਼ਬੂਤ

News of Punjab
ਚੰਡੀਗੜ੍ਹ , 18 ਜੂਨ: ਸੂਬੇ ਦੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਆਪਣੇ ਅਧਿਕਾਰ ਖੇਤਰ ਤੋਂ ਅੱਗੇ ਵਧਦਿਆਂ ਨਾ ਸਿਰਫ਼ ਗੁਆਂਢੀ ਸੂਬਿਆਂ ਦੀਆਂ ਪੁਲਿਸ ਫੋਰਸਾਂ, ਸਗੋਂ ਦੇਸ਼ ਭਰ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨਾਲ ਮਿਲ ਕੇ ਕੰਮ ਕਰ ਰਹੀ ਹੈ ਅਤੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਬਣਾ ਰਹੀ ਹੈ। ਗੈਂਗਸਟਰਾਂ ਦੇ ਨੈੱਟਵਰਕਾਂ ਦਾ ਪਤਾ ਲਗਾਉਣ ਤੋੰ ਲੈ ਕੇ ਹੋਰਨਾਂ ਰਾਜਾਂ ਨਾਲ ਸਾਂਝੇ ਆਪ੍ਰੇਸ਼ਨਾਂ ਨੂੰ ਅੰਜਾਮ ਦੇਣ ਤੱਕ, ਪੰਜਾਬ ਪੁਲਿਸ ਨੇ ਅਜਿਹੇ ਗਿਰੋਹਾਂ ਅਤੇ ਉਨ੍ਹਾਂ ਦੇ ਨੈੱਟਵਰਕਾਂ ਦਾ ਲੱਕ ਤੋੜਨ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ । ਖੁਫ਼ੀਆ ਜਾਣਕਾਰੀ ਜੁਟਾਉਣ ਸਬੰਧੀ ਨੈੱਟਵਰਕ ਵਿਕਸਿਤ ਕਰਨ ਅਤੇ ਸਾਂਝੀਆਂ ਕਾਰਵਾਈਆਂ ਵਿੱਢਣ  ਦੇ ਨਾਲ-ਨਾਲ ਪੁਲਿਸ ਇਹ ਵੀ ਯਕੀਨੀ ਬਣਾ ਰਹੀ ਹੈ ਕਿ ਅਪਰਾਧੀ ਭੂਗੋਲਿਕ ਸਰਹੱਦਾਂ ਦਾ ਫ਼ਾਇਦਾ ਨਾ ਉਠਾ ਸਕਣ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ, “ਅਸੀਂ ਆਪਣੇ ਮਕਸਦ ਪ੍ਰਤੀ ਪੂਰੀ ਤਰ੍ਹਾਂ ਸਪੱਸ਼ਟ ਹਾਂ—ਅਪਰਾਧੀ ਇੱਥੇ ਅਪਰਾਧ ਕਰਕੇ ਬਚ ਨਹੀਂ ਸਕਦੇ। ਪੰਜਾਬ ਪੁਲਿਸ ਉਨ੍ਹਾਂ ਨੂੰ ਹਰ ਹੀਲੇ ਕਾ...