Friday, August 7
Shadow

Tag: latest news

ਪੰਜਾਬ ਸਰਕਾਰ ਵੱਲੋਂ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਪਿੰਡ-ਪਿੰਡ ਵਿਖਾਈ ਜਾਵੇਗੀ- ਕੁਲਤਾਰ ਸਿੰਘ ਸੰਧਵਾਂ

ਪੰਜਾਬ ਸਰਕਾਰ ਵੱਲੋਂ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਦਸਤਾਵੇਜ਼ੀ ਫ਼ਿਲਮ ਪਿੰਡ-ਪਿੰਡ ਵਿਖਾਈ ਜਾਵੇਗੀ- ਕੁਲਤਾਰ ਸਿੰਘ ਸੰਧਵਾਂ

local news
ਕੋਟਕਪੂਰਾ, 7 ਜੁਲਾਈ- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਇੱਕ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਾ ਸ਼ੋਅ ਸੂਬੇ ਦੇ ਹਰੇਕ ਪਿੰਡ ਵਿੱਚ ਕਰਵਾਇਆ ਜਾ ਰਿਹਾ ਹੈ, ਤਾਂ ਜੋ ਮਹਾਨ ਸੰਤ ਸ੍ਰੀ ਗੁਰੂ ਰਵੀਦਾਸ ਜੀ ਦੇ ਜੀਵਨ, ਉਪਦੇਸ਼ਾਂ ਅਤੇ ਸਮਾਜ ਨੂੰ ਦਿੱਤੇ ਬਰਾਬਰੀ, ਭਾਈਚਾਰੇ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਸਕੇ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਖਾਰਾ ਤੋਂ ਪ੍ਰਚਾਰ ਵੈਨ ਰਵਾਨਾ ਕਰਨ ਉਪਰੰਤ ਕੀਤਾ।   ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਮਹਾਨ ਜੀਵਨ ਅਤੇ ਵਿਚਾਰਧਾਰਾ ਨਾਲ ਜੋੜਨਾ ਹੈ। ਡਾਕੂਮੈਂਟਰੀ ਵੈਨ ਰਾਹੀਂ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨ 'ਤੇ ਦਿਖਾਈ ਜਾਣ ਵਾਲੀ ਦਸਤਾਵੇਜ਼ੀ ਲੋਕਾਂ ਨੂੰ ਗੁਰੂ ਸਾਹਿਬ ਦੇ ਜੀਵਨ ਸੰਘਰਸ਼, ਸਮਾਜਿਕ ਸੁਧਾਰਾਂ ਅਤੇ ਮਨੁੱਖੀ ਕਦਰਾਂ-ਕੀਮਤਾਂ ਬਾਰੇ ਜਾਣੂ ਕਰਵਾਏਗੀ। ਉਨ੍ਹਾਂ ਹਲਕੇ ਦੇ ਸਮੂਹ ਨਿਵਾਸ...
ਭਾਜਪਾ ਨੂੰ ਵੱਡਾ ਝਟਕਾ, ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ‘ਆਪ’ ਵਿੱਚ ਹੋਏ ਸ਼ਾਮਲ

ਭਾਜਪਾ ਨੂੰ ਵੱਡਾ ਝਟਕਾ, ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ‘ਆਪ’ ਵਿੱਚ ਹੋਏ ਸ਼ਾਮਲ

Punjab Politics
ਚੰਡੀਗੜ੍ਹ, 7 ਜੁਲਾਈ- ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਮੰਗਲਵਾਰ ਨੂੰ ਪੰਜਾਬ ਵਿੱਚ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਇਸ ਮੌਕੇ 'ਆਪ' ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਮੌਜੂਦ ਸਨ। ਬਲਵਿੰਦਰ ਸਿੰਘ ਲਾਡੀ ਦਾ 'ਆਪ' ਪਰਿਵਾਰ ਵਿੱਚ ਸਵਾਗਤ ਕਰਦਿਆਂ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, 'ਆਪ' ਪਰਿਵਾਰ ਲਗਾਤਾਰ ਵਧ ਰਿਹਾ ਹੈ ਕਿਉਂਕਿ ਪੰਜਾਬ ਭਰ ਦੇ ਲੋਕ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਮਾਨਦਾਰ ਰਾਜਨੀਤੀ ਅਤੇ ਲੋਕ-ਪੱਖੀ ਸ਼ਾਸਨ 'ਤੇ ਆਪਣਾ ਭਰੋਸਾ ਜਤਾ ਰਹੇ ਹਨ।" ਇਸ ਦੌਰਾਨ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ 'ਆਪ' ਲਈ ਵਧ ਰਿਹਾ ਸਮਰਥਨ ਸਰਕਾਰ ਦੇ ਪਾਰਦਰਸ਼ੀ ਪ੍ਰਸ਼ਾਸਨ...
ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ- ਕੇਜਰੀਵਾਲ

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ- ਕੇਜਰੀਵਾਲ

News of Punjab, Punjab Politics
ਨਵੀਂ ਦਿੱਲੀ, 07 ਜੁਲਾਈ- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕਾਂ 'ਤੇ ਈ-20 ਪੈਟਰੋਲ ਥੋਪਣ ਲਈ ਨਵੇਂ-ਨਵੇਂ ਹੱਥਕੰਡੇ ਅਪਣਾ ਰਹੀ ਮੋਦੀ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਟੋ ਕੰਪਨੀਆਂ ਮਾਰੂਤੀ ਸੁਜ਼ੂਕੀ, ਟੋਇਟਾ ਕਿਰਲੋਸਕਰ ਅਤੇ ਹੀਰੋ ਮੋਟੋਕਾਰਪ ਤੋਂ ਝੂਠ ਬੁਲਵਾਇਆ ਕਿ ਈ-10 ਵਾਹਨ ਵਿੱਚ ਈ-20 ਦੀ ਵਰਤੋਂ ਨਾਲ ਕੋਈ ਨੁਕਸਾਨ ਨਹੀਂ ਹੋਵੇਗਾ। ਜਦਕਿ ਟੋਇਟਾ, ਮਾਰੂਤੀ ਸਮੇਤ ਹੋਰ ਕੰਪਨੀਆਂ ਨੇ ਓਨਰ ਮੈਨੂਅਲ ਵਿੱਚ ਮੰਨਿਆ ਹੈ ਕਿ 10 ਫੀਸਦੀ ਤੋਂ ਵੱਧ ਐਥਨੌਲ ਦੀ ਵਰਤੋਂ ਨਹੀਂ ਕਰਨੀ ਹੈ, ਫਿਰ ਵੀ ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਇਸਦੀ ਵਰਤੋਂ ਵੀ ਨਹੀਂ ਕਰਨੀ ਹੈ। ਉਨ੍ਹਾਂ ਕਿਹਾ ਕਿ ਮੈਂ ਸਾਰੀਆਂ ਆਟੋ ਕੰਪਨੀਆਂ ਨੂੰ ਚਿੱਠੀ ਲਿਖਾਂਗਾ ਅਤੇ ਲਿਖਤੀ ਰੂਪ ਵਿੱਚ ਮੰਗਾਂਗਾ ਕਿ ਉਹ ਈ-20 ਕਾਰਨ ਗੱਡੀ ਦੀ ਮਾਈਲੇਜ ਘਟਣ ਜਾਂ ਪਾਰਟਸ ਖ਼ਰਾਬ ਹੋਣ 'ਤੇ ਭਰਪਾਈ ਕਰਨ ਦਾ ਭਰੋਸਾ ਦੇਣ। ਅਗਲੇ ਹਫ਼ਤੇ ਮੈਂ ਪੀਐਮ ਨੂੰ ਵੀ ਚਿੱਠੀ ਲਿਖਾਂਗਾ ਅਤੇ ਪੁੱਛਾਂਗਾ ਕਿ ਜੇਕਰ ਕਿਸੇ ਗੱਡੀ ਵਿੱਚ ਕੋਈ ਸਮੱਸਿਆ ਆਉਂਦੀ ਹੈ ਤਾਂ ਉਸ ਦਾ ਹਰਜਾਨਾ ਸਰਕਾਰ ਦੇਵੇਗੀ ਜਾਂ ਕੰਪਨ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ ਰਿਕਾਰਡ 551 ਕਰੋੜ ਦਾ ਕਾਰੋਬਾਰ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ; ਜੂਨ ਮਹੀਨੇ ਵਿੱਚ ਰਿਕਾਰਡ 551 ਕਰੋੜ ਦਾ ਕਾਰੋਬਾਰ ਕੀਤਾ

Breaking News
ਚੰਡੀਗੜ੍ਹ: 7 ਜੁਲਾਈ, 2026: ਵੇਰਕਾ (ਮਿਲਕਫੈੱਡ ਪੰਜਾਬ) ਨੇ 14.79 ਫੀਸਦ ਦੇ ਵਾਧੇ ਨਾਲ ਜੂਨ, 2026 ਵਿੱਚ 551 ਕਰੋੜ ਰੁਪਏ ਦਾ ਕਾਰੋਬਾਰ ਦਰਜ ਕੀਤਾ ਹੈ ਜਦਕਿ ਜੂਨ, 2025 ਵਿੱਚ 480 ਕਰੋੜ ਰੁਪਏ ਦਾ ਕਾਰੋਬਾਰ ਹੋਇਆ ਸੀ।ਇਹ ਪ੍ਰਾਪਤੀ ਉਸ ਸਮੇਂ ਸਾਹਮਣੇ ਆਈ ਹੈ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੁੱਧ ਦੀ ਵੱਧ ਤੋਂ ਵੱਧ ਖਰੀਦ, ਪ੍ਰੋਸੈਸਿੰਗ ਸਮਰੱਥਾ ਵਿੱਚ ਸੁਧਾਰ ਅਤੇ ਦੁੱਧ ਤੋਂ ਤਿਆਰ ਉਤਪਾਦਾਂ 'ਤੇ ਵਧੇਰੇ ਜ਼ੋਰ ਦੇ ਕੇ ਸਹਿਕਾਰੀ ਡੇਅਰੀ ਖੇਤਰ ਦੇ ਵਿਸਤਾਰ 'ਤੇ ਲਗਾਤਾਰ ਧਿਆਨ ਕੇਂਦਰਿਤ ਕਰ ਰਹੀ ਹੈ। ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮਿਲਕਫੈੱਡ ਪੰਜਾਬ ਨੇ ਜੂਨ, 2026 ਦੌਰਾਨ 551 ਕਰੋੜ ਰੁਪਏ ਦੀ ਟਰਨਓਵਰ ਦਰਜ ਕੀਤੀ ਹੈ, ਜਦੋਂ ਕਿ ਪਿਛਲੇ ਸਾਲ ਇਸੇ ਮਹੀਨੇ ਦੌਰਾਨ ਇਹ 480 ਕਰੋੜ ਰੁਪਏ ਸੀ। 71 ਕਰੋੜ ਰੁਪਏ ਦਾ ਇਹ ਬੇਮਿਸਾਲ ਵਾਧਾ ਸਾਲ-ਦਰ-ਸਾਲ 14.79 ਫੀਸਦ ਦੀ ਵਿਕਾਸ ਦਰ ਨੂੰ ਦਰਸਾਉਂਦਾ ਹੈ ਅਤੇ ਵੇਰਕਾ ਬ੍ਰਾਂਡ ਵਿੱਚ ਖਪਤਕਾਰਾਂ ਦੇ ਲਗਾਤਾਰ ਵਧ ਰਹੇ ਭਰੋਸੇ ਦੇ ਨਾਲ-ਨਾਲ ਪੰਜਾਬ ਦੇ ਸਹਿਕਾਰੀ ਡੇਅਰੀ ਖੇਤਰ ਦੀ ਵਧ ਰਹੀ ਮਜ਼ਬੂਤ...
20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

20,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Crime news, News of Punjab
ਚੰਡੀਗੜ੍ਹ, 7 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੇ ਪੁਲਿਸ ਥਾਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਬਲਜੀਤ ਸਿੰਘ ਨੂੰ 20,000  ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਬੀੜ ਤਲਾਬ ਜ਼ਿਲ੍ਹਾ ਬਠਿੰਡਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਅਤੇ ਦੂਜੀ ਧਿਰ, ਜੋ ਸ਼ਿਕਾਇਤਕਰਤਾ ਦੀ ਰਿਸ਼ਤੇਦਾਰ ਜ਼ਮੀਨ ’ਤੇ  ਕਾਸ਼ਤਕਾਰੀ ਕਰ ਰਹੇ ਸਨ, ਵਿਚਕਾਰ ਲੜਾਈ (ਕੁੱਟ-ਮਾਰ) ਹੋਈ ਸੀ। ਲੜਾਈ ਦੌਰਾਨ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੂੰ ਸੱਟਾਂ ਲੱਗੀਆਂ ਅਤੇ ਬਾਅਦ ਵਿੱਚ ਉਸਨੂੰ ਡਾਕਟਰੀ ਇਲਾਜ ਲਈ ਏਮਜ਼ ਬਠਿੰਡਾ ਵਿਖੇ ਦਾਖਲ ਕਰਵਾਇਆ ਗਿਆ। ਏ.ਐਸ.ਆਈ. ਬਲਜੀਤ ਸਿੰਘ ਜ਼ਖਮੀਆਂ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਪਹੁੰਚਿਆ। ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿ...
ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

News of Punjab
*ਚੰਡੀਗੜ੍ਹ, 7 ਜੁਲਾਈ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜਲ ਸਰੋਤ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੂਬੇ ਵਿੱਚ ਹੜ੍ਹਾਂ ਅਤੇ ਮਾਨਸੂਨ ਸਬੰਧੀ ਸੁਰੱਖਿਆ ਤਿਆਰੀਆਂ ਦਾ ਜਾਇਜ਼ਾ ਲਿਆ। ਮਾਨਸੂਨ ਦੇ ਸੀਜ਼ਨ ਦੌਰਾਨ ਹੜ੍ਹ ਵਰਗੀ ਕਿਸੇ ਵੀ ਸਥਿਤੀ ਤੋਂ ਸੂਬੇ ਦੇ ਲੋਕਾਂ ਦੇ ਬਚਾਅ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਲੋਕਾਂ ਦੀ ਜਾਨ-ਮਾਲ, ਵਾਹੀਯੋਗ ਜ਼ਮੀਨ ਅਤੇ ਜਨਤਕ ਬੁਨਿਆਦੀ ਢਾਂਚੇ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ਨਿਗਰਾਨ ਪ੍ਰਣਾਲੀ ਅਤੇ ਰੱਖਿਆ ਢਾਂਚਾ ਤਿਆਰ ਕੀਤਾ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਕੈਬਨਿਟ ਮੰਤਰੀ ਨੇ ਵੱਖ-ਵੱਖ ਹੜ੍ਹਾਂ ਤੋਂ ਸੰਵੇਦਨਸ਼ੀਲ ਥਾਵਾਂ, ਜਿੱਥੇ ਕੰਮ ਚੱਲ ਰਹੇ ਸਨ ਜਾਂ ਮੁਕੰਮਲ ਹੋ ਚੁੱਕੇ ਸਨ, ਦਾ ਵਿਆਪਕ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲਿਆ ਸੀ ਅਤੇ ਇਸ ਸਬੰਧੀ ਵਿਭਾਗ ਦੀਆਂ ਤਿਆਰੀਆਂ ਦੀ ਡੂੰਘਾਈ ਨਾਲ ਸਮ...
ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ

News of Punjab
ਚੰਡੀਗੜ੍ਹ, ਜੁਲਾਈ 7: ਵਣ ਭਵਨ, ਐਸ.ਏ.ਐਸ. ਨਗਰ ਵਿਖੇ ਸ੍ਰੀ ਲਾਲ ਚੰਦ ਕਟਾਰੂਚੱਕ, ਵਣ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ, ਪੰਜਾਬ ਦੀ ਪ੍ਰਧਾਨਗੀ ਹੇਠ ਰਾਜ ਜੰਗਲੀ ਜੀਵ ਬੋਰਡ ਦੀ ਸਟੈਂਡਿੰਗ ਕਮੇਟੀ ਦੀ ਪੰਜਵੀਂ ਮੀਟਿੰਗ ਹੋਈ । ਮੀਟਿੰਗ ਵਿੱਚ ਪ੍ਰਬੰਧਕੀ ਸਕੱਤਰ (ਵਣ) ਕਮਲ ਕਿਸ਼ੋਰ ਯਾਦਵ (ਵੀ ਸੀ ਰਾਹੀਂ) , ਪ੍ਰਮੁੱਖ ਮੁੱਖ ਵਣ ਪਾਲ (ਜੰਗਲਾਤ ਬਲ ਦੇ ਮੁਖੀ) ਧਰਮਿੰਦਰ ਸ਼ਰਮਾ ਅਤੇ ਮੁੱਖ ਜੰਗਲੀ ਜੀਵ ਵਾਰਡਨ ਸਤਿੰਦਰ ਸਾਗਰ ਤੋਂ ਇਲਾਵਾ ਵਣ ਵਿਭਾਗ ਅਤੇ ਜਲ ਸਰੋਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਡਬਲਿਊ ਡਬਲਿਊ ਐਫ - ਇੰਡੀਆ ਦੇ ਨੁਮਾਇੰਦੇ ਵੀ ਮੌਜੂਦ ਸਨ । ਇਸ ਮੀਟਿੰਗ ਵਿੱਚ ਪਿਛਲੇ ਸਾਲ ਦੌਰਾਨ ਰਾਜ ਵਿੱਚ ਆਏ ਹੜ੍ਹਾਂ ਕਾਰਨ ਦਰਿਆਵਾਂ ਵਿੱਚ ਸਿਲਟ/ਰੇਤਾ ਜਮਾਂ ਹੋਣ ਕਾਰਨ ਆਉਣ ਵਾਲੇ ਸਮੇਂ ਦੌਰਾਨ ਹੜ੍ਹਾਂ ਤੋਂ ਹੋਣ ਵਾਲੇ ਨੁਕਸਾਨ ਨੂੰ ਘਟਾਉਣ ਅਤੇ ਦਰਿਆਵਾਂ ਦੇ ਬੇਹਤਰ ਪ੍ਰਬੰਧਨ ਲਈ ਜਲ ਸਰੋਤ ਵਿਭਾਗ, ਪੰਜਾਬ ਵੱਲੋਂ ਬਿਆਸ ਦਰਿਆ ਅਤੇ ਰਾਵੀ ਦਰਿਆ ਵਿੱਚ ਵੱਖ-ਵੱਖ ਥਾਵਾਂ ਤੇ ਡੀ-ਸਿਲਟਿੰਗ ਕਰਨ ਦੇ ਮੰਤਵ ਨਾਲ ਪੇਸ਼ ਕੀਤੀਆਂ ਗਈਆਂ 8 ਤਜਵੀਜ਼ਾਂ ਉੱਤੇ ਵਿਚਾਰ ਕੀਤਾ ਗਿਆ ।  ਵਿਚਾਰ...
ਸਰਹੱਦ ਪਾਰਲੇ ਤਸਕਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ

ਸਰਹੱਦ ਪਾਰਲੇ ਤਸਕਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ : ਡੀਜੀਪੀ ਗੌਰਵ ਯਾਦਵ

Uncategorized
ਚੰਡੀਗੜ੍ਹ/ਅੰਮ੍ਰਿਤਸਰ, 7 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਨਸ਼ਾ ਤਸਕਰੀ ਨੈਟਵਰਕ ਦੇ ਤਿੰਨ ਵਿਅਕਤੀਆਂ ਨੂੰ 25 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਭੁਪਿੰਦਰ ਸਿੰਘ ਵਾਸੀ ਪਿੰਡ ਜੰਡੌਰ (ਹਸ਼ਿਆਰਪੁਰ), ਰਵੀ ਕੁਮਾਰ ਵਾਸੀ  ਕਿਰਪਾਲ ਕਲੋਨੀ,ਦਸੂਹਾ (ਹਸ਼ਿਆਰਪੁਰ) ਅਤੇ ਵਿਸ਼ਾਲ ਸਿੰਘ ਵਾਸੀ ਫਤਿਹਪੁਰ, ਅੰਮ੍ਰਿਤਸਰ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਦੋਸ਼ੀਆਂ ਦੀ ਹੁੰਡਈ ਵਰਨਾ ਕਾਰ (ਪੀਬੀ10-ਜੀਐਸ-7779) , ਜੋ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਸੀ, ਨੂੰ ਵੀ ਜ਼ਬਤ ਕੀਤਾ ਹੈ। ਇਹ ਕਾਰਵਾਈ ਸੀ.ਆਈ. ਅੰਮ੍ਰਿਤਸਰ ਵੱਲੋਂ ਦੋ ਨਸ਼ਾ ਤਸਕਰੀ  ਨੈੱਟਵਰਕਾਂ ਨਾਲ ਜੁੜੇ ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਦੀਆਂ ਮੁੱਦਿਆਂ ਦੇ ਹੱਲ ਲਈ ਅਹਿਮ ਮੀਟਿੰਗਾਂ

News of Punjab
ਚੰਡੀਗੜ੍ਹ, 7 ਜੁਲਾਈ 2026- ਪੰਜਾਬ ਸਰਕਾਰ ਨੇ ਸੂਬੇ ਦੀਆਂ ਵੱਖ-ਵੱਖ ਮੁਲਾਜ਼ਮ ਐਸੋਸੀਏਸ਼ਨਾਂ ਅਤੇ ਯੂਨੀਅਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਆਪਣੇ ਯਤਨ ਤੇਜ਼ ਕਰ ਦਿੱਤੇ ਹਨ। ਇੱਕ ਅਹਿਮ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਕਈ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਸਿੱਧੀ ਗੱਲਬਾਤ ਕਰਨ ਲਈ ਅਹਿਮ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦੌਰਾਨ ਸੌਂਪੇ ਗਏ ਮੰਗ ਪੱਤਰਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ ਅਤੇ ਮੁਲਜ਼ਮ ਯੂਨੀਅਨਾਂ ਵੱਲੋਂ ਉਠਾਈਆਂ ਗਈਆਂ ਪੇਸ਼ੇਵਰ ਅਤੇ ਵਿੱਤੀ ਸ਼ਿਕਾਇਤਾਂ ਦੇ ਹੱਲ ਲਈ ਵਿਚਾਰ ਚਰਚਾ ਕੀਤੀ ਗਈ। ਇਸ ਵਿਸਤ੍ਰਿਤ ਗੱਲਬਾਤ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਕਾਮਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ, ਜਿਸ ਵਿੱਚ 3704 ਅਧਿਆਪਕ ਯੂਨੀਅਨ, ਈ.ਟੀ.ਟੀ. 2364 ਅਧਿਆਪਕ ਯੂਨੀਅਨ, ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ (ਜੈ ਸਿੰਘ ਵਾਲਾ) ਅਤੇ 10 ਸਾਲ ਸਰਵਿਸ ਪੂਰੀ ਕਰ ਚੁੱਕੇ ਕੱਚੇ ਅਧਿਆਪਕ ਯੂਨੀਅਨ ਦੇ ਮੰਗ ਪੱਤਰਾਂ ਦੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਤਨਖ...
ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

Breaking News
ਚੰਡੀਗੜ੍ਹ, 7 ਜੁਲਾਈ: ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਇੱਥੇ ਕਿਹਾ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦੇ ਕੰਮ ਵਿੱਚ ਲੱਗੇ ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ ਪਟਿਆਲਾ ਅਤੇ ਬਰਨਾਲਾ ਜ਼ਿਲ੍ਹੇ ਵਿੱਚ ਬੂਥ ਲੈਵਲ ਅਫ਼ਸਰ( ਬੀ.ਐਲ.ਓ.) ਨਾਲ ਦੁਰਵਿਹਾਰ ਕਰਨ ਦੇ ਮਾਮਲੇ ਸਾਹਮਣੇ ਆਏ ਹਨ, ਜਿਸਦਾ ਗੰਭੀਰ ਨੋਟਿਸ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਵਿੱਚ ਆਨੰਦ ਨਗਰ, ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਬੂਥ ਨੰਬਰ 113 ਦੇ ਬੂਥ ਲੈਵਲ ਅਫਸਰ 'ਤੇ ਉਸ ਸਮੇਂ ਹਮਲਾ ਕੀਤਾ ਗਿਆ, ਜਦੋਂ ਬੀਐਲਓ ਨੇ ਐਸ.ਆਈ.ਆਰ. ਪ੍ਰਕਿਰਿਆ ਦੇ ਸਬੰਧ ਵਿੱਚ ਉਸ ਤੋਂ ਵੇਰਵੇ ਮੰਗੇ। ਇਸ ਘਟਨਾ ਤੋਂ ਬਾਅਦ, ਪੁਲਿਸ ਥਾਣਾ ਤ੍ਰਿਪੁੜੀ ਵੱਲੋਂ ਭਾਰਤੀ ਨਿਆਏ ਸੰਹਿਤਾ, 2023 ਦੀ ਧਾਰਾ 115(2), 351(3), 221 ਅਤੇ 132 ਦੇ ਤਹਿਤ ਹਮਲਾ ਕਰਨ ਵਾਲੇ ਵਿਅਕਤੀ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਸੇ ਤਰ੍ਹਾਂ ਬਰਨਾਲਾ ਜ਼ਿਲ੍ਹੇ ਦੇ ਧਨੌਲਾ ਦੇ ਬੂਥ ਨੰ:103 ਅਕਾਲਗੜ੍ਹ ...