ਆਈਐਮਏ ਵੱਲੋਂ ਆਯੋਜਿਤ ਪ੍ਰੋਗਰਾਮ ਵਿੱਚ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ. ਪੀ. ਨੱਡਾ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਸ਼ਿਰਕਤ
ਚੰਡੀਗੜ੍ਹ, 6 ਜੁਲਾਈ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਇੱਕ ਡਾਕਟਰ ਦੀਪਕ ਦੇ ਸਮਾਨ ਹੁੰਦਾ ਹੈ, ਦੀਵਾ ਜਦੋਂ ਵੀ ਬਲਦਾ ਹੈ ਤਾਂ ਦੂਜਿਆਂ ਨੂੰ ਰੋਸ਼ਨੀ ਦਿੰਦਾ ਹੈ। ਯਾਨੀ ਕੋਈ ਵੀ ਵਿਅਕਤੀ ਕਿਸੇ ਬਿਮਾਰੀ ਤੋਂ ਪੀੜਤ ਹੈ ਜਾਂ ਮੁਸ਼ਕਲ ਵਿੱਚ ਹੈ, ਤਾਂ ਡਾਕਟਰ ਉਸਦੇ ਚਿਹਰੇ 'ਤੇ ਮੁਸਕਾਨ ਲਿਆਉਣ ਦਾ ਕੰਮ ਕਰਦਾ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਦੇਸ਼ ਅਤੇ ਪ੍ਰਦੇਸ਼ ਵਿੱਚ ਡਾਕਟਰੀ ਸਹੂਲਤਾਂ ਮਜ਼ਬੂਤ ਹੋਈਆਂ ਹਨ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸੋਮਵਾਰ ਨੂੰ ਅੰਬਾਲਾ ਸ਼ਹਿਰ ਸਥਿਤ ਰਮਾਡਾ ਰਿਜ਼ੋਰਟ ਵਿੱਚ ਆਈਐਮਏ ਐਸੋਸੀਏਸ਼ਨ ਵੱਲੋਂ ਆਯੋਜਿਤ 'ਵਾਰਮ ਵੈਲਕਮ' ਪ੍ਰੋਗਰਾਮ ਵਿੱਚ ਪਹੁੰਚੇ ਸਨ। ਇਸ ਮੌਕੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਜਗਤ ਪ੍ਰਕਾਸ਼ ਨੱਡਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ ਅਤੇ ਉਨ੍ਹਾਂ ਨੇ ਪ੍ਰੋਗਰਾਮ ਰਾਹੀਂ ਡਾਕਟਰਾਂ ਨਾਲ ਸਿੱਧਾ ਸੰਵਾਦ ਕਰਦੇ ਹੋਏ ਡਾਕਟਰੀ ਖੇਤਰ ਵਿੱਚ ਹੋਏ ਵਿਲੱਖਣ ਕੰਮਾਂ ਬਾਰੇ ਉੱਥੇ...








