ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 1 ਜੂਨ: ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼ ਅਤੇ ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਤੇ ਜੰਗਲਾਤ ਹੇਠਲੇ ਰਕਬੇ ਨੂੰ ਵਧਾਉਣ ਦੇ ਉਦੇਸ਼ ਨਾਲ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਸਾਰੀਆਂ ਯੋਜਨਾਵਾਂ ਅਧੀਨ ਸੂਬੇ ਦੇ 23 ਜ਼ਿਲਿਆਂ ਵਿੱਚੋਂ ਹਰੇਕ ਜ਼ਿਲੇ ਵਿੱਚ 6.50 ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਹੈ, ਜਿਸ ਨਾਲ ਸੂਬੇ ਭਰ ਵਿੱਚ ਲਗਭਗ 1.50 ਕਰੋੜ ਬੂਟੇ ਲਗਾਉਣ ਦੀ ਯੋਜਨਾ ਹੈ।
ਇਹ ਮਹੱਤਵਪੂਰਨ ਪ੍ਰਾਜੈਕਟ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਵਸ ਨੂੰ ਸਮਰਪਿਤ ਹੈ ।
ਇਸ ਸਬੰਧ ਵਿੱਚ ਸਕਾਰਾਤਮਕ ਜ਼ਮੀਨੀ ਨਤੀਜਿਆਂ 'ਤੇ ਜ਼ੋਰ ਦਿੰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਮੀਟਿੰਗ ਵਿੱਚ ਡਿਵੀਜ਼ਨਲ ਜੰਗਲਾਤ ਅਧਿਕਾਰੀਆਂ (ਡੀਐਫਓਜ਼) ਨੂੰ ਆਪੋ-ਆਪਣੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਸਲਾਹ-ਮਸ਼ਵਰਾ ਕਰਕੇ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੰਤਰੀ ਨੇ ਅੱਗੇ ਕਿਹਾ ਕਿ ਜੇਕਰ ਲੋੜ ਪਵੇ ਤਾਂ ਵਾਤਾਵਰਣ ਸੰਭਾਲ ਅਤੇ ਜਾਗਰੂਕਤਾ ਨੂੰ ਇੱਕ ਲੋਕ ਲਹਿਰ ਬਣਾਉਣ ਲਈ ਸਾਰੇ ਖੇਤਰਾਂ...








