ਚੰਦਾ ਚੋਰੀ ਮਾਮਲੇ ਵਿੱਚ ਹੋਏ ਅਸਤੀਫੇ, ਗ੍ਰਿਫਤਾਰੀ, ਐਸਆਈਟੀ ਅਤੇ ਐਫਆਈਆਰ ਸਭ ਫਰਜ਼ੀ, ਇਹ ਸਿਰਫ ਲੋਕਾਂ ਨੂੰ ਦਿਖਾਉਣ ਲਈ ਹੈ- ਕੇਜਰੀਵਾਲ
ਨਵੀਂ ਦਿੱਲੀ/ਗੋਆ, 3 ਜੁਲਾਈ -ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ ਵਿੱਚ ਹੋਏ ਚੰਦਾ ਚੋਰੀ ਮਾਮਲੇ ਨੂੰ ਲੈ ਕੇ ਸ਼ੁੱਕਰਵਾਰ ਨੂੰ ਇੱਕ ਵਾਰ ਫਿਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਬੋਲਿਆ। ਗੋਆ ਦੌਰੇ 'ਤੇ ਆਏ ਅਰਵਿੰਦ ਕੇਜਰੀਵਾਲ ਨੇ ਪ੍ਰੈਸ ਕਾਨਫਰੰਸ ਕਰਕੇ ਪ੍ਰਧਾਨ ਮੰਤਰੀ ਨੂੰ ਕਿਹਾ ਕਿ ਤੁਹਾਡੇ ਤੋਂ ਪੂਰਾ ਦੇਸ਼ ਪੁੱਛ ਰਿਹਾ ਹੈ ਕਿ ਰਾਮ ਮੰਦਰ ਦੇ ਤਾਕਤਵਰ ਚੰਦਾ ਚੋਰਾਂ ਨੂੰ ਕਿਉਂ ਬਚਾ ਰਹੇ ਹੋ? ਰਾਮ ਮੰਦਰ ਵਿੱਚ ਕਰੋੜਾਂ ਦਾ ਜ਼ਮੀਨ ਘੁਟਾਲਾ, ਨਿਰਮਾਣ ਵਿੱਚ 40 ਫੀਸਦੀ ਕਮਿਸ਼ਨਖੋਰੀ ਅਤੇ ਚੜ੍ਹਾਵਾ ਚੋਰੀ ਹੋ ਗਿਆ। ਪ੍ਰਧਾਨ ਮੰਤਰੀ ਨੂੰ ਇਸ ਦਾ ਕਿਵੇਂ ਪਤਾ ਨਹੀਂ ਲੱਗਿਆ? ਪੀਐਮ ਨੇ ਹੀ ਰਾਮ ਮੰਦਰ ਟ੍ਰਸਟ ਬਣਾਇਆ, ਸਾਰੇ ਮੈਂਬਰਾਂ ਨੂੰ ਖੁਦ ਚੁਣਿਆ ਅਤੇ ਚੰਪਤ ਰਾਏ ਨੂੰ ਸਰਵੇਸਰਵਾ ਬਣਾਇਆ। ਹੁਣ ਜਦੋਂ ਘੁਟਾਲਾ ਸਾਹਮਣੇ ਆਇਆ ਹੈ, ਤਾਂ ਉਹ ਉਨ੍ਹਾਂ ਨੂੰ ਬਚਾਉਣ ਵਿੱਚ ਲੱਗ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਏ ਅਸਤੀਫੇ, ਗ੍ਰਿਫਤਾਰੀ, ਐਸਆਈਟੀ ਅਤੇ ਐਫਆਈਆਰ ਸਭ ਫਰਜ਼ੀ ਹਨ। ਇਹ ਸਿਰਫ ਲੋਕਾਂ ਨੂੰ ਦਿਖਾਉਣ ਲਈ ਕੀਤਾ ਜਾ ਰਿਹ...








